ਕੋਵਿਡ 19 : ਦੇਸ਼ ’ਚ ਇਕ ਦਿਨ ਵਿਚ ਆਏ ਰੀਕਾਰਡ 3.49 ਲੱਖ ਤੋਂ ਵੱਧ ਨਵੇਂ ਮਾਮਲੇ
Published : Apr 25, 2021, 10:04 am IST
Updated : Apr 25, 2021, 10:17 am IST
SHARE ARTICLE
corona case
corona case

14,09,16,417 ਲੋਕਾਂ ਨੂੰ ਲੱਗ ਚੁੱਕਾ ਕੋਰੋਨਾ ਟੀਕਾ

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਐਤਵਾਰ ਨੂੰ ਨਵੇਂ ਅੰਕੜਿਆਂ ਵਿਚ ਕੋਰੋਨਾ ਦੇ ਕੇਸਾਂ ’ਚ ਰੀਕਾਰਡ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਰੀਕਾਰਡ  3,49,691  ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 2,767 ਮਰੀਜ਼ਾਂ ਦੀ ਮੌਤ ਹੋ ਗਈ।

 

 

ਹੁਣ ਤਕ ਦੇਸ਼ ’ਚ ਕੁਲ  1,69,60,172 ਕੇਸ ਹੋ ਚੁੱਕੇ ਹਨ। ਸਿਹਤ ਮੰਤਰਾਲਾ ਵਲੋਂ ਅੱਜ ਜਾਰੀ ਅੰਕੜਿਆਂ ਮੁਤਾਬਕ 2,767 ਮਰੀਜ਼ਾਂ ਦੀ ਮੌਤ ਨਾਲ ਮੌਤਾਂ ਦਾ ਅੰਕੜਾ 1,92,311 ਤਕ ਪਹੁੰਚ ਗਿਆ ਹੈ।

corona casecorona case

ਦੇਸ਼ ਵਿਚ ਸਰਗਰਮ ਕੇਸ  26,82,751 ਹਨ। ਹੁਣ ਤਕ ਕੁਲ 1,40,85,110 ਲੋਕ ਸਿਹਤਮੰਦ ਹੋ ਚੁੱਕੇ ਹਨ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ 14,09,16,417  ਲੋਕਾਂ ਨੂੰ ਕੋਰੋਨਾ ਟੀਕਾ ਲੱਗ ਚੁੱਕਾ ਹੈ।

corona casecorona case

 ਪੰਜਾਬ ਵਿਚ ਵੀ ਕੋਰੋਨਾ ਦਾ ਕਹਿਰ
 ਪੰਜਾਬ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 5,724 ਨਵੇਂ ਪਾਜ਼ੇਟਿਵ ਕੇਸ ਮਿਲੇ ਹਨ। ਇਸ ਦੇ ਨਾਲ ਹੀ 92 ਮੌਤਾਂ ਨਵੀਆਂ ਮੌਤਾਂ ਹੋਈਆਂ ਹਨ।
ਮੌਜੂਦਾ ਸਮੇਂ ਪੰਜਾਬ 'ਚ 46,565 ਕੋਰੋਨਾ ਐਕਟਿਵ ਕੇਸ ਹਨ। ਇਨ੍ਹਾਂ 556 ਮਰੀਜ਼ ਆਕਸੀਜਨ ਸਪੋਰਟ 'ਤੇ ਹਨ। ਇਨ੍ਹਾਂ 'ਚੋਂ 61 ਦੀ ਹਾਲਤ ਗੰਭੀਰ ਹੈ ਤੇ ਵੈਂਟੀਲੇਟਰ ਸਪੋਰਟ 'ਤੇ ਹਨ। ਪੰਜਾਬ 'ਚ ਕੋਰੋਨਾ ਨਾਲ ਹੁਣ ਤਕ 8,356 ਮੌਤਾਂ ਕੋਰੋਨਾ ਵਾਇਰਸ ਕਾਰਨ ਹੋ ਚੁੱਕੀਆਂ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM
Advertisement