ਵੱਡਾ ਹਾਦਸਾ: ਦੋ ਬੱਸਾਂ ਵਿਚਾਲੇ ਹੋਈ ਭਿਆਨਕ ਟੱਕਰ, 8 ਯਾਤਰੀਆਂ ਦੀ ਮੌਤ, ਦਰਜਨਾਂ ਗੰਭੀਰ ਜ਼ਖਮੀ
Published : Jul 25, 2022, 11:43 am IST
Updated : Jul 25, 2022, 11:43 am IST
SHARE ARTICLE
 A terrible collision between two buses
A terrible collision between two buses

CM ਯੋਗੀ ਆਦਿੱਤਿਆਨਾਥ ਨੇ ਘਟਨਾ 'ਤੇ ਜਤਾਇਆ ਦੁੱਖ

 

ਬਾਰਾਬੰਕੀ: ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਸੋਮਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਬਿਹਾਰ ਤੋਂ ਦਿੱਲੀ ਜਾ ਰਹੀਆਂ ਦੋ ਡਬਲ ਡੈਕਰ ਬੱਸਾਂ ਦੀ ਟੱਕਰ ਹੋ ਗਈ। ਇਸ ਘਟਨਾ 'ਚ ਬੱਸ 'ਚ ਸਵਾਰ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਦਰਜਨਾਂ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।

 A terrible collision between two buses
A terrible collision between two buses

ਇਸ ਦੇ ਨਾਲ ਹੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਸੀ.ਐੱਚ.ਸੀ ਹੈਦਰਗੜ੍ਹ ਵਿਖੇ ਦਾਖਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਬਿਹਾਰ ਤੋਂ ਦਿੱਲੀ ਜਾ ਰਹੀ ਇੱਕ ਡਬਲ ਡੈਕਰ ਬੱਸ ਨੇ ਪਿੱਛੇ ਤੋਂ ਇੱਕ ਹੋਰ ਡਬਲ ਡੈਕਰ ਬੱਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਦੋਵੇਂ ਬੱਸਾਂ ਦੇ ਪਰਖੱਚੇ ਉੱਡ ਗਏ।

 

 A terrible collision between two buses
A terrible collision between two buses

 

ਮੀਡੀਆ ਰਿਪੋਰਟਾਂ ਮੁਤਾਬਕ ਸੀਐਚਸੀ ਹੈਦਰਗੜ੍ਹ ਤੋਂ ਗੰਭੀਰ ਰੂਪ ਨਾਲ ਜ਼ਖਮੀ ਯਾਤਰੀਆਂ ਨੂੰ ਲਖਨਊ ਟਰਾਮਾ ਸੈਂਟਰ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਨੁਕਸਾਨੀ ਬੱਸ ਨੂੰ ਮੌਕੇ 'ਤੇ ਹੀ ਕਰੇਨ ਦੀ ਮਦਦ ਨਾਲ ਐਕਸਪ੍ਰੈਸ ਵੇਅ 'ਤੇ ਉਤਾਰਿਆ ਜਾ ਰਿਹਾ ਹੈ। ਜਿਸ ਕਾਰਨ ਐਕਸਪ੍ਰੈਸ ਵੇਅ 'ਤੇ ਆਵਾਜਾਈ ਸੁਚਾਰੂ ਢੰਗ ਨਾਲ ਚੱਲੇ। ਇਸ ਦੇ ਨਾਲ ਹੀ ਸੂਚਨਾ ਮਿਲਦੇ ਹੀ ਮ੍ਰਿਤਕਾਂ ਦੇ ਪਰਿਵਾਰ ਵਾਲੇ ਬਾਰਾਬੰਕੀ ਪਹੁੰਚ ਰਹੇ ਹਨ।

ਦੂਜੇ ਪਾਸੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਜ਼ਖਮੀਆਂ ਦੇ ਸਹੀ ਇਲਾਜ ਲਈ ਨਿਰਦੇਸ਼ ਦਿੱਤੇ ਹਨ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement