
40-45 ਕਰੋੜ ਰੁਪਏ ਦੱਸੀ ਜਾ ਰਹੀ ਹੈ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਦੀ ਕੀਮਤ
STF ਅਤੇ ਕਛਰ ਜ਼ਿਲ੍ਹਾ ਪੁਲਿਸ ਨੇ ਸਾਂਝੀ ਮੁਹਿੰਮ ਦੌਰਾਨ ਕੀਤੀ ਕਾਰਵਾਈ
ਗੁਹਾਟੀ : ਅਸਾਮ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਅਤੇ ਕਛਰ ਜ਼ਿਲ੍ਹਾ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਐਸ.ਟੀ.ਐਫ. ਅਤੇ ਪੁਲਿਸ ਨੇ ਸਾਂਝੀ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਤਲਾਸ਼ੀ ਦੌਰਾਨ ਗੱਡੀ ਵਿਚੋਂ 2.5 ਕਿਲੋ ਹੈਰੋਇਨ, ਇਕ ਲੱਖ ਯਾਬਾ ਗੋਲੀਆਂ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਕੀਮਤ ਲਗਭਗ 40-45 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਹ ਮੁਹਿੰਮ ਇਲਾਕੇ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਚੱਲ ਰਹੇ ਯਤਨਾਂ ਦਾ ਹਿੱਸਾ ਹੈ।
ਇਹ ਵੀ ਪੜ੍ਹੋ: MP ਸੰਜੀਵ ਅਰੋੜਾ ਨੇ ਸੰਸਦ 'ਚ ਦੱਸੇ ਹੜ੍ਹ ਕਾਰਨ ਪੈਦਾ ਹੋਏ ਪੰਜਾਬ ਦੇ ਹਾਲਾਤ
ਐਸ.ਟੀ.ਐਫ. ਦੇ ਅਨੁਸਾਰ, ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ ਕਿਉਂਕਿ ਅਧਿਕਾਰੀ ਗ਼ੈਰ-ਕਾਨੂੰਨੀ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਲ ਨੈਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 17 ਜੁਲਾਈ ਨੂੰ ਅਸਾਮ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਦੀ ਮੁਹਿੰਮ ਚਲਾਈ ਗਈ ਜਿਸ ਤੋਂ ਬਾਅਦ ਹਾਲ ਹੀ ਵਿਚ ਇਹ ਖੇਪ ਜ਼ਬਤ ਕੀਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਵਿਚ ਇਕ ਖੇਤਰੀ ਕਾਨਫਰੰਸ ਦੌਰਾਨ, ਅਸਾਮ ਦੇ ਕਈ ਜ਼ਿਲ੍ਹਿਆਂ ਵਿਚ ਕੁੱਲ 1,486 ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ ਸੀ। ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਵਿਚ 64 ਕਿਲੋ ਹੈਰੋਇਨ, 5,260 ਕਿਲੋ ਗਾਂਜਾ ਅਤੇ 50,955 ਬੋਤਲਾਂ ਖੰਘ ਦੀ ਦਵਾਈ ਆਦਿ ਸ਼ਾਮਲ ਸਨ।