'ਬਜ਼ੁਰਗਾਂ ਦੀ ਭਲਾਈ ਲਈ 16 ਜ਼ਿਲ੍ਹਿਆਂ `ਚ ਬਿਰਧ ਘਰ ਖੋਲ੍ਹਣ ਤੇ ਚਲਾਉਣ ਸਬੰਧੀ ਗ੍ਰਾਂਟ ਦੇਣ ਦਾ ਫ਼ੈਸਲਾ'
Published : Jul 25, 2021, 6:12 pm IST
Updated : Jul 25, 2021, 6:12 pm IST
SHARE ARTICLE
 Aruna Chaudhary
Aruna Chaudhary

ਹੁਸ਼ਿਆਰਪੁਰ ਵਿਖੇ ਚਲ ਰਿਹੈ ਸਰਕਾਰੀ ਬਿਰਧ ਘਰ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਰਕਾਰੀ ਸੀਨੀਅਰ ਸਿਟੀਜ਼ਨ ਹੋਮਜ਼ ਉਸਾਰੀ ਅਧੀਨ

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ਦੱਸਿਆ ਕਿ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਦੀ ਆਪਣੀ ਵਚਨਬੱਧਤਾ ਤਹਿਤ, ਪਰਿਵਾਰਾਂ ਨਾਲੋਂ ਵੱਖ ਕੀਤੇ ਗਏ ਬਜ਼ੁਰਗਾਂ ਦੀ ਭਲਾਈ ਵਾਸਤੇ 16 ਜ਼ਿਲ੍ਹਿਆਂ ਵਿੱਚ ਬਿਰਧ ਘਰ ਖੋਲ੍ਹਣ ਅਤੇ ਚਲਾਉਣ ਸਬੰਧੀ ਇੱਛੁਕ ਯੋਗ ਸੰਸਥਾਵਾਂ ਨੂੰ ਗ੍ਰਾਂਟ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

Aruna chaudharyAruna chaudhary

ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਬਜ਼ੁਰਗਾਂ ਲਈ ਬਿਰਧ ਘਰ ਪ੍ਰਬੰਧਨ ਸਕੀਮ 2019` ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਿਰਧ ਘਰ ਖੋਲ੍ਹਣ ਅਤੇ ਸਥਾਪਤ ਕਰਨ ਦਾ ਉਪਬੰਧ ਕੀਤਾ ਗਿਆ ਹੈ। ਵਿਭਾਗ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਬਿਰਧ ਘਰ (ਸੀਨੀਅਰ ਸਿਟੀਜ਼ਨ ਹੋਮ) ਚਲਾਇਆ ਜਾ ਰਿਹਾ ਹੈ ਜਦਕਿ ਮਾਨਸਾ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਰਕਾਰੀ ਸੀਨੀਅਰ ਸਿਟੀਜ਼ਨ ਹੋਮਜ਼ ਉਸਾਰੀ ਅਧੀਨ ਹਨ।

CM Capt. Amarinder SinghAmarinder Singh

ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ 19 ਜ਼ਿਲ੍ਹਿਆਂ ਵਿੱਚ ਵੀ ਉਮਰ ਦੇ ਆਖ਼ਰੀ ਪੜਾਅ `ਤੇ ਪਹੁੰਚੇ ਵਿਅਕਤੀਆਂ ਨੂੰ ਰਹਿਣ, ਖਾਣ-ਪੀਣ, ਕੱਪੜੇ, ਸਿਹਤ ਸਬੰਧੀ ਸਹੂਲਤਾਂ ਮੁਹੱਈਆ ਕਰਾਉਣ ਅਤੇ ਹੋਰ ਜ਼ਰੂਰੀ ਲੋੜਾਂ ਦੀ ਵਿਵਸਥਾ ਕਰਨ ਲਈ ਗ਼ੈਰ ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਬਿਰਧ ਘਰ ਚਲਾਉਣ ਵਾਸਤੇ ਗ੍ਰਾਂਟ-ਇਨ-ਏਡ ਦੇਣ ਦਾ ਫ਼ੈਸਲਾ ਲਿਆ ਗਿਆ ਹੈ।

Aruna ChaudharyAruna Chaudhary

ਸਮਾਜਿਕ ਸੁਰੱਖਿਆ ਮੰਤਰੀ ਨੇ ਦੱਸਿਆ ਕਿ ਵਿੱਤੀ ਵਰ੍ਹੇ 2020-21 ਦੌਰਾਨ ਅੰਮ੍ਰਿਤਸਰ, ਲੁਧਿਆਣਾ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੀਆਂ ਅਜਿਹੀਆਂ ਸੰਸਥਾਵਾਂ ਨੂੰ ਬਿਰਧ ਘਰਾਂ ਲਈ 3.84 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ। ਹੁਣ ਇਸ ਵਿੱਤੀ ਵਰ੍ਹੇ ਵਿੱਚ ਬਾਕੀ ਰਹਿੰਦੇ 16 ਜ਼ਿਲ੍ਹਿਆਂ ਬਠਿੰਡਾ, ਫ਼ਤਹਿਗੜ੍ਹ ਸਾਹਿਬ, ਫ਼ਰੀਦਕੋਟ, ਫ਼ਾਜ਼ਿਲਕਾ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ, ਮੋਗਾ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਰੂਪ ਨਗਰ, ਐਸ.ਏ.ਐਸ. ਨਗਰ, ਸੰਗਰੂਰ ਅਤੇ ਤਰਨ ਤਾਰਨ ਵਿੱਚ ਬਿਰਧ ਘਰ ਖੋਲ੍ਹਣ ਅਤੇ ਚਲਾਉਣ ਸਬੰਧੀ ਗ੍ਰਾਂਟ ਲਈ ਅਪਲਾਈ ਕਰਨ ਵਾਸਤੇ ਗ਼ੈਰ ਸਰਕਾਰੀ ਸੰਸਥਾਵਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। 

ਸੰਸਥਾਵਾਂ ਲਈ ਗ੍ਰਾਂਟ ਲੈਣ ਵਾਸਤੇ ਸ਼ਰਤਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਦੱਸਿਆ ਕਿ ਸੰਸਥਾਵਾਂ ਕੋਲ ਆਪਣੀ ਇਮਾਰਤ ਹੋਣ ਦੇ ਨਾਲ-ਨਾਲ ‘ਬਜ਼ੁਰਗਾਂ ਲਈ ਬਿਰਧ ਘਰ ਪ੍ਰਬੰਧਨ ਸਕੀਮ 2019` ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਰਜਿਸਟਰਡ ਗ਼ੈਰ-ਸਰਕਾਰੀ ਸੰਸਥਾਵਾਂ, ਸਵੈ-ਇੱਛੁਕ ਸੰਸਥਾਵਾਂ/ਟਰੱਸਟ/ਰੈੱਡ ਕਰਾਸ ਸੁਸਾਇਟੀਆਂ, ਜੋ ਬਿਰਧ ਘਰ ਚਲਾ ਰਹੀਆਂ ਹਨ ਜਾਂ ਜੋ ਸੰਸਥਾਵਾਂ ਅਜਿਹੇ ਬਿਰਧ ਘਰ ਨੂੰ ਘੱਟੋ-ਘੱਟ 25 ਬਜ਼ੁਰਗਾਂ ਵਾਸਤੇ ਜਾਂ 50, 100, 150 ਬਜ਼ੁਰਗਾਂ ਵਾਸਤੇ 12 ਮਹੀਨੇ ਵਿੱਚ ਸਥਾਪਤ ਕਰ ਸਕਦੀਆਂ ਹਨ

ਰਾਜ ਸਰਕਾਰ/ਪੰਚਾਇਤੀ ਰਾਜ/ਸਥਾਨਕ ਸਰਕਾਰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਜਾਂ ਇਨ੍ਹਾਂ ਤਹਿਤ ਖ਼ੁਦਮੁਖ਼ਤਿਆਰ ਤੌਰ `ਤੇ ਚਲਾਈਆਂ ਜਾ ਰਹੀਆਂ ਸੰਸਥਾਵਾਂ, ਸਰਕਾਰ ਤੋਂ ਮਾਨਤਾ ਪ੍ਰਾਪਤ ਵਿਦਿਅਕ ਅਦਾਰੇ/ਚੈਰੀਟੇਬਲ ਹਸਪਤਾਲ/ਨਰਸਿੰਗ ਹੋਮਜ਼/ਮਾਨਤਾ ਪ੍ਰਾਪਤ ਯੂਥ ਸੰਸਥਾਵਾਂ ਗ੍ਰਾਂਟ ਲਈ ਅਰਜ਼ੀ ਦਾਇਰ ਕਰਨ ਹਿੱਤ ਯੋਗ ਹੋਣਗੀਆਂ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇੱਛੁਕ ਸੰਸਥਾਵਾਂ ਦੇ ਅਹੁਦੇਦਾਰ ਵਧੇਰੇ ਜਾਣਕਾਰੀ ਲਈ ਸਬੰਧਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਾਲ ਤਾਲਮੇਲ ਕਰ ਸਕਦੇ ਹਨ। ਇਸ ਤੋਂ ਇਲਾਵਾ ਸ਼ਰਤਾਂ, ਫ਼ਾਰਮ, ਸਕੀਮ ਤਹਿਤ ਰਜਿਸਟ੍ਰੇਸ਼ਨ ਸਬੰਧੀ ਪ੍ਰਕਿਰਿਆ ਦੇ ਵੇਰਵੇ https://tinyurl.com/fcaeb22w ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਲ 2021-22 ਦੌਰਾਨ ਗ੍ਰਾਂਟ ਲੈਣ ਸਬੰਧੀ ਆਪਣੀਆਂ ਅਰਜ਼ੀਆਂ ਹਰ ਪੱਖੋਂ ਮੁਕੰਮਲ ਕਰਕੇ ਸਬੰਧਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਨੂੰ 13 ਅਗਸਤ, 2021 ਤੱਕ ਭੇਜਣੀਆਂ ਯਕੀਨੀ ਬਣਾਈਆਂ ਜਾਣ ਕਿਉਂ ਜੋ ਆਖ਼ਰੀ ਤਰੀਕ ਤੋਂ ਬਾਅਦ ਪ੍ਰਾਪਤ ਕੇਸਾਂ `ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement