Bemetara Gunpowder Factory Blast : ਛੱਤੀਸਗੜ੍ਹ ’ਚ ਬਾਰੂਦ ਫੈਕਟਰੀ ’ਚ ਹੋਇਆ ਵੱਡਾ ਧਮਾਕਾ

By : BALJINDERK

Published : May 25, 2024, 12:17 pm IST
Updated : May 25, 2024, 5:30 pm IST
SHARE ARTICLE
Bemetara Gunpowder Factory Blast
Bemetara Gunpowder Factory Blast

Bemetara Gunpowder Factory Blast : ਮਲਬੇ ’ਚ 17 ਲਾਸ਼ਾਂ ਕੱਢੀਆਂ ਗਈਆਂ ਬਾਹਰ, ਕਈ ਲੋਕ ਗੰਭੀਰ ਜ਼ਖ਼ਮੀ

Bemetara Gunpowder Factory Blast : ਅੱਜ ਸਵੇਰੇ ਛੱਤੀਸਗੜ੍ਹ ਦੇ ਬੇਮੇਟਾਰਾ ’ਚ ਸਥਿਤ ਪਿੰਡ ਬੋਰਸੀ ਬਾਰੂਦ ਫੈਕਟਰੀ ਵਿੱਚ ਹੋਇਆ। ਸਥਾਨਕ ਲੋਕਾਂ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਉਹ ਇਸ ਨੂੰ ਭੂਚਾਲ ਸਮਝ ਕੇ ਘਬਰਾ ਕੇ ਘਰਾਂ ਤੋਂ ਬਾਹਰ ਨਿਕਲ ਆਏ। ਉਨ੍ਹਾਂ ਦੱਸਿਆ ਕਿ ਧਮਾਕੇ ਨਾਲ ਬਿਜਲੀ ਦੇ ਖੰਭੇ ਵੀ ਉਖੜ ਗਏ, ਜਿਸ ਕਾਰਨ ਬਿਜਲੀ ਸਪਲਾਈ ਵਿਚ ਵਿਘਨ ਪਿਆ। ਫੈਕਟਰੀ 'ਚੋਂ ਨਿਕਲਦੇ ਧੂੰਏਂ ਨਾਲ ਸਥਾਨਕ ਲੋਕ ਮੌਕੇ 'ਤੇ ਪਹੁੰਚ ਗਏ।
ਇਸ ਧਮਾਕੇ ਤੋਂ ਬਾਅਦ ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਫ਼ਿਲਹਾਲ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਬਰਾਲਾ ਥਾਣੇ ਦੀ ਟੀਮ ਮੌਕੇ 'ਤੇ ਪਹੁੰਚ ਗਈ।

ਇਹ ਵੀ ਪੜੋ:​ Kapurthala News : ਕਪੂਰਥਲਾ 'ਚ ਬੁੱਕ ਸਟੋਰ 'ਚ ਲੱਗੀ ਭਿਆਨਕ ਅੱਗ 

ਸਥਾਨਕ ਲੋਕਾਂ ਮੁਤਾਬਕ ਧਮਾਕੇ ਵਾਲੀ ਥਾਂ ਤੋਂ ਘੱਟੋ-ਘੱਟ 17 ਲਾਸ਼ਾਂ ਕੱਢੀਆਂ ਗਈਆਂ ਹਨ। ਸਥਾਨਕ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਬਚਾਅ ਟੀਮਾਂ ਨੂੰ ਮੌਕੇ 'ਤੇ ਪਹੁੰਚਾ ਦਿੱਤਾ ਹੈ ਅਤੇ ਜ਼ਖਮੀਆਂ ਨੂੰ ਇਲਾਜ ਲਈ ਏਮਜ਼ ਰਾਏਪੁਰ ਭੇਜਿਆ ਗਿਆ ਹੈ। ਇਸ ਘਟਨਾ 'ਚ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।
ਧਮਾਕੇ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਇਹ ਘਟਨਾ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚ ਇੱਕ ਰਸਾਇਣਕ ਫੈਕਟਰੀ ’ਚ ਹੋਏ ਧਮਾਕੇ ਤੋਂ ਕੁਝ ਦਿਨ ਬਾਅਦ ਵਾਪਰੀ ਹੈ, ਜਿਸ ਵਿਚ 1 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ 60 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਸਨ। 

(For more news apart from  big explosion took place in gunpowder factory in Chhattisgarh News in Punjabi, stay tuned to Rozana Spokesman)

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement