
ਹੁਣ ਤੱਕ ਦਿੱਲੀ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 2514 ਤੱਕ ਪਹੁੰਚ ਗਈ ਹੈ
ਨਵੀਂ ਦਿੱਲੀ : ਭਾਰਤ ਵਿਚ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਦੇਸ਼ ਵਿਚ ਲੌਕਡਾਊਨ ਲਗਾਇਆ ਹੋਇਆ ਹੈ। ਜਿਸ ਤੋਂ ਬਾਅਦ ਹਰ ਪਾਸੇ ਬਜ਼ਾਰਾਂ ਅਤੇ ਅਵਾਜਾਈ ਨੂੰ ਬੰਦ ਕੀਤਾ ਗਿਆ ਸੀ। ਹੁਣ ਗ੍ਰਹਿ ਮੰਤਰਾਲੇ ਦੇ ਵੱਲੋਂ ਇਕ ਅਹਿਮ ਫੈਂਸਲਾ ਲਿਆ ਗਿਆ ਹੈ। ਦੱਸ ਦੱਈਏ ਕਿ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਦੇਸ਼ ਵਿਚ ਅੱਜ ਸਾਰੀਆਂ ਦੁਕਾਨਾਂ ਨੂੰ ਕੁਝ ਸ਼ਰਤਾਂ ਦੇ ਅਧਾਰ ਤੇ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।
market
ਇਸ ਤਹਿਤ ਹੁਣ ਦਿੱਲੀ ਸਰਕਾਰ ਨੇ ਵੀ ਕੇਂਦਰ ਦੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਦਾ ਫੈਸਲਾ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਸਰਕਾਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੁਹੱਲਿਆਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਗੈਰ-ਜਰੂਰੀ ਚੀਜਾਂ ਦੀਆਂ ਦੁਕਾਨਾਂ ਖੁੱਲਣ ਦੀ ਆਗਿਆ ਦਿੱਤੀ ਜਾਵੇਗੀ ਪਰ ਇਸ ਦੇ ਨਾਲ ਹੀ ਇਹ ਵੀ ਸੁਨਿਸ਼ਚਿਤ ਕਰਵਾਇਆ ਜਾਵੇਗਾ ਕਿ ਲੌਕਡਾਊਨ ਦੇ ਚਲਦਿਆਂ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਿਆ ਜਾਵੇਗਾ।
lockdown
ਇਸ ਦੇ ਨਾਲ ਉਨ੍ਹਾਂ ਇਹ ਵੀ ਦੱਸਿਆ ਕਿ ਇੱਥੇ 92 ਵਰਜਿਤ ਖੇਤਰਾਂ ਵਿਚ ਇਨ੍ਹਾਂ ਦੁਕਾਨਾਂ ਨੂੰ ਖੋਲ੍ਹਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਹੁਣ ਤੱਕ ਦਿੱਲੀ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 2514 ਤੱਕ ਪਹੁੰਚ ਗਈ ਹੈ ਅਤੇ ਇਸ ਵਾਇਰਸ ਨਾਲ 53 ਲੋਕਾਂ ਦੀ ਮੌਤ ਹੋ ਚੁੱਕ ਹੈ। ਇਸ ਤੋਂ ਇਲਾਵਾ 857 ਦੇ ਕਰੀਬ ਲੋਕ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਪਾ ਕੇ ਠੀਕ ਹੋ ਚੁੱਕੇ ਹਨ।
lockdown
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।