
ਸਿਹਤ ਮੰਤਰਾਲੇ ਵੱਲੋਂ ਮਿਲੀ ਜਾਣਕਾਰੀ ਅਨੁਸਾਰ 23,452 ਮਾਮਲਿਆਂ ਦੇ ਵਿਚ 77 ਵਿਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ।
ਨਵੀਂ ਦਿੱਲੀ : ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋ ਕਿ ਕਰੋਨਾ ਵਾਇਰਸ ਨੇ ਪੂਰੀ ਦੁਨੀਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਭਾਰਤ ਦੇ ਵੱਖ-ਵੱਖ ਰਾਜਾਂ ਵਿਚੋਂ ਵੀ ਕਰੋਨਾ ਦੇ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਵਿਚ ਹੁਣ ਤੱਕ ਕਰੋਨਾ ਨਾਲ ਮਰਨ ਵਾਲਿਆ ਦੀ ਗਿਣਤੀ 718 ਤੱਕ ਪਹੁੰਚ ਗਈ ਹੈ ਅਤੇ ਇਸ ਵਾਇਰਸ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ ਦਾ ਅੰਕੜਾ 23 ਹਜ਼ਾਰ ਨੂੰ ਪਾਰ ਕਰ ਚੁੱਕਾ ਹੈ।
Coronavirus
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮਿਲੀ ਜਾਣਕਾਰੀ ਅਨੁਸਾਰ 17,610 ਮਰੀਜ਼ਾਂ ਦਾ ਹਾਲੇ ਵੀ ਇਲਾਜ਼ ਚੱਲ ਰਿਹਾ ਹੈ। ਇਸ ਤੋਂ ਇਲਾਵਾ 4,748 ਲੋਕ ਇਸ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਤੰਦਰੁਸਤ ਹੋਣ ਤੋਂ ਬਾਅਦ ਹਸਪਤਾਲ ਵਿਚੋਂ ਛੁਟੀ ਲੈ ਕੇ ਘਰ ਚਲੇ ਗਏ ਹਨ। ਦੱਸ ਦੱਈਏ ਕਿ ਸਿਹਤ ਮੰਤਰਾਲੇ ਵੱਲੋਂ ਮਿਲੀ ਜਾਣਕਾਰੀ ਅਨੁਸਾਰ 23,452 ਮਾਮਲਿਆਂ ਦੇ ਵਿਚ 77 ਵਿਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ।
Coronavirus positive case
ਇਸ ਤੋਂ ਇਲਾਵਾ ਵੀਰਵਾਰ ਸ਼ਾਮ ਤੋਂ ਲੈ ਕੇ ਹੁਣ ਤੱਕ ਲੱਗਭਗ 32 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 14 ਲੋਕ ਇਕੱਲੇ ਮਹਾਂਰਾਸ਼ਟਰ ਵਿਚੋਂ, 9 ਗਜਰਾਤ, 3 ਉਤਰ ਪ੍ਰਦੇਸ਼ ਅਤੇ 2-2 ਮੌਤਾਂ ਦਿੱਲ, ਮੱਧ ਪ੍ਰਦੇਸ਼ ਅਤੇ ਤਾਮਿਲਨਾਇਡੂ ਵਿਚ ਹੋਈਆ ਹਨ। ਦੱਸ ਦੱਈਏ ਕਿ ਦੇਸ਼ ਵਿਚ ਕਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਇਲਾਕਾ ਮਹਾਂਰਾਸ਼ਟਰ ਹੈ। ਜਿਸ ਵਿਚ ਦੇਸ਼ ਵਿਚੋਂ ਹੋਈਆਂ ਕੁਲ 718 ਮੌਤਾਂ ਵਿਚੋਂ ਇਕੱਲੇ ਮਹਾਰਾਸ਼ਟਰ ਵਿੱਚ 283 ਮੌਤਾਂ ਹੋਇਆ ਹਨ, ਇਸ ਤੋਂ ਬਾਅਦ ਗੁਜਰਾਤ ਵਿਚ 112 ਮੌਤਾਂ , ਜਦੋਂਕਿ ਮੱਧ ਪ੍ਰਦੇਸ਼ ਵਿਚ 83, ਦਿੱਲੀ 50, ਰਾਜਸਥਾਨ ਅਤੇ ਆਂਧਰਾ ਪ੍ਰਦੇਸ਼ ਵਿਚ 27-27 ਮੌਤਾਂ ਹੋਈਆਂ ਹਨ।
Coronavirus
ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਅਤੇ ਤੇਲੰਗਾਨਾ ਵਿਚ 24, ਤਾਮਿਲਨਾਡੂ ਵਿਚ 20 ਅਤੇ ਕਰਨਾਟਕ ਵਿਚ 17 ਲੋਕਾਂ ਦੀ ਮੌਤ ਹੋਈ ਹੈ।ਜਦੋਂ ਕਿ ਪੱਛਮੀ ਬੰਗਾਲ ਵਿਚ 15 ਮੌਤਾਂ, ਜੰਮੂ-ਕਸ਼ਮੀਰ ਵਿਚ ਪੰਜ, ਜਦੋਂਕਿ ਕੇਰਲ, ਝਾਰਖੰਡ ਅਤੇ ਹਰਿਆਣਾ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਬਿਹਾਰ ਵਿੱਚ ਦੋ ਮੌਤਾਂ ਹੋ ਚੁੱਕੀਆਂ ਹਨ ਜਦੋਂ ਕਿ ਮੇਘਾਲਿਆ, ਹਿਮਾਚਲ ਪ੍ਰਦੇਸ਼, ਉੜੀਸਾ ਅਤੇ ਅਸਾਮ ਵਿੱਚ ਇੱਕ-ਇੱਕ ਦੀ ਮੌਤ ਹੋਈ ਹੈ।
Coronavirus cases
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।