
ਪੂਰੇ ਵਿਸ਼ਵ ਵਿਚ 807,010 ਲੋਕ ਇਸ ਬਿਮਾਰ ਤੋਂ ਠੀਕ ਹੋ ਚੁੱਕੇ ਹਨ।
ਲੰਡਨ : ਪੂਰੇ ਵਿਸ਼ਵ ਨੂੰ ਕਰੋਨਾ ਵਾਇਰਸ ਨੇ ਆਪਣੇ ਪ੍ਰਭਾਵ ਵਿਚ ਲਿਆ ਹੋਇਆ ਹੈ। ਇਸੇ ਤਰ੍ਹਾਂ ਬ੍ਰਿਟੇਨ ਵਿਚ ਵੀ ਕਰੋਨਾ ਵਾਇਰਸ ਦੇ ਨਾਲ 24 ਘੰਟੇ ਵਿਚ 768 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਇਥੇ ਕਰੋਨਾ ਨਾਲ ਮਰਨ ਵਾਲਿਆ ਦੀ ਗਿਣਤੀ ਵੱਧ ਕੇ 19,506 ਹੋ ਗਈ ਹੈ। ਦੱਸ ਦੱਈਏ ਕਿ ਹਸਪਤਾਲਾਂ ਵਿਚ ਮੌਤ ਦਾ ਅੰਕੜਾ 684 ਹੈ ਇਸ ਤੋਂ ਇਲਾਵਾ 84 ਮਰਨ ਵਾਲੇ ਲੋਕ ਅਜਿਹੇ ਵੀ ਹਨ ਜਿਨ੍ਹਾਂ ਬਾਰੇ ਵੇਲਸ ਦੇ ਸਿਹਤ ਬੋਰਡ ਦੇ ਵੱਲੋਂ ਰਿਪੋਰਟ ਨਹੀਂ ਕੀਤਾ ਗਿਆ।
Covid 19
ਉਧਰ ਬ੍ਰਿਟੇਨ ਦੇ ਪਰਿਵਹਨ ਮੰਤਰੀ ਨੇ ਦੱਸਿਆ ਕਿ ਇਸ ਗੱਲ ਦੇ ਅੰਦਰੂਨੀ ਸੰਕੇਤ ਹਨ ਕਿ ਬ੍ਰਿਟੇਨ ਇਸ ਘਾਤਕ ਵਾਇਰਸ ਨੂੰ ਰੋਕਣ ਦੀ ਦਿਸ਼ਾ ਵੱਲ ਵਧ ਰਿਹਾ ਹੈ ਕਿਉਂਕਿ ਹਸਪਤਾਲਾਂ ਵਿਚ ਭਰਤੀ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ। ਦੱਸ ਦੱਈਏ ਕਿ ਹੁਣ ਤੱਕ ਬ੍ਰਿਟੇਨ ਵਿਚ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ 1,43,464 ਦੇ ਅੰਕੜੇ ਨੂੰ ਪਾਰ ਕਰ ਗਈ ਹੈ।
covid 19
ਇਨ੍ਹਾਂ ਦੇ ਵਿਚੋਂ 1,23,614 ਲੋਕਾਂ ਦਾ ਇਸ ਸਮੇਂ ਇਲਾਜ ਚੱਲ ਰਿਹਾ ਹੈ ਜਿਨ੍ਹਾਂ ਦੇ ਵਿਚੋਂ 1559 ਲੋਕਾਂ ਦੀ ਹਾਲਤ ਇਸ ਸਮੇਂ ਗੰਭੀਰ ਦੱਸੀ ਜਾ ਰਹੀ ਹੈ। ਦੱਸ ਦੱਈਏ ਕਿ ਹੁਣ ਤੱਕ ਇਥੇ 20,000 ਦੇ ਕਰੀਬ ਲੋਕਾਂ ਦੀ ਇਸ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਬ੍ਰਿਟੇਨ ਦੁਨੀਆਂ ਦਾ ਪੰਜਵਾਂ ਦੇਸ਼ ਬਣ ਚੁੱਕਾ ਹੈ ਜਿੱਥੇ ਕਰੋਨਾ ਵਾਇਰਸ ਦੇ ਕਾਰਨ 20,000 ਤੋਂ ਜ਼ਿਆਦਾ ਮੌਤਾਂ ਹੋ ਚੁੱਕੀ ਹਨ।
Photo
ਜੇਕਰ ਪੂਰੀ ਦਨੀਆਂ ਵਿਚ ਕਰੋਨਾ ਵਾਇਰਸ ਦੇ ਅੰਕੜਿਆ ਤੇ ਨਜ਼ਰ ਮਾਰੀਏ ਤਾਂ ਹੁਣ ਤੱਕ ਵਿਸ਼ਵ ਵਿਚ ਇਸ ਮਹਾਂਮਾਰੀ ਨਾਲ 2,831,860 ਲੋਕ ਪ੍ਰਭਾਵਿਤ ਹੋ ਚੁੱਕੇ ਹਨ ਅਤੇ 197,318 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 807,010 ਇਸ ਬਿਮਾਰ ਤੋਂ ਠੀਕ ਹੋ ਚੁੱਕੇ ਹਨ।
covid 19 case
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।