
ਸਰੀਰ 'ਤੇ ਜ਼ਹਿਰੀਲੇ ਜੀਵ ਦੇ ਕੱਟਣ ਦੇ ਮਿਲੇ ਨਿਸ਼ਾਨ
ਸੋਨੀਪਤ: ਹਰਿਆਣਾ ਦੇ ਸੋਨੀਪਤ ਦੇ ਪਿੰਡ ਖੰਡਾ ਵਿੱਚ ਇੱਕ ਕਿਸਾਨ ਦੀ ਲਾਸ਼ ਖੇਤਾਂ ਵਿੱਚੋਂ ਮਿਲੀ ਹੈ। ਲਾਸ਼ ਪਈ ਹੋਣ ਦੀ ਸੂਚਨਾ ਮਿਲਣ 'ਤੇ ਪਿੰਡ 'ਚ ਹੜਕੰਪ ਮੱਚ ਗਿਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਖ਼ਦਸ਼ਾ ਹੈ ਕਿ ਉਸ ਨੂੰ ਸੱਪ ਨੇ ਡੰਗ ਲਿਆ ਹੈ।
ਇਹ ਵੀ ਪੜ੍ਹੋ: ਮੁਹਾਲੀ ਪੁਲਿਸ ਨੇ ਜਾਅਲੀ ਭਾਰਤੀ ਕਰੰਸੀ ਮਾਮਲੇ 'ਚ ਦੋ ਨੌਜਵਾਨਾਂ ਨੂੰ ਕੀਤਾ ਕਾਬੂ, ਦੁਕਾਨਦਾਰਾਂ ਨੂੰ ਬਣਾਉਂਦੇ ਸਨ ਨਿਸ਼ਾਨਾ
ਜਾਣਕਾਰੀ ਅਨੁਸਾਰ ਕਿਸਾਨ ਸਤੀਸ਼ ਕੁਮਾਰ (30) ਰਾਤ ਸਮੇਂ ਪਿੰਡ ਖੰਡਾ ਵਿਖੇ ਆਪਣੇ ਖੇਤਾਂ ਦੀ ਰਾਖੀ ਕਰਨ ਗਿਆ ਸੀ। ਉੱਥੇ ਰਾਤ ਨੂੰ ਉਸ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ। ਲਾਸ਼ 'ਤੇ ਸੱਟ ਦਾ ਕੋਈ ਨਿਸ਼ਾਨ ਨਹੀਂ ਮਿਲਿਆ। ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਮੌਤ ਕਿਵੇਂ ਹੋਈ, ਇਸ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ 'ਚ ਸਾਹਮਣੇ ਆਵੇਗਾ। ਕਿਸਾਨ ਸਤੀਸ਼ ਦੀ ਲਾਸ਼ ਕਣਕ ਦੀ ਫ਼ਸਲ 'ਤੇ ਪਈ ਮਿਲੀ। ਉਸ ਦੀ ਲੱਤ 'ਤੇ ਜ਼ਹਿਰੀਲੇ ਜੀਵ ਦੇ ਕੱਟਣ ਵਰਗਾ ਨਿਸ਼ਾਨ ਵੀ ਮਿਲਿਆ ਹੈ। ਖ਼ਦਸ਼ਾ ਹੈ ਕਿ ਉਸ ਨੂੰ ਸੱਪ ਨੇ ਡੰਗ ਲਿਆ ਸੀ।
ਇਹ ਵੀ ਪੜ੍ਹੋ: ਸ਼ਰਮਨਾਕ: ਸਹੁਰੇ, ਦਿਓਰ, ਭਾਣਜੇ ਤੇ ਵਿਚੋਲੇ ਨੇ ਵਿਆਹੁਤਾ ਨਾਲ ਕੀਤਾ ਬਲਾਤਕਾਰ
ਖੇਤਾਂ 'ਚ ਲਾਸ਼ ਪਈ ਹੋਣ ਦੀ ਸੂਚਨਾ 'ਤੇ ਥਾਣਾ ਖਰਖੌਦਾ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ। ਕਿਸਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਹੋਣ ਤੋਂ ਬਾਅਦ ਹੀ ਸਾਰਾ ਮਾਮਲਾ ਸਾਹਮਣੇ ਆਵੇਗਾ।