
ਪਾਕਿਸਤਾਨੀ ਫ਼ੌਜ ਨੇ ਸ਼ੁਕਰਵਾਰ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਰੇ ਵਿਚ ਕੰਟਰੋਲ ਰੇਖਾ ਲਾਗੇ ਪੈਂਦੀਆਂ ਅਗਲੀਆਂ ਚੌਕੀਆਂ ਅਤੇ ਪਿੰਡਾਂ ਵਿਚ ਗੋਲਾਬਾਰੀ ਕੀਤੀ।
ਜੰਮੂ, 24 ਅਪ੍ਰੈਲ: ਪਾਕਿਸਤਾਨੀ ਫ਼ੌਜ ਨੇ ਸ਼ੁਕਰਵਾਰ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਰੇ ਵਿਚ ਕੰਟਰੋਲ ਰੇਖਾ ਲਾਗੇ ਪੈਂਦੀਆਂ ਅਗਲੀਆਂ ਚੌਕੀਆਂ ਅਤੇ ਪਿੰਡਾਂ ਵਿਚ ਗੋਲਾਬਾਰੀ ਕੀਤੀ। ਰਖਿਆ ਬੁਲਾਰੇ ਨੇ ਦਸਿਆ ਕਿ ਪਾਕਿਸਤਾਨੀ ਫ਼ੌਜ ਨੇ ਰਾਜੌਰੀ ਦੇ ਨੌਸ਼ੇਰਾ ਸੈਕਟਰ ਵਿਚ ਕੰਟਰੋਲ ਰੇਖਾ ਲਾਗੇ ਬਿਨਾਂ ਕਿਸੇ ਉਕਸਾਵੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕਰ ਕੇ ਮੋਰਟਾਰ ਸੁੱਟੇ ਅਤੇ ਇੰਜ ਗੋਲੀਬੰਦੀ ਦੀ ਉਲੰਘਣਾ ਕੀਤੀ। ਇਹ ਲਗਾਤਾਰ 17ਵਾਂ ਦਿਨ ਹੈ ਜਦ ਪਾਕਿਸਤਾਨੀ ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਲਾਗੇ ਗੋਲੀਬਾਰੀ ਕੀਤੀ ਹੈ। (ਏਜੰਸੀ)