
ਅੱਗ ਵਿੱਚ ਫਸੇ ਹੋਰ ਲੋਕਾਂ ਦੀ ਭਾਲ ਮੁਹਿੰਮ ਅਜੇ ਵੀ ਜਾਰੀ ਹੈ।
Delhi News: ਉੱਤਰ-ਪੱਛਮੀ ਦਿੱਲੀ ਦੇ ਰਿਠਾਲਾ ਵਿੱਚ ਇੱਕ ਕੈਮੀਕਲ ਫ਼ੈਕਟਰੀ ਵਿੱਚ ਅੱਗ ਲੱਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਮੁਖੀ ਅਤੁਲ ਗਰਗ ਨੇ ਕਿਹਾ ਕਿ ਮੰਗਲਵਾਰ ਨੂੰ ਰੋਹਿਣੀ ਸੈਕਟਰ-5 ਖੇਤਰ ਵਿੱਚ ਸਥਿਤ ਫ਼ੈਕਟਰੀ ਵਿੱਚ ਅੱਗ ਲੱਗ ਗਈ ਅਤੇ ਅੱਗ 'ਤੇ ਕਾਬੂ ਪਾਉਣ ਲਈ 16 ਫਾਇਰ ਟੈਂਡਰ ਭੇਜੇ ਗਏ।
ਡੀਐਫ਼ਐਸ ਮੁਖੀ ਨੇ ਕਿਹਾ ਕਿ ਇਹ ਘਟਨਾ ਸ਼ਾਮ 7.25 ਵਜੇ ਦੇ ਕਰੀਬ ਰਿਠਾਲਾ ਮੈਟਰੋ ਸਟੇਸ਼ਨ ਦੇ ਨੇੜੇ ਸਥਿਤ ਇੱਕ ਕੰਪਲੈਕਸ ਤੋਂ ਰਿਪੋਰਟ ਕੀਤੀ ਗਈ।
ਉਨ੍ਹਾਂ ਕਿਹਾ ਕਿ ਪੁਲਿਸ ਨੇ ਹੁਣ ਤੱਕ ਚਾਰ ਲਾਸ਼ਾਂ ਬਰਾਮਦ ਕੀਤੀਆਂ ਹਨ ਅਤੇ ਅੱਗ ਵਿੱਚ ਫਸੇ ਹੋਰ ਲੋਕਾਂ ਦੀ ਭਾਲ ਮੁਹਿੰਮ ਅਜੇ ਵੀ ਜਾਰੀ ਹੈ।