
ਹਾਈਕੋਰਟ ਨੇ 15 ਦਿਨ ਅੰਦਰ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਦਾ ਦਿਤਾ ਹੁਕਮ
ਚੰਡੀਗੜ੍ਹ : ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਦੋ ਹਫ਼ਤਿਆਂ ਲਈ ਵਧਾ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਇਹ ਹੁਕਮ ਦਿਤਾ ਹੈ।
Punjab & Haryana High Court
ਪਿਛਲੀ ਸੁਣਵਾਈ 'ਚ ਹਾਈਕੋਰਟ ਨੇ ਸਰਕਾਰ ਤੋਂ ਮਾਮਲੇ ਦੀ ਸਟੇਟਸ ਰਿਪੋਰਟ ਮੰਗਦੇ ਹੋਏ 25 ਜੁਲਾਈ ਤੱਕ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਸੀ। ਹਾਈ ਕੋਰਟ ਨੇ ਉਸੇ ਦਿਨ ਸਾਬਕਾ ਮੰਤਰੀ ਨੂੰ ਅੰਤਰਿਮ ਰਾਹਤ ਦਿੱਤੀ ਸੀ। ਅੱਜ ਯਾਨੀ ਸੋਮਵਾਰ ਨੂੰ ਹੋਈ ਸੁਣਵਾਈ ਵਿੱਚ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ 2 ਹਫ਼ਤਿਆਂ 'ਚ ਜਵਾਬ ਦੇਣ ਲਈ ਕਿਹਾ ਹੈ।Sangat Singh Gilzian
ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਕਾਂਗਰਸ ਸਰਕਾਰ ਦੌਰਾਨ ਹੋਏ ਜੰਗਲਾਤ ਘੁਟਾਲੇ ਵਿੱਚ ਮੋਹਾਲੀ ਵਿਖੇ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿੱਚ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਮਾਮਲੇ ਦਾ ਨਾਮ ਸਾਹਮਣੇ ਆਉਂਦੇ ਹੀ ਗਿਲਜੀਆਂ ਰੂਪੋਸ਼ ਹੋ ਗਏ। ਜਿਸ ਤੋਂ ਬਾਅਦ ਉਸ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।
Diljit Singh Gilzian
ਇਸ ਮਾਮਲੇ ਵਿੱਚ ਵਿਜੀਲੈਂਸ ਨੇ ਸਾਬਕਾ ਮੰਤਰੀ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਦਿਲਜੀਤ ਗਿਲਜੀਆਂ ਵਿਜੀਲੈਂਸ ਰਿਮਾਂਡ 'ਤੇ ਹਨ। ਵਿਜੀਲੈਂਸ ਦਾ ਦਾਅਵਾ ਹੈ ਕਿ ਦਲਜੀਤ ਹੀ ਆਪਣੇ ਚਾਚਾ ਸੰਗਤ ਗਿਲਜੀਆਂ ਦਾ ਸਾਰਾ ਕੰਮ ਦੇਖਦਾ ਸੀ। ਅਫ਼ਸਰਾਂ ਦੇ ਤਬਾਦਲੇ ਤੋਂ ਲੈ ਕੇ ਦਰੱਖਤਾਂ ਦੀ ਕਟਾਈ ਦੇ ਪਰਮਿਟ ਤੱਕ ਕਈ ਤਰ੍ਹਾਂ ਦੇ ਕੰਮਾਂ ਵਿੱਚ ਉਨ੍ਹਾਂ ਦਾ ਸਿੱਧਾ ਦਖ਼ਲ ਸੀ। ਹਾਲਾਂਕਿ ਦਲਜੀਤ ਨੇ ਇਸ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।