
ਹਰਿਆਣਾ ਦੇ ਰਾਜਪਾਲ ਸਤਅਦੇਵ ਨਰਾਇਣ ਆਰਿਆ ਅਤੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਈਦ-ਓਲ-ਫਿਤਰ ਦੇ ਸ਼ੁਭ.......
ਚੰਡੀਗੜ੍ਹ: ਹਰਿਆਣਾ ਦੇ ਰਾਜਪਾਲ ਸਤਅਦੇਵ ਨਰਾਇਣ ਆਰਿਆ ਅਤੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਈਦ-ਓਲ-ਫਿਤਰ ਦੇ ਸ਼ੁਭ ਮੌਕੇ 'ਤੇ ਸੂਬਾ ਵਾਸੀਆਂ, ਵਿਸ਼ੇਸ਼ਕਰ ਮੁਸਲਿਮ ਸਮੂਦਾਏ ਨੂੰ ਦਿਲੋ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਜੈਯੰਤੀ ਦੇ ਮੌਕੇ 'ਤੇ ਵੀ ਸ਼ੁਭਕਾਮਨਾਵਾਂ ਦਿੱਤੀ ਹਨ ਜੋ ਕਿ ਉਸੀ ਦਿਨ ਹੈ।
photo
ਇਨ੍ਹਾਂ ਦੋਨਾ ਮੌਕਿਆਂ ਦੀ ਪੂਰਵ ਸ਼ਾਮ 'ਤੇ ਅੱਜ ਇੱਥੇ ਜਾਰੀ ਇਕ ਸੰਦੇਸ਼ ਵਿਚ ਸ੍ਰੀ ਸਤਅਦੇਵ ਨਰਾਇਆ ਆਰਿਆ ਨੇ ਕਿਹਾ ਕਿ ਈਦ-ਓਲ-ਫਿਤਰ ਦੇ ਦਿਨ ਰਮਜਾਨ ਦੇ ਪਵਿੱਤਰ ਮਹੀਨੇ ਦੌਰਾਨ ਕੀਤੇ ਜਾਣ ਵਾਲੇ ਉਪਵਾਸ ਅਤੇ ਪ੍ਰਾਥਨਾ ਸਪੰਨ ਹੋ ਜਾਂਦੀ ਹੈ ਅਤੇ ਇਹ ਤਿਉਹਾਰ ਭਾਈਚਾਰੇ ਤੇ ਸਦਭਾਵਨਾ ਦਾ ਸੰਚਾਰ ਕਰਦਾ ਹੈ।
photo
ਲੋਕਾਂ, ਵਿਸ਼ੇਸ਼ ਰੂਪ ਨਾਲ ਮੁਸਲਿਮ ਭਰਾਵਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਲੋਕਾਂ ਤੋਂ ਸ਼ਾਤੀ, ਪ੍ਰੇਮ ਅਤੇ ਆਪਸੀ ਸਮਝ ਦੇ ਨਾਲ ਈਦ-ਓਲ-ਫਿਤਰ ਮਾਨਉਣ ਦੀ ਅਪੀਲ ਕੀਤੀ ਹੈ, ਜੋ ਕੌਮੀ ਏਕਤਾ ਅਤੇ ਅਖੰਡਤਾ ਨੂੰ ਮਜਬੂਤ ਕਰਨ ਵਿਚ ਦੂਰਗਾਮੀ ਸਾਬਿਤ ਹੋਵੇਗਾ।
photo
ਮਹਾਰਾਣਾ ਪ੍ਰਤਾਪ ਜੈਯੰਤੀ ਦੇ ਮੌਕੇ 'ਤੇ ਵਧਾਈ ਦਿੰਦੇ ਹੋਏ ਰਾਜਪਾਲ ਸ੍ਰੀ ਸਤਅਦੇਵ ਨਰਾਇਣ ਆਰਿਆ ਨੇ ਕਿਹਾ ਕਿ ਮਹਾਰਾਣਾ ਪ੍ਰਤਾਪ ਇਕ ਮਹਾਨ ਯੋਧਾ ਸਨ ਜਿਨ੍ਹਾਂ ਨੇ ਉਨਾਂ ਨੂੰ ਉਨ੍ਹਾਂ ਦੀ ਹਿੰਮਤ ਅਤੇ ਵੀਰਤਾ ਦੇ ਲਈ ਜਾਣਿਆ ਜਾਂਦਾ ਹੈ।
photo
ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਮਹਾਰਾਣਾ ਪ੍ਰਤਾਪ ਨੂੰ ਭਾਰਤ ਦਾ ਇਕ ਅਜਿਹਾ ਮਹਾਨ ਯੋਧਾ ਦਸਿਆ ਜਿਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਹਿੰਮਤ ਤੇ ਵੀਰਤਾ ਹਰ ਭਾਰਤੀ ਨੂੰ ਪ੍ਰੇਰਿਤ ਕਰਦੀ ਰਹੇਗੀ।
ਇਸ ਵਿਚ ਰਾਜਪਾਲ ਸਤਅਦੇਵ ਨਰਾਇਣ ਆਰਿਆ ਅਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਈਦ-ਓਲ-ਫਿਤਰ ਅਤੇ ਮਹਾਰਾਣਾ ਪ੍ਰਤਾਪ ਜੈਯੰਤੀ ਮਨਾਉਂਂਦੇ ਸਮੇਂ ਸੂਬਾ ਵਾਸੀਆਂ ਨੂੰ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦਾ ਪਾਲਣ ਕਰਨ ਦੀ ਵੀ ਅਪੀਲ ਕੀਤੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।