ਉਨ੍ਹਾਂ ਕਿਹਾ, ''ਪ੍ਰਧਾਨ ਮੰਤਰੀ ਮੋਦੀ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਸਰਕਾਰ ਸਥਿਤੀ ਨੂੰ ਸੁਧਾਰਨ ਲਈ ਕੀ ਕਰ ਰਹੀ ਹੈ
ਨਵੀਂ ਦਿੱਲੀ - ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਨੀਪੁਰ ਦੀ ਸਥਿਤੀ ਬਾਰੇ ਸੰਸਦ ਵਿਚ ਵਿਸਤ੍ਰਿਤ ਬਿਆਨ ਦੇ ਕੇ ਦੇਸ਼ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ।
ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' (ਇੰਡੀਆ) ਦੇ ਹਿੱਸੇਦਾਰਾਂ ਦੀ ਬੈਠਕ ਤੋਂ ਬਾਅਦ ਖੜਗੇ ਨੇ ਇਹ ਵੀ ਕਿਹਾ ਕਿ ਮਨੀਪੁਰ 'ਚ ਜੋ ਹੋ ਰਿਹਾ ਹੈ, ਉਹ ਸਰਹੱਦੀ ਸੂਬੇ ਲਈ ਚੰਗਾ ਨਹੀਂ ਹੈ।
ਉਨ੍ਹਾਂ ਟਵੀਟ ਕੀਤਾ, ''ਪ੍ਰਧਾਨ ਮੰਤਰੀ ਨੂੰ ਮਨੀਪੁਰ 'ਚ 83 ਦਿਨਾਂ ਤੋਂ ਚੱਲ ਰਹੀ ਹਿੰਸਾ 'ਤੇ ਸੰਸਦ 'ਚ ਵਿਸਤ੍ਰਿਤ ਬਿਆਨ ਦੇਣ ਦੀ ਲੋੜ ਹੈ। ਅਤਿਅੰਤ ਦਹਿਸ਼ਤ ਦੀਆਂ ਕਹਾਣੀਆਂ ਹੁਣ ਹੌਲੀ-ਹੌਲੀ ਸਾਹਮਣੇ ਆ ਰਹੀਆਂ ਹਨ। 'ਇੰਡੀਆ' ਨੇ ਮਨੀਪੁਰ ਹਿੰਸਾ 'ਤੇ ਮੋਦੀ ਸਰਕਾਰ ਤੋਂ ਜਵਾਬ ਮੰਗਿਆ ਹੈ।
ਕਾਂਗਰਸ ਪ੍ਰਧਾਨ ਨੇ ਕਿਹਾ, “ਉੱਤਰ-ਪੂਰਬ ਵਿਚ ਸਥਿਤੀ ਨਾਜ਼ੁਕ ਹੈ ਅਤੇ ਮਨੀਪੁਰ ਹਿੰਸਾ ਦੂਜੇ ਰਾਜਾਂ ਵਿਚ ਵੀ ਦਿਖਾਈ ਦੇ ਰਹੀ ਹੈ। ਇਹ ਸਾਡੇ ਸੰਵੇਦਨਸ਼ੀਲ ਸਰਹੱਦੀ ਸੂਬਿਆਂ ਲਈ ਚੰਗਾ ਨਹੀਂ ਹੈ। ਹੁਣ ਸਮਾਂ ਆ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਆਪਣਾ ਹੰਕਾਰ ਛੱਡਣ ਅਤੇ ਮਨੀਪੁਰ 'ਤੇ ਦੇਸ਼ ਨੂੰ ਭਰੋਸੇ 'ਚ ਲੈਣ।''
ਉਨ੍ਹਾਂ ਕਿਹਾ, ''ਪ੍ਰਧਾਨ ਮੰਤਰੀ ਮੋਦੀ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਸਰਕਾਰ ਸਥਿਤੀ ਨੂੰ ਸੁਧਾਰਨ ਲਈ ਕੀ ਕਰ ਰਹੀ ਹੈ ਅਤੇ ਮਨੀਪੁਰ 'ਚ ਸਥਿਤੀ ਕਦੋਂ ਆਮ ਵਾਂਗ ਹੋਵੇਗੀ।