Delhi Mayoral Polls: ਭਲਕੇ ਹੋਣ ਵਾਲੀ ਦਿੱਲੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਮੁਲਤਵੀ
Published : Apr 25, 2024, 9:21 pm IST
Updated : Apr 25, 2024, 9:21 pm IST
SHARE ARTICLE
Delhi Mayoral Polls, Slated For April 26, Postponed
Delhi Mayoral Polls, Slated For April 26, Postponed

ਪ੍ਰੀਜ਼ਾਈਡਿੰਗ ਅਫਸਰ ਤੈਅ ਨਾ ਹੋਣ ਕਾਰਨ ਟਲੀ ਚੋਣ

Delhi Mayoral Polls: ਦਿੱਲੀ ਦੇ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਭਲਕੇ 26 ਅਪ੍ਰੈਲ ਨੂੰ ਹੋਣੀ ਸੀ ਪਰ ਪ੍ਰੀਜ਼ਾਈਡਿੰਗ ਅਫ਼ਸਰ ਦਾ ਫ਼ੈਸਲਾ ਨਾ ਹੋਣ ਕਾਰਨ ਇਸ ਨੂੰ ਮੁਲਤਵੀ ਕਰ ਦਿਤਾ ਗਿਆ ਹੈ। ਨਗਰ ਨਿਗਮ ਦੇ ਸਕੱਤਰ ਨੇ ਇਕ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਦਿੱਲੀ ਮਿਉਂਸਪਲ ਕਾਰਪੋਰੇਸ਼ਨ ਐਕਟ, 1957 ਦੀ ਧਾਰਾ 77 (ਏ) ਤਹਿਤ ਪ੍ਰੀਜ਼ਾਈਡਿੰਗ ਅਫ਼ਸਰ ਦੀ ਨਾਮਜ਼ਦਗੀ ਜ਼ਰੂਰੀ ਹੈ। ਇਸ ਲਈ ਭਲਕੇ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਸੰਭਵ ਨਹੀਂ ਹੈ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਇਲਜ਼ਾਮ ਲਗਾਇਆ ਸੀ ਕਿ ਦਿੱਲੀ ਦੇ ਉਪ ਰਾਜਪਾਲ ਦੇ ਦਫਤਰ ਨੇ ਮੇਅਰ ਚੋਣਾਂ ਨੂੰ ਰੱਦ ਕਰ ਦਿਤਾ ਹੈ। ਆਮ ਆਦਮੀ ਪਾਰਟੀ ਦੇ ਐਮਸੀਡੀ ਇੰਚਾਰਜ ਦੁਰਗੇਸ਼ ਪਾਠਕ ਨੇ ਇਕ ਪ੍ਰੈਸ ਕਾਨਫਰੰਸ ਵਿਚ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਤੋਂ ਇਜਾਜ਼ਤ ਮਿਲਣ ਦੇ ਬਾਵਜੂਦ ਭਾਜਪਾ ਨੇ ਚੋਣਾਂ ਰੱਦ ਕਰ ਦਿਤੀਆਂ ਹਨ।

ਦੁਰਗੇਸ਼ ਪਾਠਕ ਨੇ ਅੱਗੇ ਕਿਹਾ ਕਿ ਉਪ ਰਾਜਪਾਲ ਨੇ ਇਹ ਕਹਿ ਕੇ ਚੋਣਾਂ ਰੱਦ ਕਰਵਾ ਦਿਤੀਆਂ ਹਨ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਦੀ ਸਲਾਹ 'ਤੇ ਕੰਮ ਕਰਦੇ ਹਨ ਪਰ ਇਸ ਤੋਂ ਪਹਿਲਾਂ ਵੀ ਕਈ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਦੋਂ ਉਨ੍ਹਾਂ ਨੇ ਨਾ ਤਾਂ ਮੁੱਖ ਮੰਤਰੀ ਦੀ ਗੱਲ ਸੁਣੀ ਅਤੇ ਨਾ ਹੀ ਉਨ੍ਹਾਂ ਦੀ ਸਲਾਹ 'ਤੇ ਕੰਮ ਕੀਤਾ | ਇਨ੍ਹਾਂ ਇਲਜ਼ਾਮਾਂ ਬਾਰੇ ਐਲਜੀ ਦਫ਼ਤਰ ਵਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

(For more Punjabi news apart from Delhi Mayoral Polls, Slated For April 26, Postponed, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement