
ਦੇਸ਼ ਵਿਚ ਕਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਇਸ ਮਹਾਂਮਾਰੀ ਨੂੰ ਰੋਕਣ ਦੇ ਲਈ ਦੇਸ ਵਿਚ ਲੌਕਡਾਊਨ ਲਗਾਇਆ ਗਿਆ ਹੈ।
ਮੁੰਬਈ : ਦੇਸ਼ ਵਿਚ ਕਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਇਸ ਮਹਾਂਮਾਰੀ ਨੂੰ ਰੋਕਣ ਦੇ ਲਈ ਦੇਸ ਵਿਚ ਲੌਕਡਾਊਨ ਲਗਾਇਆ ਗਿਆ ਹੈ। ਇਸ ਵਿਚ ਹੁਣ ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਕਰਨ ਜੋਹਰ ਦੇ ਘਰ ਕੰਮ ਕਰਨ ਵਾਲੇ ਦੋ ਵਿਅਕਤੀ ਕਰੋਨਾ ਪੌਜਟਿਵ ਮਿਲੇ ਹਨ। ਇਸ ਬਾਰੇ ਟਵੀਟ ਕਰਦਿਆਂ ਕਰਨ ਜੌਹਰ ਦੇ ਵੱਲੋਂ ਖੁਦ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।
Karan Johar
ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਘਰ ਕੰਮ ਕਰਨ ਵਾਲੇ ਦੋ ਲੋਕ ਕਰੋਨਾ ਪੌਜਟਿਵ ਪਾਏ ਗਏ ਹਨ ਅਤੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਕਰਨ ਜੌਹਰ ਦੇ ਵੱਲੋਂ ਟਵਿਟ ਕਰ ਲਿਖਿਆ ਗਿਆ ਕਿ ਮੇਰੇ ਦੋ ਘਰੇਲੂ ਕਰਮਚਾਰੀ ਕਰੋਨਾ ਪੌਜਟਿਵ ਪਾਏ ਗਏ ਹਨ। ਲੱਛਣ ਦਿਖਣ ਤੋਂ ਬਾਅਦ ਇਨ੍ਹਾਂ ਨੂੰ ਬਿਲਡਿੰਗ ਵਿਚ ਅਲੱਗ ਕੁਆਰੰਟੀਨ ਕਰਕੇ ਰੱਖਿਆ ਗਿਆ।
Karan Johar
ਜਿਸ ਤੋਂ ਬਾਅਦ ਬੀਐਮਸੀ ਨੂੰ ਤੁਰੰਤ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਅੱਗੇ ਲਿਖਦੇ ਹੋਏ ਉਨ੍ਹਾਂ ਦੱਸਿਆ ਕਿ ਮੇਰਾ ਪਰਿਵਾਰ ਅਤੇ ਸਟਾਫ ਪੂਰੀ ਤਰ੍ਹਾਂ ਸਵਸਥ ਹੈ ਅਤੇ ਕਿਸੇ ਵਿਚ ਵੀ ਕੋਈ ਲੱਛਣ ਨਜ਼ਰ ਨਹੀਂ ਆ ਰਹੇ। ਅਸੀਂ ਸਵੇਰੇ ਕਰੋਨਾ ਦਾ ਟੈਸਟ ਵੀ ਕਰਵਾਇਆ ਸੀ । ਜਿਸ ਦੀ ਰਿਪੋਰਟ ਵੀ ਨੈਗਟਿਵ ਆ ਚੁੱਕੀ ਹੈ, ਪਰ ਇਸ ਦੇ ਬਾਵਜੂਦ ਵੀ ਅਸੀਂ ਆਪਣੇ-ਆਪ ਨੂੰ 14 ਦਿਨ ਦੇ ਲਈ ਸੈਲਫ-ਆਈਸੋਲੇਸ਼ਨ ਵਿਚ ਰੱਖ ਲਿਆ ਹੈ।
karan johar
ਇਸ ਤੋਂ ਇਲਾਵਾ ਇਹ ਵੀ ਸੁਨਿਸਚਿਤ ਕਰਦੇ ਹਾਂ ਕਿ ਉਨ੍ਹਾਂ ਦਾ ਵਧੀਆ ਇਲਾਜ ਕੀਤਾ ਜਾਵੇ ਤਾਂ ਜੋ ਉਹ ਜਲਦ ਠੀਕ ਹੋ ਸਕਣ। ਦੱਸ ਦੱਈਏ ਕਿ ਇਸ ਤੋਂ ਪਹਿਲਾਂ ਵੀ ਬਾਲੀਵੁੱਡ ਐਕਟ ਕਿਰਨ ਕੁਮਾਰ ਕਰੋਨਾ ਪੌਜਟਿਵ ਪਾਏ ਜਾ ਚੁੱਕੇ ਹਨ। 74 ਸਾਲਾ ਕਿਰਨ ਨੇ ਹਾਲ ਹੀ ਵਿਚ ਆਪਣਾ ਮੈਡੀਕਲ ਟੈਸਟ ਕਰਵਾਇਆ ਸੀ । ਜਿਸ ਵਿਚ ਉਨ੍ਹਾਂ ਦੀ ਰਿਪੋਰਟ ਪੌਜਟਿਵ ਆਈ ਸੀ ਫਿਲਹਾਲ ਉਨ੍ਹਾਂ ਨੂੰ ਕੁਆਰੰਟੀਨ ਕੀਤਾ ਗਿਆ ਹੈ।
Covid 19
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।