Mehbooba Mufti News: ਮੇਰੇ ਮੋਬਾਈਲ ਨੰਬਰ ਤੋਂ ਕਾਲ ਕਰਨ ਦੀ ਸਹੂਲਤ ਕੀਤੀ ਗਈ ਮੁਅੱਤਲ: ਮਹਿਬੂਬਾ
Published : May 25, 2024, 11:53 am IST
Updated : May 25, 2024, 11:53 am IST
SHARE ARTICLE
Mehbooba Mufti
Mehbooba Mufti

ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਨੰਤਨਾਗ-ਰਾਜੌਰੀ ਹਲਕੇ ਤੋਂ ਲੋਕ ਸਭਾ ਚੋਣਾਂ ਲੜ ਰਹੇ ਹਨ

Mehbooba Mufti News:  ਸ੍ਰੀਨਗਰ - ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੋਬਾਈਲ ਨੰਬਰ ਤੋਂ ਆਊਟਗੋਇੰਗ ਕਾਲ ਸੁਵਿਧਾ ਬਿਨਾਂ ਕਿਸੇ ਸਪੱਸ਼ਟੀਕਰਨ ਦੇ ਮੁਅੱਤਲ ਕਰ ਦਿੱਤੀ ਗਈ ਹੈ। ਉਹਨਾਂ ਨੇ ਕਿਹਾ ਕਿ "ਮੈਂ ਸਵੇਰ ਤੋਂ ਫ਼ੋਨ ਨਹੀਂ ਕਰ ਪਾ ਰਹੀ। ਅਨੰਤਨਾਗ ਲੋਕ ਸਭਾ ਹਲਕੇ ਵਿਚ ਵੋਟਿੰਗ ਵਾਲੇ ਦਿਨ ਅਚਾਨਕ ਸੇਵਾਵਾਂ ਮੁਅੱਤਲ ਕਰਨ ਦਾ ਕੋਈ ਸਪੱਸ਼ਟੀਕਰਨ ਨਹੀਂ ਮਿਲਿਆ। ’’ 

ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਨੰਤਨਾਗ-ਰਾਜੌਰੀ ਹਲਕੇ ਤੋਂ ਲੋਕ ਸਭਾ ਚੋਣਾਂ ਲੜ ਰਹੇ ਹਨ। ਇਸ ਸੀਟ ਲਈ ਸ਼ਨੀਵਾਰ ਨੂੰ ਵੋਟਿੰਗ ਹੋ ਰਹੀ ਹੈ। 
ਪੀਡੀਪੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਰਾਹੀਂ ਵੀ ਇਹ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਠੀਕ ਪਹਿਲਾਂ ਮਹਿਬੂਬਾ ਮੁਫ਼ਤੀ ਦੀ ਮੋਬਾਈਲ ਫ਼ੋਨ ਸੇਵਾ ਅਚਾਨਕ ਬੰਦ ਕਰ ਦਿੱਤੀ ਗਈ ਹੈ।

ਪੀਡੀਪੀ ਦੇ ਕਈ ਵਰਕਰਾਂ ਅਤੇ ਪੋਲਿੰਗ ਏਜੰਟਾਂ ਨੂੰ ਕੱਲ੍ਹ ਸ਼ਾਮ ਅਤੇ ਅੱਜ ਸਵੇਰੇ ਹਲਕੇ ਵਿਚ ਹਿਰਾਸਤ ਵਿਚ ਲਿਆ ਗਿਆ ਸੀ। ’’ ਮਹਿਬੂਬਾ ਨੇ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਸੀ ਕਿ ਪੀਡੀਪੀ ਵਰਕਰਾਂ ਅਤੇ ਪੋਲਿੰਗ ਏਜੰਟਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। 

 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement