
ਪਤਨੀ ਨਾਲ ਮਾਮੂਲੀ ਬਹਿਸ ਤੋਂ ਬਾਅਦ ਘਰ ‘ਚ ਹੀ ਕੀਤੀ ਖੁਦਕੁਸ਼ੀ
ਹੈਦਰਾਬਾਦ: ਹੈਦਰਾਬਾਦ ’ਚ ਇਕ ਜੱਜ ਨੇ ਅਪਣੇ ਘਰ ’ਚ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਪੁਲਿਸ ਨੇ ਮੁੱਢਲੀ ਜਾਂਚ ਦੇ ਹਵਾਲੇ ਨਾਲ ਦਸਿਆ ਕਿ 36 ਸਾਲ ਦੇ ਆਬਕਾਰੀ ਜੱਜ ਨੇ ਅਪਣੀ ਪਤਨੀ ਨਾਲ ਮਾਮੂਲੀ ਬਹਿਸ ਤੋਂ ਬਾਅਦ ਖੁਦਕੁਸ਼ੀ ਕਰ ਲਈ। ਪੁਲਿਸ ਨੇ ਦਸਿਆ ਕਿ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਅੰਬਰਪੇਟ ਥਾਣੇ ’ਚ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਜਾਂਚ ਜਾਰੀ ਹੈ।