Punjabi Tourists Kashmir News : ਕਸ਼ਮੀਰ ਘੁੰਮਣ ਗਏ ਪੰਜਾਬੀਆਂ ਦਾ ਹੋਇਆ ਐਕਸੀਡੈਂਟ, ਹਾਦਸੇ ਵਿਚ 4 ਪੰਜਾਬੀਆਂ ਦੀ ਗਈ ਜਾਨ
Published : May 25, 2024, 6:40 pm IST
Updated : May 25, 2024, 6:40 pm IST
SHARE ARTICLE
Punjabi tourists car Accident Jammu kashmir News
Punjabi tourists car Accident Jammu kashmir News

Punjabi Tourists Kashmir News: 3 ਦੀ ਹਾਲਤ ਗੰਭੀਰ

Punjabi tourists car Accident Jammu kashmir News: ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਮੀਰ ਬਾਜ਼ਾਰ ਇਲਾਕੇ ਵਿਚ ਪੰਜਾਬ ਤੋਂ ਘੁੰਮਣ ਗਏ ਸੈਲਾਨੀਆਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ 'ਚ ਚਾਰ ਪੰਜਾਬੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਲੋਕਾਂ ਨੇ ਉਸ ਨੂੰ ਬਚਾਇਆ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ। ਹਾਦਸਾਗ੍ਰਸਤ ਵਾਹਨ ਸਕਾਰਪੀਓ (PB47F-8687) ਹੈ। ਇਹ ਗੱਡੀ ਪੰਜਾਬ ਦੇ ਜ਼ੀਰਾ ਇਲਾਕੇ ਦੀ ਹੈ। ਇਹ ਘਟਨਾ ਤਵੀ ਗਰਿੱਡ ਸਟੇਸ਼ਨ ਮੀਰ ਬਾਜ਼ਾਰ NHW-44 ਨੇੜੇ ਨਪੋਰਾ ਦੇ ਸਾਹਮਣੇ ਵਾਪਰੀ। ਇਸ ਤੋਂ ਬਾਅਦ ਮੌਕੇ 'ਤੇ ਲੋਕਾਂ ਦਾ ਇਕੱਠ ਹੋ ਗਿਆ।

ਇਹ ਵੀ ਪੜ੍ਹੋ: AAP Punjab News: 'ਆਪ' ਹੋਈ ਹੋਰ ਵੀ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਅੱਧੇ ਦਰਜਨ ਤੋਂ ਵੱਧ ਵੱਡੇ ਆਗੂ 'ਆਪ' 'ਚ ਸ਼ਾਮਲ 

ਜਾਣਕਾਰੀ ਅਨੁਸਾਰ ਮੌਕੇ 'ਤੇ ਮੌਜੂਦ ਲੋਕਾਂ ਅਤੇ ਸੁਰੱਖਿਆ ਬਲਾਂ ਨੇ ਹਾਦਸਾਗ੍ਰਸਤ ਵਾਹਨ 'ਚੋਂ ਜ਼ਖ਼ਮੀ ਲੋਕਾਂ ਨੂੰ ਬਾਹਰ ਕੱਢ ਕੇ ਜੰਗਲਾਤ ਮੰਡੀ ਦੇ ਹਸਪਤਾਲ 'ਚ ਦਾਖਲ ਕਰਵਾਇਆ। ਹਸਪਤਾਲ ਲਿਜਾਂਦੇ ਹੀ ਡਾਕਟਰਾਂ ਨੇ 4 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਬਾਕੀਆਂ ਦਾ ਉੱਥੇ ਇਲਾਜ ਚੱਲ ਰਿਹਾ ਹੈ।

ਫਿਲਹਾਲ ਸਥਾਨਕ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਦਸਾ ਕਿਵੇਂ ਵਾਪਰਿਆ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਘਟਨਾ ਵਾਲੀ ਥਾਂ ਤੋਂ ਕੁਝ ਦਿਲ ਦਹਿਲਾ ਦੇਣ ਵਾਲੀਆਂ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਵੱਡੀ ਗਿਣਤੀ 'ਚ ਲੋਕ ਆਲੇ-ਦੁਆਲੇ ਇਕੱਠੇ ਹੋਏ ਦਿਖਾਈ ਦੇ ਰਹੇ ਹਨ।
ਮੌਕੇ 'ਤੇ ਮੌਜੂਦ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਸਾਰੇ 7 ਲੋਕ ਮੋਗਾ ਜ਼ਿਲ੍ਹੇ ਨਾਲ ਸਬੰਧਤ ਹਨ। ਘਟਨਾ ਦੀ ਜਾਣਕਾਰੀ ਸਾਰੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਗਈ ਹੈ। ਇਹ ਹਾਦਸਾ ਅੱਜ ਬਾਅਦ ਦੁਪਹਿਰ ਵਾਪਰਿਆ।

ਇਹ ਵੀ ਪੜ੍ਹੋ: Punjab Vigilance: ਵਿਜੀਲੈਂਸ ਵਲੋਂ 50,000 ਰੁਪਏ ਦੀ ਰਿਸ਼ਵਤ ਮੰਗਣ ਵਾਲੇ ਨਾਇਬ ਤਹਿਸੀਲਦਾਰ ਦੇ ਰੀਡਰ ਖਿਲਾਫ ਕੇਸ ਦਰਜ 

ਘਟਨਾ ਵਿੱਚ ਮਾਰੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸ਼ਰਮਾ (28), ਰੋਮੀ (26), ਜਗਦੀਸ਼ ਉਰਫ਼ ਹਨੀ (23) ਅਤੇ ਗੁਰਮੀਤ ਸਿੰਘ (23) ਵਜੋਂ ਹੋਈ ਹੈ। ਜ਼ਖਮੀਆਂ ਦੀ ਪਛਾਣ ਹਰਚੰਦ ਸਿੰਘ (35), ਕਰਨਪਾਲ (25) ਅਤੇ ਆਸ਼ੂ (18) ਵਜੋਂ ਹੋਈ ਹੈ। ਇਹ ਸਾਰੇ ਮੋਗਾ ਦੇ ਰਹਿਣ ਵਾਲੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Punjabi tourists car Accident Jammu kashmir News, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement