
ਲੋਕ ਸਭਾ ਚੋਣਾਂ 2019 ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ।
ਨਵੀਂ ਦਿੱਲੀ: ਲੋਕ ਸਭਾ ਚੋਣਾਂ 2019 ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਇਹ ਚੋਣ ਮਨੋਰਥ ਪੱਤਰ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆਂ ਵੱਲੋਂ ਜਾਰੀ ਕੀਤਾ ਗਿਆ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਜਿੱਤਣ ਲਈ ਵਾਅਦਿਆਂ ਦੀ ਝੜੀ ਲਗਾਈ ਗਈ। ਉਹਨਾਂ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਹਰ ਵਰਗ ਨੂੰ ਤਰਜੀਹ ਦਾ ਵਾਅਦਾ ਕੀਤਾ ਹੈ।