SC ਪਹੁੰਚਿਆ ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਮਾਮਲਾ, ਰਾਸ਼ਟਰਪਤੀ ਤੋਂ ਉਦਘਾਟਨ ਕਰਵਾਉਣ ਦੀ ਮੰਗ ਸਬੰਧੀ ਪਟੀਸ਼ਨ ਦਾਖ਼ਲ
Published : May 25, 2023, 1:45 pm IST
Updated : May 25, 2023, 1:45 pm IST
SHARE ARTICLE
President should inaugurate new Parliament building: PIL filed in Supreme Court
President should inaugurate new Parliament building: PIL filed in Supreme Court

ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ ਸੁਪ੍ਰੀਮ ਕੋਰਟ ਨਿਰਦੇਸ਼ ਜਾਰੀ ਕਰੇ ਕਿ ‘ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਨੂੰ ਕਰਨਾ ਚਾਹੀਦਾ ਹੈ'।

 

ਨਵੀਂ ਦਿੱਲੀ: ਨਵੇਂ ਸੰਸਦ ਭਵਨ ਦੇ ਉਦਘਾਟਨ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਸੁਪ੍ਰੀਮ ਕੋਰਟ ਤਕ ਪਹੁੰਚ ਗਿਆ ਹੈ। ਇਸ ਸਬੰਧੀ ਸੁਪ੍ਰੀਮ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ ਸੁਪ੍ਰੀਮ ਕੋਰਟ ਨਿਰਦੇਸ਼ ਜਾਰੀ ਕਰੇ ਕਿ ‘ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਨੂੰ ਕਰਨਾ ਚਾਹੀਦਾ ਹੈ'।

ਇਹ ਵੀ ਪੜ੍ਹੋ: 5 ਸਾਲ ਦੀ ਉਮਰ ’ਚ ਹਾਦਸੇ ਦੌਰਾਨ ਗਵਾਈ ਇਕ ਬਾਂਹ, ਹੁਣ ਸਿਵਲ ਸਰਵਿਸਜ਼ ਪ੍ਰੀਖਿਆ ’ਚ ਹਾਸਲ ਕੀਤਾ 760ਵਾਂ ਰੈਂਕ

ਪਟੀਸ਼ਨਕਰਤਾ ਅਤੇ ਪੇਸ਼ੇ ਤੋਂ ਵਕੀਲ ਸੀਆਰ ਜਯਾ ਸੁਕਿਨ ਨੇ ਪਟੀਸ਼ਨ ਵਿਚ ਕਿਹਾ ਹੈ ਕਿ ਲੋਕ ਸਭਾ ਸਕੱਤਰੇਤ ਨੇ ਨਵੇਂ ਸੰਸਦ ਭਵਨ ਦੇ ਉਦਘਾਟਨ ਲਈ ਰਾਸ਼ਟਰਪਤੀ ਨੂੰ ਸੱਦਾ ਨਾ ਦੇ ਕੇ ਸੰਵਿਧਾਨ ਦੀ ਉਲੰਘਣਾ ਕੀਤੀ ਗਈ ਹੈ। ਸੁਕਿਨ ਨੇ ਉਮੀਦ ਪ੍ਰਗਟਾਈ ਕਿ ਸੁਪ੍ਰੀਮ ਕੋਰਟ ਇਸ ਮਾਮਲੇ 'ਤੇ ਜਲਦ ਸੁਣਵਾਈ ਕਰੇਗੀ। ਦੱਸ ਦੇਈਏ ਕਿ ਕੁੱਲ 40 ਪਾਰਟੀਆਂ ਵਿਚੋਂ ਕਾਂਗਰਸ ਸਮੇਤ 20 ਵਿਰੋਧੀ ਪਾਰਟੀਆਂ ਨੇ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਭਾਜਪਾ ਸਮੇਤ 17 ਪਾਰਟੀਆਂ ਨੇ ਸਰਕਾਰ ਦਾ ਸੱਦਾ ਸਵੀਕਾਰ ਕਰ ਲਿਆ ਹੈ।

ਇਹ ਵੀ ਪੜ੍ਹੋ: 5 ਸਾਲ ਦੀ ਉਮਰ ’ਚ ਹਾਦਸੇ ਦੌਰਾਨ ਗਵਾਈ ਇਕ ਬਾਂਹ, ਹੁਣ ਸਿਵਲ ਸਰਵਿਸਜ਼ ਪ੍ਰੀਖਿਆ ’ਚ ਹਾਸਲ ਕੀਤਾ 760ਵਾਂ ਰੈਂਕ

ਵਿਰੋਧੀ ਧਿਰ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਦਰਕਿਨਾਰ ਕਰਕੇ ਪ੍ਰਧਾਨ ਮੰਤਰੀ ਵਲੋਂ ਇਸ ਦਾ ਉਦਘਾਟਨ ਕਰਵਾਉਣ ਦਾ ਫ਼ੈਸਲਾ ਨਾ ਸਿਰਫ਼ ਅਪਮਾਨ ਹੈ, ਸਗੋਂ ਇਹ ਲੋਕਤੰਤਰ 'ਤੇ ਸਿਧਾ ਹਮਲਾ ਵੀ ਹੈ। ਬੁਧਵਾਰ ਨੂੰ ਵਿਰੋਧੀ ਪਾਰਟੀਆਂ ਦੇ ਸਾਂਝੇ ਬਿਆਨ 'ਚ ਕਿਹਾ ਕਿ ਇਸ ਸਰਕਾਰ 'ਚ ਸੰਸਦ 'ਚੋਂ ਲੋਕਤੰਤਰ ਦੀ ਆਤਮਾ ਨੂੰ ਬਾਹਰ ਕੱਢ ਦਿਤਾ ਗਿਆ ਹੈ। ਅਜਿਹੀ ਸਥਿਤੀ ਵਿਚ ਨਵੀਂ ਇਮਾਰਤ ਬਣਾਉਣ ਦਾ ਕੋਈ ਮਤਲਬ ਨਹੀਂ ਹੈ।

ਇਹ ਵੀ ਪੜ੍ਹੋ: ਸੂਬੇ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, 29 ਮਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ

ਭਾਜਪਾ ਸਮੇਤ ਇਹ 17 ਪਾਰਟੀਆਂ ਹਿੱਸਾ ਲੈਣਗੀਆਂ

ਭਾਜਪਾ, ਸ਼ਿਵ ਸੈਨਾ (ਸ਼ਿੰਦੇ ਧੜਾ), ਸ਼੍ਰੋਮਣੀ ਅਕਾਲੀ ਦਲ, ਐਨਪੀਪੀ, ਐਨਡੀਪੀਪੀ, ਐਸਕੇਐਮ, ਜੇਜੇਪੀ, ਆਰਐਲਜੇਪੀ, ਆਰਪੀ (ਅਠਾਵਲੇ), ਅਪਣਾ ਦਲ (ਐਸ), ਤਾਮਿਲ ਮਾਨੀਲਾ ਕਾਂਗਰਸ, ਏਆਈਏਡੀਐਮਕੇ, ਬੀਜੇਡੀ, ਤੇਲਗੂ ਦੇਸ਼ਮ ਪਾਰਟੀ, YSR ਕਾਂਗਰਸ, IMKMK ਅਤੇ AJSU MNF ਇਸ ਸਮਾਰੋਹ ਵਿਚ ਸ਼ਾਮਲ ਹੋਣਗੀਆਂ।

ਇਹ 20 ਪਾਰਟੀਆਂ ਕਰ ਰਹੀਆਂ ਵਿਰੋਧ

ਕਾਂਗਰਸ, ਤ੍ਰਿਣਮੂਲ ਕਾਂਗਰਸ, ਡੀਐਮਕੇ, ਆਮ ਆਦਮੀ ਪਾਰਟੀ, ਸ਼ਿਵ ਸੈਨਾ (ਊਧਵ ਧੜਾ), ਸਮਾਜਵਾਦੀ ਪਾਰਟੀ, ਆਰਜੇਡੀ, ਸੀਪੀਆਈ, ਜੇਐਮਐਮ, ਕੇਰਲ ਕਾਂਗਰਸ (ਮਨੀ), ਵੀਸੀਕੇ, ਆਰਐਲਡੀ, ਐਨਸੀਪੀ, ਜੇਡੀਯੂ, ਸੀਪੀਆਈ (ਐਮ), ਆਈਯੂਐਮਐਲ, ਨੈਸ਼ਨਲ ਕਾਨਫ਼ਰੰਸ, ਆਰਐਸਪੀ, ਏਆਈਐਮਆਈਐਮ ਅਤੇ ਐਮਡੀਐਮਕੇ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Big Breaking: ਕਾਂਗਰਸ ਦੇ ਸਾਬਕਾ ਵਿਧਾਇਕ ਦਾ ਭਿਆਨ.ਕ ਸੜਕ ਹਾਦਸਾ, Fortuner ਬਣ ਗਈ ਕਬਾੜ, ਹਸਪਤਾਲ ਰੈਫਰ ਕੀਤੇ ਅੰਗਦ

23 Apr 2024 2:46 PM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM
Advertisement