Delhi News : ‘ਆਪ’’ ਨੇ ਸੰਵਿਧਾਨ, ਲੋਕਤੰਤਰ ਦੇ ਸਮਰਥਨ ’ਚ ਸੋਸ਼ਲ ਮੀਡੀਆ ’ਤੇ ਮੁਹਿੰਮ ਸ਼ੁਰੂ ਕੀਤੀ

By : BALJINDERK

Published : Mar 25, 2024, 8:01 pm IST
Updated : Mar 25, 2024, 8:04 pm IST
SHARE ARTICLE
AAP starts social media DP campaign
AAP starts social media DP campaign

Delhi News :ਪਾਰਟੀ ਆਗੂ DP ਬਦਲਣਗੇ ਅਤੇ ਕੇਜਰੀਵਾਲ ਦੇ ਸਲਾਖਾਂ ਪਿੱਛੇ ਵਾਲੀ ਤਸਵੀਰ ਲਾਉਣਗੇ, ਕੈਪਸ਼ਨ ’ਚ ਲਿਖਿਆ ਹੋਵੇਗਾ ‘ਮੋਦੀ ਦਾ ਸਭ ਤੋਂ ਵੱਡਾ ਡਰ ਕੇਜਰੀਵਾਲ’

Delhi News :ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ’ਤੇ ਇਕ ਮੁਹਿੰਮ ਚਲਾਈ ਅਤੇ ਦੇਸ਼ ’ਚ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਲੋਕਾਂ ਨੂੰ ਇਸ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

ਇਹ ਵੀ ਪੜੋ:Agriculture News : ਮਿਰਚਾਂ ਦੀਆਂ ਇਨ੍ਹਾਂ 5 ਕਿਸਮਾਂ ਦੀ ਕਾਸ਼ਤ ਕਿਸਾਨਾਂ ਲਈ ਹੋਵੇਗੀ ਲਾਹੇਵੰਦ  

ਦਿੱਲੀ ਸਰਕਾਰ ਦੇ ਮੰਤਰੀ ਅਤੇ ‘ਆਪ’ ਦੇ ਸੀਨੀਅਰ ਨੇਤਾ ਆਤਿਸ਼ੀ ਨੇ ਇੱਥੇ ਇੱਕ ਪ੍ਰੈਸ ਕਾਨਫਰੰਸ ’ਚ ’ਡੀਪੀ (ਡਿਸਪਲੇ ਪਿਕਚਰ)’ ਨਾਮ ਦੀ ਸੋਸ਼ਲ ਮੀਡੀਆ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਲੋਕਾਂ ਨੂੰ ਇਸ ’ਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਰੇ ਨੇਤਾ ਅਤੇ ਵਲੰਟੀਅਰ ‘ਐਕਸ’, ‘ਫੇਸਬੁੱਕ’ ਅਤੇ ’ਵਟਸਐਪ’ ਸਮੇਤ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਆਪਣੀਆਂ ਪ੍ਰੋਫਾਈਲ ਤਸਵੀਰਾਂ ਬਦਲਣਗੇ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਲਾਖਾਂ ਪਿੱਛੇ ਦਿਖਾਉਣਗੇ। ਨਾਲ ਹੀ ਕੈਪਸ਼ਨ ’ਚ ‘ਮੋਦੀ’ ਦਾ ਸਭ ਤੋਂ ਵੱਡਾ ਡਰ ਕੇਜਰੀਵਾਲ’ ਲਿਖਿਆ ਹੋਵੇਗਾ।

ਇਹ ਵੀ ਪੜੋ:khanna News : ਖੰਨਾ ’ਚ ਹੋਲੀ ਖੇਡ ਰਹੀ 16 ਸਾਲ ਦੀ ਲੜਕੀ ਨੂੰ ਕੁੱਤੇ ਨੇ ਵੱਢਿਆ 

ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਦੇਸ਼ ਦਾ ਇਕਲੌਤਾ ਸਿਆਸੀ ਨੇਤਾ ਹੈ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੁਣੌਤੀ ਦੇ ਸਕਦਾ ਹੈ, ਇਸ ਲਈ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਤੁਰੰਤ ਬਾਅਦ ਹੀ ਉਨ੍ਹਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬਿਨਾਂ ਕਿਸੇ ਸਬੂਤ ਦੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦਾਅਵਾ ਕੀਤਾ ਕਿ ਕਥਿਤ ਆਬਕਾਰੀ ਨੀਤੀ ਘੁਟਾਲੇ ਦੀ ਦੋ ਸਾਲ ਲੰਬੀ ਜਾਂਚ ਦੇ ਬਾਵਜੂਦ ਈਡੀ ਕੋਈ ਸਬੂਤ ਪੇਸ਼ ਨਹੀਂ ਕਰ ਸਕੀ। ਆਤਿਸ਼ੀ ਨੇ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ (ਪ੍ਰਧਾਨ ਮੰਤਰੀ ਨਰਿੰਦਰ) ਮੋਦੀ ਕੇਜਰੀਵਾਲ ਨੂੰ ਖਤਮ ਕਰਨਾ ਚਾਹੁੰਦੇ ਹਨ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼  ’ਚ ‘‘ਤਾਨਾਸ਼ਾਹੀ’’ ਵਿਰੁੱਧ ਲੜ ਰਹੀ ਹੈ।

ਇਹ ਵੀ ਪੜੋ:Ram Charan News : ਮਸ਼ਹੂਰ ਅਦਾਕਾਰ ਰਾਮ ਚਰਨ ਕਰਨਗੇ ‘ਪੁਸ਼ਪਾ’ ਦੇ ਡਾਇਰੈਕਟਰ ਸੁਕੁਮਾਰ ਨਾਲ ਫ਼ਿਲਮ

ਲੋਕਾਂ ਨੂੰ ਪਾਰਟੀ ਦੀ ਸੋਸ਼ਲ ਮੀਡੀਆ ‘ਡੀਪੀ’ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਨੇ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣਾ ਸਿਰਫ਼ ਕੇਜਰੀਵਾਲ ਦੀ ਲੜਾਈ ਨਹੀਂ ਹੈ। ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਪਿਛਲੇ ਹਫ਼ਤੇ ਵੀਰਵਾਰ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਉਸ ਨੂੰ 28 ਮਾਰਚ ਤੱਕ ਏਜੰਸੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। 

ਇਹ ਵੀ ਪੜੋ:UNSC News : ਰਮਜ਼ਾਨ ਦੌਰਾਨ ਗਾਜ਼ਾ ’ਚ ਜੰਗਬੰਦੀ ਦੇ ਮਤੇ ’ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ’ਚ ਹੋਵੇਗੀ ਵੋਟਿੰਗ  

(For more news apart from AAP started campaign on social media in support of the constitution, democracy  News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement