ਅਤਿਵਾਦੀਆਂ ਨੇ ਸਾਬਕਾ ਪੀਡੀਪੀ ਨੇਤਾ ਗੁਲਾਮ ਨਬੀ ਪਟੇਲ ਨੂੰ ਗੋਲੀਆਂ ਨਾਲ ਭੁੰਨਿਆ
Published : Apr 25, 2018, 5:49 pm IST
Updated : Apr 25, 2018, 5:49 pm IST
SHARE ARTICLE
Ghulam Nabi Patel shot dead by terrorists
Ghulam Nabi Patel shot dead by terrorists

ਦੱਖਣ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਚ ਅੱਜ ਅਤਿਵਾਦੀਆਂ ਵਲੋਂ ਪੀਡੀਪੀ ਦੇ ਸਾਬਕਾ ਨੇਤਾ ਗੁਲਾਮ ਨਬੀ ਤੇ ਹਮਲਾ ਕਰ ਦਿਤਾ ਜਿਸ ਦਰਮਿਆਨ ਉਨ੍ਹਾਂ ਦੀ ਮੌਤ ਹੋ ਗਈ।

ਦੱਖਣ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਚ ਅੱਜ ਅਤਿਵਾਦੀਆਂ ਵਲੋਂ ਪੀਡੀਪੀ ਦੇ ਸਾਬਕਾ ਨੇਤਾ ਗੁਲਾਮ ਨਬੀ ਤੇ ਹਮਲਾ ਕਰ ਦਿਤਾ ਜਿਸ ਦਰਮਿਆਨ ਉਨ੍ਹਾਂ ਦੀ ਮੌਤ ਹੋ ਗਈ। ਦਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਅਤਿਵਾਦੀਆਂ ਨੇ ਹਮਲਾ ਕੀਤਾ, ਉਸ ਸਮੇਂ ਗੁਲਾਮ ਨਬੀ ਪਟੇਲ ਕਾਰ ਰਾਹੀਂ ਸਫ਼ਰ ਕਰ ਰਹੇ ਸਨ।  ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਸੁਰੱਖਿਆ ਗਾਰਡ ਵੀ ਮੌਜੂਦ ਸਨ।

Ghulam Nabi Patel shot dead by terroristsGulam Nabi Patel shot dead by terrorists

ਦਸ ਦੇਈਏ ਕਿ ਇਸ ਗੋਲੀਬਾਰੀ ਵਿਚ ਦੋਵੇਂ ਸੁਰੱਖਿਆ ਗਾਰਡ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ। ਅਤਿਵਾਦੀ ਹਮਲੇ ਤੋਂ ਬਾਅਦ ਉਨ੍ਹਾਂ ਦੀ ਸਰਵਿਸ ਰਾਇਫਲ ਵੀ ਲੈ ਕੇ ਫ਼ਰਾਰ ਹੋ ਗਏ ਹਨ। ਗੋਲੀਆਂ ਲੱਗਣ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਹ ਰਸਤੇ ਵਿਚ ਹੀ ਦਮ ਤੋੜ ਗਏ। 

Ghulam Nabi Patel's carGulam Nabi Patel's car

ਉਥੇ ਹੀ ਦੋਵੇਂ  ਸੁਰੱਖਿਆ ਗਾਰਡਾਂ ਦਾ ਇਲਾਜ ਹਸਪਤਾਲ ਵਿਚ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਬਣੀ ਹੋਈ ਹੈ। ਹਸਪਤਾਲ ਦੇ ਆਲੇ-ਦੁਆਲੇ ਪੁਲਿਸ ਨੇ ਘੇਰਾਬੰਦੀ ਸ਼ੁਰੂ ਕਰ ਦਿਤੀ ਹੈ। ਇਲਾਕੇ ਵਿਚ ਹਾਈਅਲਰਟ ਜਾਰੀ ਕਰ ਦਿਤਾ ਗਿਆ ਹੈ ਅਤੇ ਹਰ ਆਉਣ-ਜਾਣ ਵਾਲੇ ਵਾਹਨਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement