
ਦੇਸ਼ ਵਿਚ ਲਗਾਤਾਰ ਕਰੋਨਾ ਵਾਇਰਸ ਦੇ ਕੇਸਾਂ ਵਿਚ ਇਜ਼ਾਫਾ ਹੋ ਰਿਹਾ ਹੈ ।
ਨਵੀਂ ਦਿੱਲੀ : ਦੇਸ਼ ਵਿਚ ਲਗਾਤਾਰ ਕਰੋਨਾ ਵਾਇਰਸ ਦੇ ਕੇਸਾਂ ਵਿਚ ਇਜ਼ਾਫਾ ਹੋ ਰਿਹਾ ਹੈ । ਪਿਛਲੇ ਕੁਝ ਦਿਨਾਂ ਤੋਂ ਰਿਕਾਰਡ ਤੋਂ ਕੇਸ ਦਰਜ਼ ਹੋ ਰਹੇ ਹਨ। ਹੁਣ ਤੱਕ ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 1 ਲੱਖ 38 ਹਜ਼ਾਰ ਦੀ ਗਿਣਤੀ ਨੂੰ ਪਾਰ ਕਰ ਚੁੱਕੀ ਹੈ। ਇਸ ਦੇ ਨਾਲ ਹੀ ਮੌਤਾਂ ਦੀ ਗਿਣਤੀ ਵੀ ਚਾਰ ਹਜ਼ਾਰ ਨੂੰ ਪਾਰ ਕਰ ਚੁੱਕੀ ਹੈ। ਦੇਸ਼ ਵਿਚ ਸਭ ਤੋਂ ਵੱਧ ਕੇਸ ਮਹਾਂਰਾਸ਼ਟਰ ਰਾਜ ਵਿਚੋਂ ਸਾਹਮਣੇ ਆ ਰਹੇ ਹਨ।
Coronavirus
ਮਹਾਂਰਾਸ਼ਟਰ ਵਿਚ ਸੋਮਵਾਰ ਸਵੇਰੇ ਤੱਕ 50 ਹਜ਼ਾਰ ਦੀ ਗਿਣਤੀ ਦੇ ਅੰਕੜੇ ਨੂੰ ਪਾਰ ਕਰ ਚੁੱਕੀ ਹੈ ਅਤੇ ਇੱਥੇ ਕੁੱਲ ਮੌਤਾਂ ਦੀ ਗਿਣਤੀ 1635 ਹੈ। ਦੱਸ ਦੱਈਏ ਕਿ ਮਹਾਂਰਾਸ਼ਟਰ ਵਿਚ ਮੁੰਬਈ ਕਰੋਨਾ ਵਾਇਰਸ ਦਾ ਹੌਟਸਪੋਟ ਬਣਿਆ ਹੋਇਆ ਹੈ। ਇੱਥੇ 30 ਹਜ਼ਾਰ ਦੇ ਕਰੀਬ ਦਰਜ਼ ਹੋ ਚੁੱਕੇ ਹਨ ਅਤੇ ਲੱਗਭਗ 1 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ।
Coronavirus case
ਇਸ ਦੇ ਨਾਲ ਹੀ ਮਹਾਂਰਾਸ਼ਟਰ ਵਿਚ ਬੀਤੇ ਦਿਨ 3 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਮਹਾਂਰਾਸ਼ਟਰ ਤੋਂ ਇਲਾਵਾ ਦੇਸ਼ ਵਿਚ ਗੁਜਰਾਤ, ਤਾਮਿਲਨਾਡੂ ਅਤੇ ਦਿੱਲੀ ਅਜਿਹੇ ਰਾਜ ਹਨ। ਜਿੱਥੇ ਕਰੋਨਾ ਵਾਇਰਸ ਦੇ ਕੇਸ ਕਾਫੀ ਤੇਜ਼ੀ ਨਾਲ ਵੱਧ ਰਹੇ ਹਨ। ਉਧਰ ਜੇਕਰ ਪੂਰੇ ਦੇਸ਼ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟੇ 6977 ਨਵੇਂ ਕੇਸ ਦਰਜ਼ ਹੋ ਚੁੱਕੇ ਹਨ ਅਤੇ 154 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦੱਈਏ ਕਿ ਨਵੇਂ ਮਾਮਲਿਆਂ ਵਿਚੋਂ ਇਹ ਕੇਸਾਂ ਦੀ ਸਭ ਤੋਂ ਵੱਡੀ ਗਿਣਤੀ ਹੈ।
coronavirus
ਪਿਛਲੇ ਕੁਝ ਦਿਨਾਂ ਤੋਂ ਹੀ ਦੇਸ਼ ਵਿਚ ਰਿਕਾਰਡ ਤੋਂ ਕੇਸ ਦਰਜ਼ ਹੋਏ ਹਨ। ਉਧਰ ਇਕ ਪਾਸੇ ਦੇਸ਼ ਵਿਚ ਲੋਕਾਂ ਨੂੰ ਲੌਕਡਾਊਨ ਵਿਚ ਰਾਹਤ ਦਿੱਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਕੇਸਾਂ ਦੀ ਵੱਧ ਰਹੀ ਇਹ ਗਿਣਤੀ ਚਿੰਤਾਂ ਨੂੰ ਜਨਮ ਦੇ ਰਹੀਆਂ ਹਨ। ਇਸ ਦੇ ਨਾਲ ਹੀ ਦੇਸ਼ ਵਿਚ ਹਰ ਰੋਜ਼ ਇਕ ਲੱਖ ਦੇ ਕਰੀਬ ਲੋਕਾਂ ਦੇ ਟੈਸਟ ਹੋ ਰਹੇ ਹਨ , ਇਹ ਹੀ ਕਾਰਨ ਹੈ ਕਿ ਦੇਸ਼ ਵਿਚ ਆਏ ਦਿਨ ਕੇਸਾਂ ਦੀ ਗਿਣਤੀ ਵਿਚ ਇਜ਼ਾਫਾ ਹੋ ਰਿਹਾ ਹੈ। ਇਸ ਵੱਧ ਟੈਸਟਿੰਗ ਨਾਲ ਭਾਰਤ ਹੁਣ 7 ਸਭ ਤੋਂ ਵੱਧ ਟੈਸਟਿੰਗ ਕਰਨ ਵਾਲੇ ਦੇਸ਼ਾਂ ਵਿਚ ਸ਼ਾਮਿਲ ਹੋ ਗਿਆ ਹੈ।
Coronavirus
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।