Supreme Court News: ਅਦਾਲਤ ਵਟਸਐਪ ਰਾਹੀਂ ਦਾਇਰ ਅਤੇ ਸੂਚੀਬੱਧ ਮਾਮਲਿਆਂ ਦੀ ਜਾਣਕਾਰੀ ਦੇਵੇਗੀ: ਚੰਦਰਚੂੜ
Published : Apr 25, 2024, 9:30 pm IST
Updated : Apr 25, 2024, 9:30 pm IST
SHARE ARTICLE
SC Will Share Info About Filing And Listing Of Cases Through WhatsApp: CJI
SC Will Share Info About Filing And Listing Of Cases Through WhatsApp: CJI

ਉਨ੍ਹਾਂ ਕਿਹਾ ਕਿ ਇਸ ਦਾ ਬਹੁਤ ਪ੍ਰਭਾਵਸ਼ਾਲੀ ਅਸਰ ਪਵੇਗਾ ਅਤੇ ਇਸ ਕਦਮ ਨਾਲ ਕਾਗਜ਼ ਅਤੇ ਧਰਤੀ ਨੂੰ ਬਚਾਉਣ ਵਿਚ ਵੀ ਮਦਦ ਮਿਲੇਗੀ।

Supreme Court News: ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਡਿਜੀਟਲਾਈਜ਼ੇਸ਼ਨ ਵੱਲ ਇਕ ਮਹੱਤਵਪੂਰਨ ਕਦਮ ਵਧਾਉਂਦੇ ਹੋਏ, ਵੀਰਵਾਰ ਨੂੰ ਐਲਾਨ ਕੀਤਾ ਕਿ ਸੁਪਰੀਮ ਕੋਰਟ ਵਟਸਐਪ ਸੰਦੇਸ਼ਾਂ ਰਾਹੀਂ ਵਕੀਲਾਂ ਨੂੰ ਕੇਸ ਦਰਜ ਕਰਨ ਅਤੇ ਸੂਚੀਬੱਧ ਕਰਨ ਨਾਲ ਸਬੰਧਤ ਜਾਣਕਾਰੀ ਸਾਂਝੀ ਕਰੇਗੀ। ਉਨ੍ਹਾਂ ਕਿਹਾ ਕਿ ਇਸ ਦਾ ਬਹੁਤ ਪ੍ਰਭਾਵਸ਼ਾਲੀ ਅਸਰ ਪਵੇਗਾ ਅਤੇ ਇਸ ਕਦਮ ਨਾਲ ਕਾਗਜ਼ ਅਤੇ ਧਰਤੀ ਨੂੰ ਬਚਾਉਣ ਵਿਚ ਵੀ ਮਦਦ ਮਿਲੇਗੀ।

ਵਟਸਐਪ ਨੂੰ ਅਦਾਲਤ ਦੀ ਸੂਚਨਾ ਅਤੇ ਸੰਚਾਰ ਤਕਨਾਲੋਜੀ (ਆਈਸੀਟੀ) ਸੇਵਾਵਾਂ ਨਾਲ ਜੋੜਨ ਦਾ ਐਲਾਨ ਜਸਟਿਸ ਚੰਦਰਚੂੜ ਦੀ ਅਗਵਾਈ ਵਾਲੀ ਨੌਂ ਜੱਜਾਂ ਦੀ ਬੈਂਚ ਨੇ ਪਟੀਸ਼ਨਾਂ ਤੋਂ ਪੈਦਾ ਹੋਏ ਇਕ ਗੁੰਝਲਦਾਰ ਕਾਨੂੰਨੀ ਸਵਾਲ ਦੀ ਸੁਣਵਾਈ ਸ਼ੁਰੂ ਕਰਨ ਤੋਂ ਪਹਿਲਾਂ ਕੀਤਾ। ਪਟੀਸ਼ਨਾਂ ਤੋਂ ਇਹ ਸਵਾਲ ਉੱਠ ਰਿਹਾ ਸੀ ਕਿ ਕੀ ਨਿੱਜੀ ਜਾਇਦਾਦਾਂ ਨੂੰ ਸੰਵਿਧਾਨ ਦੀ ਧਾਰਾ 39 (ਬੀ) ਦੇ ਤਹਿਤ 'ਕਮਿਊਨਿਟੀ ਦੇ ਭੌਤਿਕ ਸਰੋਤ' ਮੰਨਿਆ ਜਾ ਸਕਦਾ ਹੈ, ਜੋ ਕਿ ਰਾਜ ਨੀਤੀ ਦੇ ਨਿਰਦੇਸ਼ਕ ਸਿਧਾਂਤ (ਡੀਪੀਐਸਪੀ) ਦਾ ਹਿੱਸਾ ਹੈ।

