ਅਰਨਬ ਗੋਸਵਾਮੀ ਨੂੰ ਤਿੰਨ ਹਫ਼ਤਿਆਂ ਦੀ ਅੰਤਰਮ ਰਾਹਤ
Published : Apr 25, 2020, 8:30 am IST
Updated : Apr 25, 2020, 8:30 am IST
SHARE ARTICLE
File Photo
File Photo

ਸੁਪਰੀਮ ਕੋਰਟ ਨੇ ਰਿਪਬਲਿਕਨ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਨੂੰ ਉਸ ਵਿਰੁਧ ਕਈ ਰਾਜਾਂ ਵਿਚ ਪਰਚੇ ਦਰਜ ਕੀਤੇ ਜਾਣ ਦੇ ਮਾਮਲਿਆਂ ਵਿਚ ਅੰਤਰਮ ਰਾਹਤ ਦਿਤੀ ਹੈ।

ਨਵੀਂ ਦਿੱਲੀ, 24 ਅਪ੍ਰੈਲ: ਸੁਪਰੀਮ ਕੋਰਟ ਨੇ ਰਿਪਬਲਿਕਨ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਨੂੰ ਉਸ ਵਿਰੁਧ ਕਈ ਰਾਜਾਂ ਵਿਚ ਪਰਚੇ ਦਰਜ ਕੀਤੇ ਜਾਣ ਦੇ ਮਾਮਲਿਆਂ ਵਿਚ ਅੰਤਰਮ ਰਾਹਤ ਦਿਤੀ ਹੈ। ਇਹ ਪਰਚੇ ਮਹਾਰਾਸ਼ਟਰ ਦੇ ਪਾਲਘਰ ਵਿਚ ਹਾਲ ਹੀ ਵਿਚ ਹਿੰਸਕ ਭੀੜ ਦੁਆਰਾ ਦੋ ਸਾਧੂਆਂ ਸਣੇ ਤਿੰਨ ਜਣਿਆਂ ਦੀ ਕੁੱਟ-ਕੁੱਟ ਕੇ ਹਤਿਆ ਕੀਤੇ ਜਾਣ ਦੀ ਘਟਨਾ ਨਾਲ ਸਬੰਧਤ ਟੀਵੀ ਪ੍ਰੋਗਰਾਮ ਵਿਚ ਗੋਸਵਾਮੀ ਦੁਆਰਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਿਰੁਧ ‘ਅਪਮਾਨਜਨਕ’ ਟਿਪਣੀਆਂ ਦੇ ਸਬੰਧ ਵਿਚ ਦਰਜ ਕਰਾਏ ਗਏ ਹਨ। 

File photoFile photo

ਜੱਜ ਧਨੰਜੇ ਵਾਈ ਚੰਦਰਚੂੜ ਅਤੇ ਜੱਜ ਐਮ ਆਰ ਸ਼ਾਹ ਦੇ ਬੈਂਚ ਨੇ ਵੀਡੀਉ ਕਾਨਫ਼ਰੰਸ ਜ਼ਰੀਏ ਸੁਣਵਾਈ ਦੌਰਾਨ ਸੀਨੀਅਰ ਵਕੀਲ ਮੁਕੁਲ ਰੋਹਤਗੀ ਦੇ ਕਥਨ ਦਾ ਨੋਟਿਸ ਲਿਆ ਅਤੇ ਕਿਹਾ ਕਿ ਗੋਸਵਾਮੀ ਨੂੰ ਖ਼ਬਰ ਚੈਨਲ ’ਤੇ ਚਲਦੇ ਪ੍ਰੋਗਰਾਮ ਵਿਚ ਅਪਮਾਨਜਨਕ ਟਿਪਣੀਆਂ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਸਜ਼ਾ ਵਾਲੀ ਕਾਰਵਾਈ ਤੋਂ ਰਾਹਤ ਮਿਲੀ ਰਹੇਗੀ।

ਬੈਂਚ ਨੇ ਇਹ ਵੀ ਕਿਹਾ ਕਿ ਗੋਸਵਾਮੀ ਤਿੰਨ ਹਫ਼ਤਿਆਂ ਮਗਰੋਂ ਇਨ੍ਹਾਂ ਪਰਚਿਆਂ ਦੇ ਸਬੰਧ ਵਿਚ ਅਗਾਊਂ ਜ਼ਮਾਨਤ ਦਾਖ਼ਲ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਨਾਲ ਸਹਿਯੋਗ ਕਰਨਾ ਚਾਹੀਦਾ ਹੈ। ਅਦਾਲਤ ਨੇ ਅਰਨਬ ਨੂੰ ਅਪਣੀ ਪਟੀਸ਼ਨ ਵਿਚ ਸੋਧ ਕਰ ਕੇ ਉਸ ਵਿਰੁਧ ਸ਼ਿਕਾਇਤਾਂ ਦਾਇਰ ਕਰਨ ਵਾਲੇ ਸਾਰੇ ਸ਼ਿਕਾਇਤਕਰਤਾਵਾਂ ਨੂੰ ਸਿਖਰਲੀ ਅਦਾਲਤ ਵਿਚ ਬਚਾਅ ਧਿਰ ਬਣਾਉਣ ਦੀ ਆਗਿਆ ਦੇ ਦਿਤੀ। ਅਦਾਲਤ ਨੇ ਇਨ੍ਹਾਂ ਸਾਰੇ ਪਰਚਿਆਂ ਨੂੰ ਇਕੱਠਿਆਂ ਕਰਨ ਦੀ ਬੇਨਤੀ ਕਰਨ ਦੀ ਆਗਿਆ ਵੀ ਦੇ ਦਿਤੀ।     (ਏਜੰਸੀ) 

 

Location: India, Delhi, New Delhi

SHARE ARTICLE

ਏਜੰਸੀ

Advertisement

ਚਰਚਾ ਦੌਰਾਨ ਆਹਮੋ-ਸਾਹਮਣੇ ਹੋ ਗਏ ਬੀਜੇਪੀ ਤੇ ਕਾਂਗਰਸ ਦੇ ਵੱਡੇ ਲੀਡਰ "ਗ਼ਰੀਬੀ ਤਾਂ ਹਟੀ ਨਹੀਂ, ਗ਼ਰੀਬ ਹੀ ਹਟਾ ਦਿੱਤੇ"

16 May 2024 9:42 AM

ਚੋਣਾਂ ਤੋਂ ਪਹਿਲਾਂ ਮੈਦਾਨ ਛੱਡ ਗਏ ਅਕਾਲੀ, ਨਹੀਂ ਮਿਲਿਆ ਨਵਾਂ ਉਮੀਦਵਾਰ?

16 May 2024 9:28 AM

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM
Advertisement