
ਸੁਖਬੀਰ ਬਾਦਲ ਹੀ ਕਰਨਗੇ ਜੀਕੇ ਨੂੰ ਕੱਢਣ ਬਾਰੇ ਆਖ਼ਰੀ ਫ਼ੈਸਲਾ
ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਸ਼੍ਰੋਮਣੀ ਅਕਾਲੀ ਦਲ ਵਿਚੋਂ ਛੁੱਟੀ ਹੋ ਸਕਦੀ ਹੈ। ਅਕਾਲੀ ਦਲ ਦੀ ਦਿੱਲੀ ਕੋਰ ਕਮੇਟੀ ਨੇ ਇਸ ਸਬੰਧੀ ਮਤਾ ਪਾਸ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ।
Sukhbir Badal
ਹੁਣ ਅਕਾਲੀ ਦਲ ਦੀ ਦਿੱਲੀ ਕੋਰ ਕਮੇਟੀ ਦੇ ਮਤੇ ਨੂੰ ਦੇਖਦੇ ਹੋਏ ਮਨਜੀਤ ਸਿੰਘ ਜੀਕੇ 'ਤੇ ਗਾਜ਼ ਡਿੱਗਣੀ ਤੈਅ ਮੰਨੀ ਜਾ ਰਹੀ ਹੈ ਪਰ ਇਸ 'ਤੇ ਆਖ਼ਰੀ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੀ ਕਰਨਗੇ।
Delhi Sikh Gurudwara Management Committee
ਜ਼ਿਕਰਯੋਗ ਹੈ ਕਿ ਮਨਜੀਤ ਸਿੰਘ ਜੀਕੇ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਅਹੁਦਿਆਂ 'ਤੇ ਰਹਿੰਦਿਆਂ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮ ਲੱਗ ਚੁੱਕੇ ਹਨ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਕਮੇਟੀ ਦੀ ਪ੍ਰਧਾਨਗੀ ਦਾ ਅਹੁਦਾ ਵੀ ਛੱਡਣਾ ਪਿਆ ਸੀ ਜਿਸ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣੇ ਸਨ।