
ਪ੍ਰਧਾਨ ਮੰਤਰੀ ਵੱਲੋਂ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਸੀ।
ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਹ ਸਿੱਖ ਸੰਗਤਾਂ ਵੱਲੋਂ ਮਿਲੇ ਸਤਿਕਾਰ ਅਤੇ ਪਿਆਰ ਨੂੰ ਦਰਸਾਉਂਦਾ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਹ ਸਨਮਾਨ ਪ੍ਰਧਾਨ ਮੰਤਰੀ ਮੋਦੀ ਨੂੰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਫਤਹਿ ਸਿੰਘ ਦੀ ਯਾਦ ਵਿਚ ਹਰ ਸਾਲ 26 ਦਸੰਬਰ ਨੂੰ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਕਰਨ ਲਈ ਦਿੱਤਾ ਗਿਆ ਹੈ।
ਪੀਐੱਮ ਮੋਦੀ ਨੇ ਕਿਹਾ ਸੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਦੀ ਯਾਦ ਵਿਚ ਵੀਰ ਬਾਲ ਦਿਵਸ ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਵੱਲੋਂ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਇਹ ਉਹ ਦਿਨ ਹੈ ਜਦੋਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਫਤਹਿ ਸਿੰਘ ਨੂੰ ਕੰਧ ਵਿਚ ਜਿੰਦਾ ਚੁਣਿਆ ਗਿਆ ਸੀ।