
ਜ਼ਿਕਰਯੋਗ ਹੈ ਕਿ ਪੰਜਾਬ ਦੇ 22 ਜ਼ਿਲ੍ਹਿਆਂ ਵਿਚੋਂ 19 ਜ਼ਿਲ੍ਹੇ ਕੋਰੋਨਾ ਦੀ ਚਪੇਟ ਵਿਚ ਹਨ।
ਚੰਡੀਗੜ੍ਹ : ਦੇਸ਼ ਵਿਚ ਭਾਵੇਂ ਕਿ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਲੌਕਡਾਊਨ ਲਗਾਇਆ ਗਿਆ ਹੈ ਪਰ ਫਿਰ ਵੀ ਆਏ ਦਿਨ ਕਰੋਨਾ ਦੇ ਨਵੇਂ-ਨਵੇਂ ਮਾਮਲੇ ਸਹਾਮਣੇ ਆ ਰਹੇ ਹਨ। ਇਸ ਤਰ੍ਹਾਂ ਅੱਜ ਪੰਜਾਬ ਵਿਚ ਕਰੋਨਾ ਦੇ 11 ਨਵੇਂ ਮਾਮਲੇ ਸਾਹਮਣੇ ਆਏ। ਜਿਨ੍ਹਾਂ ਵਿਚੋਂ 3 ਕੇਸ ਜਲੰਧਰ ਵਿਚੋਂ, ਪਟਿਆਲਾ ਵਿਚੋਂ 6 ਕੇਸ, ਪਠਾਨਕੋਟ ਵਿਚੋਂ 1 ਕੇਸ, ਅਤੇ ਇਕ ਹੀ ਨਵਾਂ ਸ਼ਹਿਰ ਵਿਚੋਂ ਸਾਹਮਣੇ ਆਇਆ ਹੈ।
Coronavirus lockdown
ਇਸ ਤਰ੍ਹਾਂ ਪਟਿਆਲਾ ਵਿਚ ਸਭ ਤੋਂ ਵੱਧ ਕੇਸਾਂ ਦੀ ਗਿਣਤੀ 61 ਤੱਕ ਪਹੁੰਚ ਗਈ ਹੈ। ਦੱਸ ਦੱਈਏ ਕਿ ਹੁਣ ਤੱਕ ਪੰਜਾਬ ਵਿਚ ਕਰੋਨਾ ਵਾਇਰਸ ਨਾਲ 18 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕੇਸਾਂ ਦੀ ਗਿਣਤੀ 309 ਤੱਕ ਪੁੱਜ ਗਈ ਹੈ। ਇਨ੍ਹਾਂ ਵਿਚੋਂ 220 ਮਰੀਜ਼ ਅਜਿਹੇ ਹਨ ਜਿਨ੍ਹਾਂ ਦਾ ਇਲਾਜ਼ ਚੱਲ ਰਿਹਾ ਹੈ ਅਤੇ ਇਸ ਦੇ ਨਾਲ ਹੀ 72 ਮਰੀਜ਼ ਠੀਕ ਹੋਣ ਤੋਂ ਬਾਅਦ ਆਪਣੇ ਘਰ ਵੀ ਪਹੁੰਚ ਚੁੱਕੇ ਹਨ।
coronavirus
ਇਸ ਦੇ ਨਾਲ ਹੀ ਸੂਬੇ ਵਿਚ 13270 ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜ ਦਿੱਤੇ ਗਏ ਹਨ ਅਤੇ ਜਿਨ੍ਹਾਂ ਵਿਚੋਂ 9392 ਮਰੀਜ਼ਾਂ ਦੀ ਰਿਪੋਰਟ ਨੈਗਟਿਵ ਆ ਚੁੱਕੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ 22 ਜ਼ਿਲ੍ਹਿਆਂ ਵਿਚੋਂ 19 ਜ਼ਿਲ੍ਹੇ ਕੋਰੋਨਾ ਦੀ ਚਪੇਟ ਵਿਚ ਹਨ। ਪੰਜਾਬ ਦੇ ਵੱਖ-ਵੱਖ ਜਿਲਿਆਂ ਵਿਚ ਕੋਰੋਨਾ ਦੀ ਲਾਗ ਦੇ ਮਰੀਜ਼ਾਂ ਦੀ ਗਿਣਤੀ ਇਸ ਤਰ੍ਹਾਂ ਹੈ।
coronavirus
ਐਸਏਐਸ ਨਗਰ (ਮੋਹਾਲੀ) ਵਿਚ 62, ਪਠਾਨਕੋਟ ਵਿਚ 25, ਮਾਨਸਾ ਵਿਚ 13, ਮੋਗਾ ਵਿਚ 4, ਅੰਮ੍ਰਿਤਸਰ ਵਿਚ 14, ਨਵਾਂਸ਼ਹਿਰ (ਐਸਬੀਐਸ ਨਗਰ) ਵਿਚ 20, ਹੁਸ਼ਿਆਰਪੁਰ ਵਿਚ 7, ਜਲੰਧਰ ਵਿਚ 66, ਲੁਧਿਆਣਾ ਵਿਚ 17, ਰੋਪੜ ਵਿਚ 3, ਫਤਿਹਗੜ੍ਹ ਸਾਹਿਬ ਵਿਚ 2, ਪਟਿਆਲਾ ਵਿਚ 61, ਫਰੀਦਕੋਟ ਵਿਚ 3, ਬਰਨਾਲਾ ਵਿਚ 2, ਕਪੂਰਥਲਾ ਵਿਚ 3, ਮੁਕਤਸਰ ਸਾਹਿਬ ਵਿਚ 1, ਸੰਗਰੂਰ ਵਿਚ 3, ਗੁਰਦਾਸਪੁਰ ਵਿਚ 1 ਅਤੇ ਫਿਰੋਜਪੁਰ ਵਿਚ 1 ਕੋਰੋਨਾ ਪਾਜੀਟਿਵ ਕੇਸ ਹੈ।
Coronavirus cases
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।