ਸੁਸ਼ੀਲ ਕੁਮਾਰ ਨੂੰ ਤਿਹਾੜ ਜੇਲ 'ਚ ਸ਼ਿਫਟ ਕਰਦੇ ਸਮੇਂ ਪੁਲਿਸ ਮੁਲਾਜ਼ਮਾਂ ਨੇ ਖਿੱਚਵਾਈਆਂ ਤਸਵੀਰਾਂ
Published : Jun 25, 2021, 6:27 pm IST
Updated : Jun 25, 2021, 8:37 pm IST
SHARE ARTICLE
Sushil
Sushil

ਸਾਗਰ ਧਨਖੜ ਹੱਤਿਆ ਦੇ ਮਾਮਲੇ 'ਚ ਦਿੱਲੀ ਪੁਲਸ ਨੇ ਬੀਤੇ ਮਹੀਨੇ 23 ਮਈ ਨੂੰ ਸੁਸ਼ੀਲ ਨੂੰ ਉਸ ਦੇ ਸਾਥੀ ਅਜੇ ਨਾਲ ਜਾਂਦੇ ਹੋਏ ਗ੍ਰਿਫਤਾਰ ਕੀਤਾ ਸੀ

ਨਵੀਂ ਦਿੱਲੀ-ਸਾਗਰ ਧਨਖੜ ਹੱਤਿਆਕਾਂਡ ਦੇ ਦੋਸ਼ੀ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਸ਼ੁੱਕਰਵਾਰ ਨੂੰ ਮੰਡੋਲੀ ਜੇਲ ਤੋਂ ਤਿਹਾੜ ਜੇਲ 'ਚ ਸ਼ਿਫਟ ਕਰ ਦਿੱਤਾ ਗਿਆ। ਸ਼ਿਫਟਿੰਗ ਦੌਰਾਨ ਦਿੱਲੀ ਪੁਲਸ ਮੁਲਾਜ਼ਮਾਂ ਨੇ ਸੁਸ਼ੀਲ ਕੁਮਾਰ ਨਾਲ ਸੈਲਫੀ ਲਈ। ਹੱਤਿਆ ਦੇ ਦੋਸ਼ਾਂ 'ਚ ਘਿਰੇ ਸੁਸ਼ੀਲ ਕੁਮਾਰ ਫੋਟੋ ਸ਼ੂਟ ਦੌਰਾਨ ਹੱਸਦੇ ਹੋਏ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਫੋਟੋ ਸਾਹਮਣੇ ਆਉਣ ਤੋਂ ਬਾਅਦ ਹੁਣ ਕਈ ਤਰ੍ਹਾਂ ਦੇ ਸਵਾਲ ਵੀ ਖੜ੍ਹੇ ਹੋਣੇ ਸ਼ੁਰੂ ਹੋ ਗਏ ਹਨ।

ਇਹ ਵੀ ਪੜ੍ਹੋ-ਰਵੀਸ਼ੰਕਰ ਪ੍ਰਸਾਦ ਦੇ ਅਕਾਊਂਟ ਨੂੰ ਟਵਿੱਟਰ ਨੇ ਇਕ ਘੰਟੇ ਲਈ ਕੀਤਾ ਬਲਾਕ

ਸੁਸ਼ੀਲ ਨੇ ਜੇਲ ਪ੍ਰਸ਼ਾਸਨ ਨੂੰ ਕਿਹਾ ਸੀ ਕਿ ਉਸ ਦੀ ਜਾਨ ਨੂੰ ਲਾਰੈਂਸ ਬਿਸ਼ਨੋਈ-ਕਾਲਾ ਜਠੇੜੀ ਗੈਂਗ ਤੋਂ ਖਤਰਾ ਹੈ। ਸੂਤਰਾਂ ਮੁਤਾਬਕ ਮੰਡੋਲੀ ਜੇਲ 'ਚ ਸੁਸ਼ੀਲ ਆਪਣੀ ਸੈਲ 'ਚ ਚਿੰਤਤ ਦਿਖਾਈ ਦੇ ਰਿਹਾ ਸੀ। ਉਹ ਦਿਨ ਭਰ ਚੱਕਰ ਲਾਉਂਦਾ ਰਹਿੰਦਾ ਸੀ। ਪਹਿਲਵਾਨ ਸਾਗਰ ਧਨਖੜ ਹੱਤਿਆ ਦੇ ਮਾਮਲੇ 'ਚ ਦਿੱਲੀ ਪੁਲਸ ਨੇ ਬੀਤੇ ਮਹੀਨੇ 23 ਮਈ ਨੂੰ ਸੁਸ਼ੀਲ ਨੂੰ ਉਸ ਦੇ ਸਾਥੀ ਅਜੇ ਨਾਲ ਜਾਂਦੇ ਹੋਏ ਗ੍ਰਿਫਤਾਰ ਕੀਤਾ ਸੀ ਜਿਸ ਤੋਂ ਬਾਅਦ ਉਹ 2 ਦਿਨ ਤੱਕ ਪੁਲਸ ਰਿਮਾਂਡ 'ਤੇ ਸਨ।

ਇਹ ਵੀ ਪੜ੍ਹੋ-ਦੁਨੀਆ ਦੇ 85 ਦੇਸ਼ਾਂ 'ਚ ਫੈਲ ਚੁੱਕਿਆ ਕੋਰੋਨਾ ਦਾ ਇਹ ਖਤਰਨਾਕ ਵੈਰੀਐਂਟ

सुशील को तिहाड़ जेल शिफ्ट करते समय पुलिसकर्मियों ने उसके साथ फोटो खिंचवाए।
ਰਿਮਾਂਡ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੰਡੋਲੀ ਜੇਲ ਭੇਜ ਦਿੱਤਾ ਗਿਆ ਸੀ। ਸੁਸ਼ੀਲ ਨੂੰ ਇਕ ਵੱਖ ਸੈਲ 'ਚ 14 ਦਿਨਾਂ ਲਈ ਇਕਾਂਤਵਾਸ ਕੀਤਾ ਗਿਆ ਸੀ। ਦਿੱਲੀ ਦੀ ਕੋਰਟ ਨੇ ਸੁਸ਼ੀਲ ਕੁਮਾਰ ਦੀ ਨਿਆਇਕ ਹਿਰਾਸਤ 9 ਜੁਲਾਈ ਤੱਕ ਵਧਾ ਦਿੱਤੀ ਹੈ। ਉਸ ਦੀ 14 ਦਿਨ ਦੀ ਨਿਆਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਉਸ ਨੂੰ ਮੈਟ੍ਰੋਪਾਲਿਟਨ ਮੈਜਿਸਟ੍ਰੇਟ ਮਯੰਕ ਅਗਰਵਾਲ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ-ਬ੍ਰਿਟੇਨ 'ਚ 72 ਸਾਲਾ ਸ਼ਖਸ 43 ਵਾਰ ਹੋਇਆ ਕੋਰੋਨਾ ਪਾਜ਼ੇਟਿਵ, ਹੁਣ ਬਚੀ ਜਾਨ

ਦੱਸ ਦਈਏ ਕਿ ਸੁਸ਼ੀਲ ਦੀ ਇਕ ਵੀਡੀਓ ਵੀ ਸਾਹਮਣੇ ਆਈ ਸੀ ਜਿਸ 'ਚ ਉਹ ਦੋਸਤਾਂ ਨਾਲ ਹਾਕੀ ਸਟਿਕ ਨਾਲ ਸਾਗਰ ਦੀ ਕੁੱਟਮਾਰ ਕਰਦੇ ਹੋਏ ਦਿਖਾਈ ਦੇ ਰਿਹਾ ਹੈ। ਪੁਲਸ ਮੁਤਾਬਕ ਇਹ ਵੀਡੀਓ ਘਟਨਾ ਵਾਲੇ ਦਿਨ ਖੁਦ ਸੁਸ਼ੀਲ ਕੁਮਾਰ ਨੇ ਆਪਣੇ ਦੋਸਤ ਦੇ ਮੋਬਾਇਲ ਤੋਂ ਸ਼ੂਟ ਕਰਵਾਈ ਸੀ ਤਾਂ ਕਿ ਕੁਸ਼ਤੀ ਸਰਕਟ 'ਚ ਉਸ ਦਾ ਡਰ ਬਣਿਆ ਰਹੇ। 

Location: India, Delhi, New Delhi

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement