
ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
ਨਵੀਂ ਦਿੱਲੀ- ਲੋਕ ਸਭਾ ਚੋਣਾਂ 2019 ਚ ਭਾਜਪਾ ਦੀ ਸ਼ਾਨਦਾਰ ਜਿੱਤ ਅਤੇ ਕਾਂਗਰਸ ਦੀ ਕਰਾਰੀ ਹਾਰ ਹੋਈ ਹੈ। ਇਸ ਹਾਰ ਤੇ ਵਿਚਾਰ ਚਰਚਾ ਲਈ ਪਾਰਟੀ ਨੇ ਅੱਜ ਸ਼ਨੀਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ। ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ ‘ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ।
Congress Working Committee Meeting Today
ਦੱਸ ਦੇਈਏ ਕਿ ਚੋਣ ਨਤੀਜ਼ਿਆਂ ਦੇ ਐਲਾਨ ਤੋਂ ਬਾਅਦ ਰਾਹੁਲ ਨੇ ਹਾਰ ਦੀ ਜ਼ਿੰਮੇਵਾਰੀ ਲਈ ਸੀ। ਅਸਤੀਫੇ ਬਾਰੇ ਪੁੱਛੇ ਜਾਣ ਉਤੇ ਉਨ੍ਹਾਂ ਕਿਹਾ ਸੀ ਕਿ ਛੇਤੀ ਹੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਵੇਗੀ। ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਹਾਰ ਦੇ ਕਾਰਨ ਉਤੇ ਵਿਚਾਰ ਕੀਤਾ ਜਾਵੇਗਾ। ਹਾਰ ਦੀ ਸਮੀਖਿਆ ਲਈ ਪਾਰਟੀ ਇੱਕ ਕਮੇਟੀ ਦਾ ਵੀ ਗਠਨ ਕਰ ਸਕਦੀ ਹੈ।
Rahul Gandhi
ਜ਼ਿਕਰਯੋਗ ਹੈ ਕਿ ਕਾਂਗਰਸ ਨੇ ਸਾਲ 2014 ਦੀਆਂ ਲੋਕ ਸਭਾ ਚੋਣਾਂ ਵਿਚ ਹਾਰ ਤੋਂ ਬਾਅਦ ਵੀ ਸੀਨੀਅਰ ਆਗੂ ਏਕੇ ਐਟਲੀ ਦੀ ਪ੍ਰਧਾਨਗੀ ਵਿਚ ਇੱਕ ਕਮੇਟੀ ਦਾ ਗਠਨ ਕੀਤਾ ਸੀ। ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਰਾਹੁਲ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਸਵੀਕਾਰ ਕੀਤੇ ਜਾਣ ਦੀ ਸੰਭਾਵਨਾ ਨਹੀਂ ਹੈ। ਸੀਡਬਲਿਊਸੀ ਅਸਤੀਫੇ ਨੂੰ ਅਸਵੀਕਾਰ ਕਰਦੇ ਹੋਏ ਅਹੁਦੇ ਉਤੇ ਬਣੇ ਰਹਿਣ ਦੀ ਅਪੀਲ ਕਰੇਗੀ।ਜੇਕਰ ਉਹ ਆਪਣੀ ਜਿਦ ਉਤੇ ਅੜੇ ਰਹਿੰਦੇ ਹਨ, ਤਾਂ ਸਥਿਤੀਆਂ ਬਦਲ ਸਕਦੀਆਂ ਹਨ।