ਚੀਫ਼ ਜਸਟਿਸ ਨੇ ਕਿਹਾ, “ਸੁਪਰੀਮ ਕੋਰਟ ਦੀ ਹੋਂਦ ਦੇ 75ਵੇਂ ਸਾਲ ਵਿਚ ਅਸੀਂ ਇਕ ਛੋਟੀ ਜਿਹੀ ਯੋਜਨਾ ਸ਼ੁਰੂ ਕੀਤੀ ਹੈ। ਇਸ ਵਿਚ ਬਹੁਤ ਪ੍ਰਭਾਵਸ਼ਾਲੀ ਹੋਣ ਦੀ ਸਮਰੱਥਾ ਹੈ। ਵਟਸਐਪ ਸਾਡੇ ਰੋਜ਼ਾਨਾ ਜੀਵਨ ਦਾ ਇਕ ਹਿੱਸਾ ਬਣ ਗਿਆ ਹੈ ਅਤੇ ਇਕ ਸ਼ਕਤੀਸ਼ਾਲੀ ਸੰਚਾਰ ਸਾਧਨ ਦੀ ਭੂਮਿਕਾ ਨਿਭਾ ਰਿਹਾ ਹੈ। ਨਿਆਂ ਤਕ ਪਹੁੰਚ ਦੇ ਅਧਿਕਾਰ ਨੂੰ ਮਜ਼ਬੂਤ ​​ਕਰਨ ਅਤੇ ਨਿਆਂ ਪ੍ਰਣਾਲੀ ਵਿਚ ਪਾਰਦਰਸ਼ਤਾ ਵਧਾਉਣ ਲਈ, ਸੁਪਰੀਮ ਕੋਰਟ ਨੇ ਵਟਸਐਪ ਨਾਲ ਅਪਣੀਆਂ ਆਈਟੀ ਸੇਵਾਵਾਂ ਦੇ ਏਕੀਕਰਣ ਦਾ ਐਲਾਨ ਕੀਤਾ ਹੈ।"

ਚੀਫ਼ ਜਸਟਿਸ ਨੇ ਸੁਪਰੀਮ ਕੋਰਟ ਦਾ ਅਧਿਕਾਰਤ ਵਟਸਐਪ ਨੰਬਰ 8767687676 ਸਾਂਝਾ ਕੀਤਾ ਅਤੇ ਕਿਹਾ ਕਿ ਇਸ 'ਤੇ ਕੋਈ ਸੰਦੇਸ਼ ਜਾਂ ਕਾਲ ਨਹੀਂ ਆਵੇਗੀ। ਜਸਟਿਸ ਚੰਦਰਚੂੜ ਨੇ ਕਿਹਾ, “ਇਹ ਸਾਡੀਆਂ ਕੰਮ ਕਰਨ ਦੀਆਂ ਆਦਤਾਂ ਵਿਚ ਮਹੱਤਵਪੂਰਨ ਬਦਲਾਅ ਲਿਆਏਗਾ ਅਤੇ ਕਾਗਜ਼ ਦੇ ਨਾਲ-ਨਾਲ ਸਾਡੇ ਗ੍ਰਹਿ ਨੂੰ ਬਚਾਉਣ ਵਿਚ ਮਦਦ ਕਰੇਗਾ”। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਈ-ਕੋਰਟ ਪ੍ਰਾਜੈਕਟ ਲਈ 7,000 ਕਰੋੜ ਰੁਪਏ ਮਨਜ਼ੂਰ ਕੀਤੇ ਹਨ।

 (For more Punjabi news apart from SC Will Share Info About Filing And Listing Of Cases Through WhatsApp: CJI, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement