ਲੋਕ ਸਭਾ ਚੋਣਾਂ ਵਿਚ ਕਰਾਰੀ ਹਾਰ ਤੋਂ ਬਾਅਦ ਸੀਡਬਲਯੂਸੀ ਦੀ ਅੱਜ ਹੋਵੇਗੀ ਬੈਠਕ
Published : May 25, 2019, 10:20 am IST
Updated : May 25, 2019, 10:20 am IST
SHARE ARTICLE
CWC held today Rahul Gandhi may resign election result
CWC held today Rahul Gandhi may resign election result

ਰਾਹੁਲ ਗਾਂਧੀ ਕਰ ਸਕਦੇ ਹਨ ਅਸਤੀਫ਼ੀ ਦੀ ਪੇਸ਼ਕਸ਼

ਨਵੀਂ ਦਿੱਲੀ: ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ ਅਤੇ ਕਾਂਗਰਸ ਦੀ ਕਰਾਰੀ ਹਾਰ ਹੋਈ ਹੈ। ਇਸ ’ਤੇ ਚਰਚਾ ਕਰਨ ਲਈ ਅੱਜ ਕਾਂਗਰਸ ਵਰਕ ਕਮੇਟੀ (CWC) ਦੀ ਬੈਠਕ ਹੋਵੇਗੀ। ਸੂਤਰਾਂ ਮੁਤਾਬਕ ਕਾਂਗਰਸ ਕਾਰਜ ਕਮੇਟੀ ਦੌਰਾਨ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ ਵਿਚ ਹਾਰ ਦੀ ਪੂਰੀ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ। ਇਹ ਜਾਣਕਾਰੀ ਉਸ ਸਮੇਂ ਸਾਹਮਣੇ ਆਈ ਜਦੋਂ ਪਾਰਟੀ ਦੇ ਕਈ ਸਥਾਨਕ ਆਗੂਆਂ ਨੇ ਅਸਤੀਫ਼ਾ ਦੇ ਦਿੱਤਾ।

Sonia GandhiSonia Gandhi

ਉਤਰ ਪ੍ਰਦੇਸ਼ ਕਾਂਗਰਸ ਮੁੱਖੀ ਰਾਜ ਬੱਬਰ ਨੇ ਪਾਰਟੀ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਅਪਣਾ ਅਸਤੀਫ਼ਾ ਭੇਜ ਦਿੱਤਾ। ਓਡੀਸ਼ਾ ਵਿਚ ਲੋਕ ਸਭਾ ਚੋਣਾਂ ਅਤੇ ਵਿਧਾਨ ਸਭਾ ਚੋਣਾਂ ਵਿਚ ਹਾਰ ਦੇ ਮੱਦੇਨਜ਼ਰ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਨਿਰੰਜਨ ਪਟਨਾਇਕ ਨੇ ਵੀ ਅਪਣੇ ਪਦ ਤੋਂ ਅਸਤੀਫ਼ਾ ਦੇ ਦਿੱਤਾ ਹੈ।

Priyanka Gandhi Priyanka Gandhi

ਨਾਲ ਹੀ ਪਟਨਾਇਕ ਨੇ ਕਿਹਾ ਕਿ ਸੀਨੀਅਰ ਕਾਂਗਰਸ ਆਗੂ ਨਰਸਿੰਘ ਮਿਸ਼ਰਾ ਦੀ ਅਗਵਾਈ ਦਾ ਗਠਨ ਕੀਤਾ ਗਿਆ ਹੈ ਜੋ ਕਿ ਦੇਸ਼ ਵਿਚ ਪਾਰਟੀ ਦੀ ਇਸ ਜ਼ਬਰਦਸਤ ਹਾਰ ਦੇ ਕਾਰਨਾਂ ਦਾ ਪਤਾ ਲਗਾਵੇਗੀ। ਰਾਜ ਵਿਚ ਹੋਈਆਂ ਲੋਕ ਸਭਾ ਚੋਣਾਂ ਅਤੇ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਕਰਾਰੀ ਹਾਰ ਮਿਲੀ ਹੈ। ਦੇਸ਼ ਵਿਚ ਪਾਰਟੀ ਨੂੰ ਲੋਕ ਸਭਾ ਦੀ ਇਕ ਸੀਟ ’ਤੇ ਅਤੇ ਵਿਧਾਨ ਸਭਾ ਵਿਚ ਕੇਵਲ ਨੌਂ ਸੀਟਾਂ ਨਾਲ ਹੀ ਸਬਰ ਕਰਨਾ ਪਿਆ।

Dr Manmohan SinghDr Manmohan Singh

ਓਡੀਸ਼ਾ ਦੀ 147 ਮੈਂਬਰ ਵਿਧਾਨ ਸਭਾ ਲਈ 2014 ਵਿਚ ਕਰਵਾਈਆਂ ਗਈਆਂ ਚੋਣਾਂ ਵਿਚ ਪਾਰਟੀ ਨੂੰ 16 ਸੀਟਾਂ ਮਿਲੀਆਂ ਸਨ। ਸੀਡਬਲਯੂਸੀ ਦੀ ਬੈਠਕ ਦੇ ਸੰਦਰਭ ਵਿਚ ਕਾਂਗਰਸ ਦੇ ਇਕ ਸੀਨੀਅਰ ਆਗੂ ਨੇ ਕਿਹਾ ਕਿ ਸੀਡਬਲਯੂਸੀ ਦੀ ਬੈਠਕ ਵਿਚ ਮੁੱਖ ਰੂਪ ਤੋਂ ਹਾਰ ਦੇ ਕਾਰਨਾਂ ’ਤੇ ਵਿਚਾਰ ਕੀਤਾ ਜਾਵੇਗਾ। ਇਸ ਬਾਰੇ ਵੀ ਚਰਚਾ ਕੀਤੀ ਜਾਵੇਗੀ ਕਿ ਪਾਰਟੀ ਨੂੰ ਕਿਸ ਤਰ੍ਹਾਂ ਮਜ਼ਬੂਤ ਬਣਾਇਆ ਜਾਵੇਗਾ।

ਇਸ ਬੈਠਕ ਵਿਚ ਰਾਹੁਲ ਗਾਂਧੀ ਤੋਂ ਇਲਾਵਾ ਯੂਪੀਏ ਚੇਅਰਰਪਰਸਨ ਸੋਨੀਆਂ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਜਰਨਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਵਰਕ ਕਮੇਟੀ ਦੇ ਕਈ ਹੋਰ ਮੈਂਬਰ ਵੀ ਸ਼ਾਮਲ ਹੋ ਸਕਦੇ ਹਨ। ਦਸਣਯੋਗ ਹੈ ਕਿ ਕਾਂਗਰਸ ਨੂੰ ਲੋਕ ਸਭਾ ਚੋਣਾਂ ਵਿਚ ਕਰਾਰੀ ਹਾਰ ਦਾ ਸਾਮਣਾ ਕਰਨਾ ਪਿਆ ਹੈ। ਉਹਨਾਂ ਨੂੰ 52 ਸੀਟਾਂ ਹੀ ਮਿਲੀਆਂ ਹਨ। ਸਾਲ 2014 ਵਿਚ 33 ਸੀਟਾਂ ’ਤੇ ਜਿਤਣ ਵਾਲੀ ਪਾਰਟੀ ਨੂੰ ਇਸ ਵਾਰ ਬਿਹਤਰ ਪ੍ਰਦਰਸ਼ਨ ਦੀ ਉਮੀਦ ਸੀ ਪਰ ਉਮੀਦ ਪੂਰੀ ਨਹੀਂ ਹੋ ਸਕੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement