Ministry of External Affairs confirmed: ਪਾਕਿਸਤਾਨੀ ਹਿੰਦੂਆਂ ਨਹੀਂ ਛੱਡਣਾ ਪਵੇਗਾ ਭਾਰਤ

By : PARKASH

Published : Apr 25, 2025, 12:27 pm IST
Updated : Apr 25, 2025, 12:27 pm IST
SHARE ARTICLE
Pakistani Hindus will not have to leave India: Information given by the Ministry of External Affairs
Pakistani Hindus will not have to leave India: Information given by the Ministry of External Affairs

Ministry of External Affairs confirmed: ਹਿੰਦੂ ਪਾਕਿਸਤਾਨੀ ਨਾਗਰਿਕਾਂ ਨੂੰ ਪਹਿਲਾਂ ਤੋਂ ਜਾਰੀ ਕੀਤੇ ਗਏ ਲੰਮੇ ਸਮੇਂ ਦੇ ਭਾਰਤੀ ਵੀਜ਼ੇ ਵੈਧ ਰਹਿਣਗੇ

Pakistani Hindus will not have to leave India: ਵਿਦੇਸ਼ ਮੰਤਰਾਲੇ (ਐਮਈਏ) ਨੇ ਐਲਾਨ ਕੀਤਾ ਕਿ ਹਿੰਦੂ ਪਾਕਿਸਤਾਨੀ ਨਾਗਰਿਕਾਂ ਨੂੰ ਪਹਿਲਾਂ ਹੀ ਜਾਰੀ ਕੀਤੇ ਗਏ ਲੰਮੇ ਸਮੇਂ ਦੇ ਵੀਜ਼ੇ (ਐਲਟੀਵੀ) ਵੈਧ ਰਹਿਣਗੇ। ਵਿਦੇਸ਼ ਮੰਤਰਾਲੇ ਨੇ ਪੁਸ਼ਟੀ ਕੀਤੀ ਕਿ ਪਾਕਿਸਤਾਨੀ ਹਿੰਦੂਆਂ ਨੂੰ ਭਾਰਤ ਨਹੀਂ ਛੱਡਣਾ ਪਵੇਗਾ।ਇੱਕ ਪ੍ਰੈਸ ਰਿਲੀਜ਼ ਵਿੱਚ, ਐਮਈਏ ਨੇ ਕਿਹਾ, ‘‘ਭਾਰਤ ਸਰਕਾਰ ਦੇ ਪਾਕਿਸਤਾਨੀ ਨਾਗਰਿਕਾਂ ਨੂੰ ਵੀਜ਼ਾ ਸੇਵਾਵਾਂ ਮੁਅੱਤਲ ਕਰਨ ਦੇ ਫ਼ੈਸਲੇ ਦਾ ਹਵਾਲਾ ਦਿੰਦੇ ਹੋਏ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਉਪਰੋਕਤ ਫ਼ੈਸਲੇ ਵਿੱਚ ਦਰਸ਼ਾਏ ਗਏ ਵੀਜ਼ਿਆਂ ਨੂੰ ਰੱਦ ਕਰਨਾ ਹਿੰਦੂ ਪਾਕਿਸਤਾਨੀ ਨਾਗਰਿਕਾਂ ਨੂੰ ਪਹਿਲਾਂ ਹੀ ਜਾਰੀ ਕੀਤੇ ਗਏ ਲੰਮੇ ਸਮੇਂ ਦੇ ਵੀਜ਼ਿਆਂ (ਐਲਟੀਵੀ) ’ਤੇ ਲਾਗੂ ਨਹੀਂ ਹੁੰਦਾ, ਜੋ ਅਜੇ ਵੀ ਵੈਧ ਹਨ।’’ ਹਾਲ ਹੀ ਵਿੱਚ ਮੰਗਲਵਾਰ ਨੂੰ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ, ਜਿਸ ਵਿੱਚ 26 ਲੋਕਾਂ ਦੀ ਜਾਨ ਚਲੀ ਗਈ, ਭਾਰਤ ਨੇ ਪਾਕਿਸਤਾਨੀ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ।

ਇੱਕ ਬਿਆਨ ਵਿੱਚ ਵਿਦੇਸ਼ ਮੰਤਰਾਲੇ ਨੇ ਕਿਹਾ, ‘‘ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੁਆਰਾ ਲਏ ਗਏ ਫ਼ੈਸਲਿਆਂ ਦੀ ਨਿਰੰਤਰਤਾ ਵਿੱਚ, ਭਾਰਤ ਸਰਕਾਰ ਨੇ ਪਾਕਿਸਤਾਨੀ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਤੁਰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ।’’ ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, ‘‘ਭਾਰਤ ਦੁਆਰਾ ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਸਾਰੇ ਮੌਜੂਦਾ ਵੈਧ ਵੀਜ਼ੇ 27 ਅਪ੍ਰੈਲ 2025 ਤੋਂ ਰੱਦ ਕਰ ਦਿੱਤੇ ਗਏ ਹਨ। ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਮੈਡੀਕਲ ਵੀਜ਼ੇ ਸਿਰਫ਼ 29 ਅਪ੍ਰੈਲ 2025 ਤੱਕ ਵੈਧ ਰਹਿਣਗੇ।’’

ਇਸ ਤੋਂ ਇਲਾਵਾ, ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਵਿੱਚ ਮੌਜੂਦਾ ਸਾਰੇ ਪਾਕਿਸਤਾਨੀ ਨਾਗਰਿਕਾਂ ਨੂੰ ਆਪਣੇ ਵੀਜ਼ਿਆਂ ਦੀ ਮਿਆਦ ਪੁੱਗਣ ਤੋਂ ਪਹਿਲਾਂ ਭਾਰਤ ਛੱਡ ਦੇਣਾ ਚਾਹੀਦਾ ਹੈ, ਜਿਵੇਂ ਕਿ ਹੁਣ ਸੋਧਿਆ ਗਿਆ ਹੈ।  ਭਾਰਤੀ ਨਾਗਰਿਕਾਂ ਨੂੰ ਪਾਕਿਸਤਾਨ ਦੀ ਯਾਤਰਾ ਕਰਨ ਤੋਂ ਬਚਣ ਦੀ ਸਖ਼ਤ ਸਲਾਹ ਦਿੱਤੀ ਜਾਂਦੀ ਹੈ। ਵਿਦੇਸ਼ ਮੰਤਰਾਲੇ ਦੇ ਅਨੁਸਾਰ, ਇਸ ਸਮੇਂ ਪਾਕਿਸਤਾਨ ਵਿੱਚ ਮੌਜੂਦ ਭਾਰਤੀ ਨਾਗਰਿਕਾਂ ਨੂੰ ਵੀ ਜਲਦੀ ਤੋਂ ਜਲਦੀ ਭਾਰਤ ਵਾਪਸ ਆਉਣ ਦੀ ਸਲਾਹ ਦਿੱਤੀ ਜਾਂਦੀ ਹੈ। 

(For more news apart from Pakistani visa Latest News, stay tuned to Rozana Spokesman)

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement