
ਪੰਜਾਬ ਵਿਚ ਕਰੋਨਾ ਵਾਇਰਸ ਨੂੰ ਰੋਕਣ ਦੇ ਲਈ ਸੂਬਾ ਸਰਕਾਰ ਦੇ ਵੱਲੋਂ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ।
ਚੰਡੀਗੜ੍ਹ : ਪੰਜਾਬ ਵਿਚ ਕਰੋਨਾ ਵਾਇਰਸ ਨੂੰ ਰੋਕਣ ਦੇ ਲਈ ਸੂਬਾ ਸਰਕਾਰ ਦੇ ਵੱਲੋਂ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ। ਇਸੇ ਕੜੀ ਵਿਚ ਅੱਗ ਵਧਦਿਆਂ ਪੰਜਾਬ ਸਰਕਾਰ ਨੇ ਕਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਅਤੇ ਪੜਤਾਲ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ। ਜਿਸ ਅਧੀਨ ਪ੍ਰਾਈਵੇਟ ਹਸਪਤਾਲਾਂ ਨੂੰ ਇਹ ਆਦੇਸ਼ ਦਿੱਤੇ ਹਨ ਕਿ ਉਹ ਫਲੂ ਦੇ ਲੱਛਣਾਂ ਵਾਲੇ ਸਾਰੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲ ਵਿਚ ਭੇਜਣ।
covid 19 Case
ਇਸ ਪਿੱਛੇ ਪੰਜਾਬ ਸਰਕਾਰ ਦਾ ਅਸਲ ਮਕਸਦ ਕਰੋਨਾ ਮਰੀਜ਼ਾਂ ਦੀ ਜਾਂਚ, ਪਛਾਣ ਅਤੇ ਇਲਾਜ ਲਈ ਯੋਗਨਾ ਨੂੰ ਅਮਲੀ ਜਾਮਾ ਪਹਿਨਾਉਂਣ ਲਈ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਵੱਲੋਂ ਕੋਵਿਡ-19 ਦੀ ਰੋਕਥਾਮ ਅਤੇ ਨਿਗਰਾਨੀ ਵਧਾਉਣ ਲਈ ਸੂਬੇ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਇਨਫਲੂਏਂਜ਼ਾ ਲਾਈਕ ਇਲਨੈੱਸ (ਆਈਐਲਆਈ) ਅਤੇ ਸੀਵੀਅਰ ਐਕਿਊਟ ਰੈਸਪੀਰੇਟਰੀ ਇਨਫੈਕਸ਼ਨ (ਐਸਆਰਆਈ) ਦੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਰੈਫਰ ਕਰਨ ਦੀ ਅਪੀਲ ਕੀਤੀ ਗਈ ਹੈ।
covid 19
ਇਸ ਦੇ ਨਾਲ ਦੱਸ ਦਈਏ ਕਿ ਇਨ੍ਹਾਂ ਮਰੀਜ਼ਾਂ ਦੀ ਸਰਕਾਰੀ ਹਸਪਤਾਲ ਵਿਚ ਫਲੂ ਦੇ ਲੱਛਣ ਜਿਵੇਂਕਿ ਬੁਖਾਰ, ਖਾਂਸੀ, ਸਾਹ ਲੈਣ ਚ ਤਕਲੀਫ, ਨਿਮੂਨੀਆਂ ਆਦਿ ਦੀ ਮੁਫ਼ਤ ਆਰਟੀ-ਪੀਸੀਆਰ ਟੈਸਟਿੰਗ ਕੀਤੀ ਜਾਵੇਗੀ। ਉਧਰ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਇਸ ਗੱਲ ਤੇ ਜਿਆਦਾ ਜੋਰ ਦਿੱਤਾ ਜਾਵੇਗਾ
covid 19 punjab
ਕਿ ਕੋਈ ਵੀ ਕਰੋਨਾ ਦਾ ਸ਼ੱਕੀ ਮਰੀਜ਼ ਬਿਨਾ ਜਾਂਚ ਦੇ ਰਹਿ ਨਾਂ ਜਾਵੇ, ਤਾਂ ਜੋਂ ਇਸ ਭਿਆਨਕ ਬਿਮਾਰੀ ਨੂੰ ਪੂਰੀ ਤਰ੍ਹਾਂ ਠੱਲ ਪਾਈ ਜਾਵੇ। ਇਸ ਸਬੰਧੀ ਸਿਹਤ ਵਿਭਾਗ ਦੇ ਵੱਲੋਂ ਸਾਰੇ ਹੀ ਸਿਵਲ ਸਰਜਨਾਂ ਨੂੰ ਇਸ ਬਾਰੇ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
covid 19
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।