ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਐਨਸੀਪੀ ਮੁਖੀ ਸ਼ਰਦ ਪਵਾਰ ਨਾਲ ਕੀਤੀ ਮੁਲਾਕਾਤ
Published : May 25, 2023, 4:51 pm IST
Updated : May 25, 2023, 4:51 pm IST
SHARE ARTICLE
Arvind Kejriwal and Bhagwant Mann met Sharad Pawar in Mumbai
Arvind Kejriwal and Bhagwant Mann met Sharad Pawar in Mumbai

ਕੇਂਦਰ ਦੇ ਆਰਡੀਨੈਂਸ ਵਿਰੁਧ ਮੰਗਿਆ ਸਮਰਥਨ

 

ਮੁੰਬਈ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਇਥੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ। ਅਰਵਿੰਦ ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ। ਉਨ੍ਹਾਂ ਨੇ ਦਖਣੀ ਮੁੰਬਈ ਦੇ ਵਾਈਬੀ ਚਵਾਨ ਸੈਂਟਰ ਵਿਚ ਪਵਾਰ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਦੋ ਦਿਨਾਂ ਮੁੰਬਈ ਦੌਰੇ 'ਤੇ ਹਨ।

ਇਹ ਵੀ ਪੜ੍ਹੋ: ਕਾਗਜ਼ ਦੀਆਂ ਪਲੇਟਾਂ 'ਤੇ ਡਾ. ਅੰਬੇਡਕਰ ਦੀਆਂ ਤਸਵੀਰਾਂ ਛਾਪਣ ਦਾ ਮਾਮਲਾ, ਦਲਿਤ ਨੌਜਵਾਨਾਂ ਵਿਰੁੱਧ FIR ਰੱਦ 

ਆਮ ਆਦਮੀ ਪਾਰਟੀ ਦੇ ਚੋਟੀ ਦੇ ਨੇਤਾ ਨੇ ਇਸ ਤੋਂ ਪਹਿਲਾਂ ਬੁਧਵਾਰ ਨੂੰ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼ਿਵ ਸੈਨਾ (ਯੂਬੀਟੀ) ਦੇ ਮੁਖੀ ਊਧਵ ਠਾਕਰੇ ਨਾਲ ਉਨ੍ਹਾਂ ਦੀ ਬਾਂਦਰਾ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਦਿੱਲੀ ਵਿਚ ਸੇਵਾਵਾਂ ਨੂੰ ਕੰਟਰੋਲ ਕਰਨ ਬਾਰੇ ਭਾਜਪਾ ਸ਼ਾਸਤ ਕੇਂਦਰ ਦੇ ਆਰਡੀਨੈਂਸ ਵਿਰੁਧ 'ਆਪ' ਦੀ ਲੜਾਈ ਲਈ ਉਨ੍ਹਾਂ ਦਾ ਸਮਰਥਨ ਮੰਗਿਆ ਸੀ।

ਇਹ ਵੀ ਪੜ੍ਹੋ: ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਿਉਂ ਨਹੀਂ ਕਰਵਾਇਆ ਜਾ ਰਿਹਾ?: ਅਰਵਿੰਦ ਕੇਜਰੀਵਾਲ

ਕੇਜਰੀਵਾਲ ਅਤੇ ਮਾਨ ਨੇ ਕੇਂਦਰ ਦੇ ਆਰਡੀਨੈਂਸ ਵਿਰੁਧ 'ਆਪ' ਦੀ ਲੜਾਈ ਦਾ ਸਮਰਥਨ ਕਰਨ ਲਈ ਅਪਣੇ ਦੇਸ਼ ਵਿਆਪੀ ਦੌਰੇ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਕੋਲਕਾਤਾ ਵਿਚ ਅਪਣੇ ਪਛਮੀ ਬੰਗਾਲ ਦੀ ਹਮਰੁਤਬਾ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ: ਮੁੱਖ ਮੰਤਰੀ ਦੀ ਸੁਰੱਖਿਆ ਵਿਚ ਵਾਧਾ, ਗ੍ਰਹਿ ਮੰਤਰਾਲੇ ਨੇ ਦਿੱਤੀ Z+ ਸੁਰੱਖਿਆ

ਜ਼ਿਕਰਯੋਗ ਹੈ ਕਿ ਕੇਂਦਰ ਨੇ ਪਿਛਲੇ ਸ਼ੁੱਕਰਵਾਰ ਨੂੰ ਦਿੱਲੀ ਵਿਚ 'ਗਰੁੱਪ-ਏ' ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਲਈ ਇਕ ਅਥਾਰਟੀ ਸਥਾਪਤ ਕਰਨ ਲਈ ਇਕ ਆਰਡੀਨੈਂਸ ਜਾਰੀ ਕੀਤਾ ਸੀ। 'ਆਪ' ਸਰਕਾਰ ਨੇ ਇਸ ਕਦਮ ਨੂੰ ਸੇਵਾਵਾਂ ਦੇ ਰੈਗੂਲੇਸ਼ਨ 'ਤੇ ਸੁਪ੍ਰੀਮ ਕੋਰਟ ਦੇ ਫ਼ੈਸਲੇ ਦੀ ਉਲੰਘਣਾ ਕਰਾਰ ਦਿਤਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement