
ਪੂਰੇ ਦੇਸ਼ ਵਿਚ ਹੁਣ ਤੱਕ ਕਰੋਨਾ ਵਾਇਰਸ ਦੇ 24,506 ਮਾਮਲੇ ਸਾਹਮਣੇ ਆਏ ਹਨ ਅਤੇ ਇਨ੍ਹਾਂ ਵਿਚੋਂ 775 ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ।
ਮੁੰਬਈ : ਵਿਸ਼ਵ ਵਿਚ ਹਾਹਾਕਾਰ ਮਚਾਉਂਣ ਤੋਂ ਬਾਅਦ ਕਰੋਨਾ ਵਾਇਰਸ ਦੇ ਕੇਸਾਂ ਨੇ ਹੁਣ ਭਾਰਤ ਵਿਚ ਵੀ ਕਾਫੀ ਤੇਜੀ ਫੜੀ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚੋਂ ਸਭ ਤੋਂ ਵੱਧ ਪ੍ਰਭਾਵਿਤ ਖੇਤਰ ਮਹਾਂਰਾਸ਼ਟਰ ਹੈ ਜਿਥੇ ਬੜੀ ਤੇਜੀ ਨਾਲ ਕਰੋਨਾ ਵਾਇਰਸ ਦੇ ਕੇਸਾਂ ਵਿਚ ਇਜਾਫਾ ਹੋ ਰਿਹਾ ਹੈ। ਦੱਸ ਦੱਈਏ ਕਿ ਇਥੇ ਪਿਛਲੇ 24 ਘੰਟੇ ਦੇ ਵਿਚ-ਵਿਚ 394 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 18 ਲੋਕਾਂ ਦੀ ਮੌਤ ਹੋ ਚੁੱਕੀ ਹੈ।
Coronavirus lockdown
ਉਧਰ ਮਹਾਂਰਾਸ਼ਟਰ ਸੂਬੇ ਦੇ ਪਬਲਿਕ ਹੈਲਥ ਵਿਭਾਗ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁੱਕਰਵਾਰ ਨੂੰ ਸੂਬੇ ਵਿਚ ਕਰੋਨਾ ਦੇ 394 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਇਥੇ ਕੁੱਲ ਇਨਫੈਕਟਿਡ ਕੇਸਾਂ ਦੀ ਗਿਣਤੀ ਵੱਧ ਕੇ 6817 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਵਿਚ 18 ਲੋਕਾਂ ਦੀ ਮੌਤ ਹੋਣ ਦੇ ਨਾਲ ਇਥੇ ਮੌਤਾਂ ਦੀ ਗਿਣਤੀ ਵੱਧ ਕੇ ਵੀ 301 ਹੋ ਗਈ ਹੈ।
Coronavirus
ਇਨ੍ਹਾਂ ਮ੍ਰਿਤਕਾਂ ਦੇ ਵਿਚੋਂ 11 ਮੌਤਾਂ ਕੇਵਲ ਮੁੰਬਈ ਵਿਚ ਹੋਈਆਂ ਹਨ। ਇਹ ਵੀ ਦੱਸ ਦੱਈਏ ਕਿ ਮੁੰਬਈ ਮਹਾਂਰਾਸ਼ਟਰ ਵਿਚ ਕਰੋਨਾ ਵਾਇਰਸ ਦੇ ਕੇਸਾਂ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ। ਜਿੱਥੋਂ ਸਭ ਤੋਂ ਜ਼ਿਆਦਾ ਕੇਸ ਸਾਹਮਣੇ ਆ ਰਹੇ ਹਨ।
Coronavirus
ਜ਼ਿਕਰਯੋਗ ਹੈ ਕਿ ਪੂਰੇ ਦੇਸ਼ ਵਿਚ ਹੁਣ ਤੱਕ ਕਰੋਨਾ ਵਾਇਰਸ ਦੇ 24,506 ਮਾਮਲੇ ਸਾਹਮਣੇ ਆਏ ਹਨ ਅਤੇ ਇਨ੍ਹਾਂ ਵਿਚੋਂ 775 ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 5063 ਦੇ ਕਰੀਬ ਲੋਕ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਪਾਉਂਣ ਤੋਂ ਬਾਅਦ ਹੁਣ ਠੀਕ ਹੋ ਚੁੱਕੇ ਹਨ।
Coronavirus
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।