'ਮਾਨ' ਸਰਕਾਰ ਅਸਲ ਮੁੱਦਿਆਂ ਨੂੰ ਕਰ ਰਹੀ ਨਜ਼ਰਅੰਦਾਜ਼ - ਨਵਜੋਤ ਸਿੰਘ ਸਿੱਧੂ 
Published : Apr 25, 2022, 12:03 pm IST
Updated : Apr 25, 2022, 12:03 pm IST
SHARE ARTICLE
Navjot Singh Sidhu
Navjot Singh Sidhu

'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਵੀ ਲਗਾਈ ਸਵਾਲਾਂ ਦੀ ਝੜੀ 

CM ਮਾਨ ਦੇ ਦਿੱਲੀ ਦੌਰੇ 'ਤੇ ਨਵਜੋਤ ਸਿੰਘ ਸਿੱਧੂ ਦਾ ਤੰਜ਼ 
ਚੰਡੀਗੜ੍ਹ :
ਪੰਜਾਬ ਦੀ ਮਾਨ ਸਰਕਾਰ ਨੂੰ ਲਗਾਤਾਰ ਸੂਬੇ ਦੀਆਂ ਵਿਰੋਧੀ ਪਾਰਟੀਆਂ ਅਤੇ ਵੱਖ-ਵੱਖ ਆਗੂਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਦੇ ਕੋਈ ਬੇਰੁਜ਼ਗਾਰੀ, ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਅਤੇ ਕਦੇ ਬਿਜਲੀ ਦੇ ਸੰਕਟ ਨੂੰ ਲੈ ਕੇ ਵਿਰੋਧੀਆਂ ਵਲੋਂ ਸਵਾਲ ਕੀਤੇ ਜਾ ਰਹੇ ਹਨ।

Bhagwant Mann Bhagwant Mann

ਇੰਨਾ ਹੀ ਨਹੀਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਅੱਜ ਤੋਂ ਕੀਤੇ ਜਾ ਰਹੇ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦੇ ਦੌਰੇ 'ਤੇ ਵੀ ਸਵਾਲ ਚੁੱਕੇ ਜਾ ਰਹੇ ਹਨ। ਇਸ ਬਾਰੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਮੁੱਖ ਮੰਤਰੀ ਦਾ ਇਹ ਦੌਰਾ ਮਹਿਜ਼ ਚੋਣਾਂ ਵਿਚ ਲਾਹਾ ਲੈਣ ਦੇ ਚਲਦੇ ਫੋਟੋਗ੍ਰਾਫੀ ਕਰਵਾਉਣ ਲਈ ਕੀਤਾ ਜਾ ਰਿਹਾ ਹੈ।

Navjot Singh SidhuNavjot Singh Sidhu

ਸਿੱਧੂ ਨੇ ਟਵੀਟ ਕਰਦਿਆਂ ਕਿਹਾ, ''CM ਭਗਵੰਤ ਮਾਨ ਦਾ 2 ਰੋਜ਼ਾ ਦਿੱਲੀ 2 ਦਿਨਾਂ ਦੌਰਾ ਅਸਲ ਮੁੱਦਿਆਂ ਤੋਂ ਭਟਕਣਾ ਅਤੇ ਹੋਰ ਚੋਣਾਂ 'ਚ ਲਾਹਾ ਲੈਣ ਲਈ ਸਿਰਫ਼ ਫੋਟੋਗ੍ਰਾਫ਼ੀ ਕਰਵਾਉਣਾ ਹੈ।'' ਨਵਜੋਤ ਸਿੰਘ ਸਿੱਧੂ ਨੇ ਇਸ ਨੂੰ ਇਹ ਸਰਕਾਰੀ ਖਜ਼ਾਨੇ ਦੀ ਬਰਬਾਦੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿੱਤੀ, ਕਿਸਾਨ ਅਤੇ ਬਿਜਲੀ ਸੰਕਟ 'ਚ ਨਿਕਲਣ ਲਈ ਨੀਤੀ ਦੀ ਲੋੜ ਹੈ। ਸਥਾਨਕ ਸਮੱਸਿਆਵਾਂ ਦੇ ਸਥਾਨਕ ਹੱਲ ਦੀ ਲੋੜ ਹੈ। ਸਿੱਧੂ ਨੇ ਕਿਹਾ ਕਿ ਆਮਦਨੀ ਪੈਦਾ ਕਰਨ ਵਿਚ ਹੀ ਇਨ੍ਹਾਂ ਸਮੱਸਿਆਵਾਂ ਦਾ ਹੱਲ ਹੈ।

Arvind KejriwalArvind Kejriwal

ਇਸ ਤੋਂ ਇਲਾਵਾ ਇੱਕ ਹੋਰ ਟਵੀਟ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਨਿਸ਼ਾਨ 'ਤੇ ਲਿਆ ਹੈ। ਉਨ੍ਹਾਂ ਕਿਹਾ, '' 'ਅਸੀਂ ਆਸ ਲਗਾ ਕੇ ਬੈਠੇ ਸੀ, ਤੁਸੀਂ ਵਾਅਦੇ ਕਰਕੇ ਭੁੱਲ ਗਏ'।

Navjot SidhuNavjot Sidhu

ਅਰਵਿੰਦ ਕੇਜਰੀਵਾਲ ਜੀ, ਕਿੱਥੇ ਹੈ ਸਾਰਿਆਂ ਲਈ ਮੁਫ਼ਤ ਬਿਜਲੀ? ਸਗੋਂ ਵਰਗ ਵੰਡ ਪੈਦਾ ਕਰ ਦਿੱਤੀ ਹੈ। ਇਸ ਵਿੱਤੀ ਸੰਕਟ ਵਿੱਚ, ਕਿਰਪਾ ਕਰਕੇ ਸਾਨੂੰ ਦੱਸੋ ਕਿ ਮੁਫ਼ਤ ਬਿਜਲੀ ਅਤੇ ਮੁਹੱਲਾ ਕਲੀਨਿਕਾਂ ਲਈ ਪੈਸਾ ਕਿੱਥੋਂ ਆਵੇਗਾ? ਰੇਤ ਮਾਈਨਿੰਗ ਤੋਂ 20 ਹਜ਼ਾਰ ਕਰੋੜ ਪੈਦਾ ਕਰਨ ਦਾ ਵਾਅਦਾ ਕਿੱਥੇ ਹੈ?''

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement