ਘੱਗਰ ਨਦੀ ’ਚ ਰੁੜੀ ਗੱਡੀ ਸਮੇਤ ਮਹਿਲਾ, ਨੌਜੁਆਨਾਂ ਨੇ ਜਾਨ ਜੋਖ਼ਮ ’ਚ ਪਾ ਕੇ ਕੀਤਾ ਰੈਸਕਿਊ
Published : Jun 25, 2023, 12:21 pm IST
Updated : Jun 25, 2023, 12:21 pm IST
SHARE ARTICLE
photo
photo

ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਔਰਤ ਨੂੰ ਕੱਢਿਆ ਬਾਹਰ

 

ਪੰਚਕੂਲਾ : ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਘੱਗਰ ਨਦੀ ਵਿੱਚ ਪਾਣੀ ਦੇ ਤੇਜ਼ ਵਹਾਅ ਵਿੱਚ ਇੱਕ ਔਰਤ ਆਪਣੀ ਕਾਰ ਸਮੇਤ ਵਹਿ ਗਈ। ਲੋਕਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਔਰਤ ਨੂੰ ਕਾਰ 'ਚੋਂ ਬਾਹਰ ਕੱਢਿਆ ਅਤੇ ਫਿਰ ਇਲਾਜ ਲਈ ਹਸਪਤਾਲ ਪਹੁੰਚਾਇਆ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਕਰੇਨ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਇੱਕ ਔਰਤ ਘੱਗਰ ਨਦੀ ਨੇੜੇ ਸਥਿਤ ਮੰਦਰ ਵਿੱਚ ਪੂਜਾ ਕਰਨ ਗਈ ਸੀ। ਇਸ ਦੌਰਾਨ ਬਰਸਾਤ ਕਾਰਨ ਪਾਣੀ ਦਾ ਵਹਾਅ ਵੱਧ ਗਿਆ ਅਤੇ ਕਾਰ ਸਮੇਤ ਔਰਤ ਘੱਗਰ ਨਦੀ ਵਿੱਚ ਰੁੜ੍ਹ ਗਈ। ਖੁਸ਼ਕਿਸਮਤੀ ਨਾਲ ਕਾਰ ਘੱਗਰ ਪੁਲ ਦੇ ਹੇਠਾਂ ਖੰਭੇ ਨਾਲ ਜਾ ਟਕਰਾਈ। ਲੋਕਾਂ ਨੇ ਦੇਖਿਆ ਅਤੇ ਬਚਾਉਣ ਲਈ ਭੱਜ ਆਏ।

ਹਾਦਸੇ ਦੀ ਸੂਚਨਾ ਸਥਾਨਕ ਪੁਲਿਸ ਨੂੰ ਵੀ ਦਿੱਤੀ ਗਈ। ਸੂਚਨਾ ਮਿਲਦੇ ਹੀ ਸੈਕਟਰ-1 ਪੁਲਿਸ ਚੌਕੀ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਵੀ ਆ ਗਈ। ਔਰਤ ਨੂੰ ਐਂਬੂਲੈਂਸ ਰਾਹੀਂ ਇਲਾਜ ਲਈ ਸੈਕਟਰ-6 ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਔਰਤ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਫਿਲਹਾਲ ਉਸਦਾ ਇਲਾਜ ਚੱਲ ਰਿਹਾ ਹੈ।
 

SHARE ARTICLE

ਏਜੰਸੀ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement