ਖ਼ਬਰਾਂ |

ਤਾਜ਼ਾ |

ਹੁਣ ਟੋਲ ਕਟਾਉਣ ਲਈ ਨਹੀਂ ਮਾਰਨੀ ਪਵੇਗੀ ਬਰੇਕ, ਚੱਲਦੀ ਗੱਡੀ 'ਚੋਂ ਹੋ ਜਾਵੇਗੀ ਵਸੂਲੀ
Published : Apr 25, 2026, 6:52 am IST
Updated : Apr 25, 2026, 7:48 am IST
SHARE ARTICLE
Nitin Gadkari News
Nitin Gadkari News

ਦਸੰਬਰ ਤੋਂ ਬਿਨਾਂ ਰੁਕਾਵਟ ਟੋਲ ਪ੍ਰਣਾਲੀ ਹੋਵੇਗੀ ਲਾਗੂ : ਗਡਕਰੀ

ਨਵੀਂ ਦਿੱਲੀ: ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਦੇਸ਼ ਦੇ ਕਈ ਕੌਮੀ ਰਾਜਮਾਰਗਾਂ ’ਤੇ ਦਸੰਬਰ ਤੱਕ ਬਿਨਾਂ ਰੁਕਾਵਟ ਟੋਲ ਵਸੂਲੀ ਦੀ ਨਵੀਂ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਗਡਕਰੀ ਨੇ ‘ਲੌਜਿਸਟਿਕਸ ਸ਼ਕਤੀ ਸਮਿੱਟ ਐਂਡ ਅਵਾਰਡਜ਼ 2026’ ਦੇ ਦੂਜੇ ਸੰਸਕਰਣ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਵਿਚ ਢਾਂਚਾਗਤ ਸਹੂਲਤਾਂ ਨੂੰ ਬਿਹਤਰ ਬਣਾ ਕੇ ਆਵਾਜਾਈ ਦੀ ਲਾਗਤ ਘਟਾਉਣਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਵੀਂ ਪ੍ਰਣਾਲੀ ਅਧੀਨ ਵਾਹਨ ਚਾਲਕਾਂ ਨੂੰ ਟੋਲ ਪਲਾਜ਼ਾ ’ਤੇ ਰੁਕਣ ਦੀ ਲੋੜ ਨਹੀਂ ਹੋਵੇਗੀ।

ਇਹ ਪ੍ਰਣਾਲੀ ਉੱਨਤ ਤਕਨਾਲੋਜੀਆਂ ’ਤੇ ਆਧਾਰਤ ਹੋਵੇਗੀ, ਜਿਸ ਵਿਚ ਗੱਡੀ ਨੰਬਰ ਪਛਾਣ ਪ੍ਰਣਾਲੀ ਅਤੇ ਫਾਸਟੈਗ ਵਰਗੀਆਂ ਇਲੈਕਟ੍ਰਾਨਿਕ ਵਿਵਸਥਾਵਾਂ ਸ਼ਾਮਲ ਹੋਣਗੀਆਂ। ਤੇਜ਼ ਗਤੀ ਵਾਲੇ ਕੈਮਰੇ ਅਤੇ ਸੈਂਸਰਾਂ ਰਾਹੀਂ ਗੱਡੀਆਂ ਦੀ ਪਛਾਣ ਕੀਤੀ ਜਾਵੇਗੀ ਅਤੇ ਉਸੇ ਆਧਾਰ ’ਤੇ ਟੋਲ ਫੀਸ ਖ਼ੁਦ ਵਸੂਲਿਆ ਜਾਵੇਗਾ। ਗਡਕਰੀ ਨੇ ਕਿਹਾ ਕਿ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਡਿਜੀਟਲ ਤੌਰ ’ਤੇ ਨੋਟਿਸ ਭੇਜਿਆ ਜਾਵੇਗਾ। ਭੁਗਤਾਨ ਨਾ ਕਰਨ ’ਤੇ ਫਾਸਟੈਗ ਬੰਦ ਕੀਤਾ ਜਾ ਸਕਦਾ ਹੈ ਅਤੇ ਗੱਡੀ ਨਾਲ ਸੰਬੰਧਿਤ ਹੋਰ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਜੇ ਭਾਰਤ ਨੂੰ ਵਿਸ਼ਵ ਸ਼ਕਤੀ ਬਣਨਾ ਹੈ, ਤਾਂ ਉਸ ਨੂੰ ਅਪਣੀ ਆਵਾਜਾਈ ਲਾਗਤ ਨੂੰ ਇਕ ਅੰਕ ’ਚ ਲਿਆਉਣਾ ਹੋਵੇਗਾ।

ਗਡਕਰੀ ਨੇ ਦਸਿਆ ਕਿ ਹਾਲ ਹੀ ਦੀ ਇਕ ਰੀਪੋਰਟ ਅਨੁਸਾਰ, ਦੇਸ਼ ਵਿਚ ਐਕਸਪ੍ਰੈਸਵੇਅ ਅਤੇ ਆਰਥਕ ਗਲਿਆਰਿਆਂ ਦੇ ਨਿਰਮਾਣ ਨਾਲ ਆਵਾਜਾਈ ਲਾਗਤ 16 ਫ਼ੀ ਸਦੀ ਤੋਂ ਘਟ ਕੇ ਲਗਭਗ 10 ਫ਼ੀ ਸਦੀ ਰਹਿ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਅਤੇ ਯੂਰਪ ਵਿਚ ਇਹ ਲਾਗਤ ਕਰੀਬ 12 ਫ਼ੀ ਸਦੀ ਹੈ, ਜਦਕਿ ਚੀਨ ਵਿਚ ਇਹ 8 ਤੋਂ 10 ਫ਼ੀ ਸਦੀ ਦੇ ਵਿਚਕਾਰ ਹੈ। ਪਛਮੀ ਏਸ਼ੀਆ ਦੇ ਹਾਲਾਤ ਦਾ ਜ਼ਿਕਰ ਕਰਦੇ ਹੋਏ ਗਡਕਰੀ ਨੇ ਕਿਹਾ ਕਿ ਭਾਰਤ ਅਪਣੀ 87 ਫ਼ੀ ਸਦੀ ਤੇਲ ਦੀ ਲੋੜ ਆਯਾਤ ਰਾਹੀਂ ਪੂਰੀ ਕਰਦਾ ਹੈ। ਉਨ੍ਹਾਂ ਨੇ ਦਸਿਆ ਕਿ ਦੇਸ਼ ਹਰ ਸਾਲ ਕਰੀਬ 22 ਲੱਖ ਕਰੋੜ ਰੁਪਏ ਦੇ ਪਟਰੌਲੀਅਮ ਉਤਪਾਦ ਕਰਦਾ ਹੈ, ਜਿਸ ਨਾਲ ਪ੍ਰਦੂਸ਼ਣ ਵੀ ਵਧਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਥਿਤੀ ਨੂੰ ਵੇਖਦੇ ਹੋਏ ਬਦਲ ਅਤੇ ਜੈਵ ਇੰਧਨ ਦੇ ਉਤਪਾਦਨ ਨੂੰ ਵਧਾਉਣ ਦੀ ਲੋੜ ਹੈ। (ਪੀ.ਟੀ.ਆਈ.)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement