ਪਾਕਪਟਨ ਤੋਂ ਲਗਭਗ 6 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਇਹ ਪਵਿੱਤਰ ਗੁਰਦੁਆਰਾ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹੈ।
ਇਸਲਾਮਾਬਾਦ : ਪੰਜਾਬ ਦੇ ਕਸੂਰ ਜ਼ਿਲ੍ਹੇ ਦੇ ਲਲਿਆਣੀ ਕਸਬੇ (ਲਾਹੌਰ-ਫਿਰੋਜ਼ਪੁਰ ਰੋਡ) ਦੇ ਦਫਤੂ ਪਿੰਡ 'ਚ ਸਥਿਤ ਗੁਰਦੁਆਰਾ ਸਾਹਿਬ ਪਾਕਿਸਤਾਨ ਦੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ETPB) ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC), ਪਾਕਿਸਤਾਨ ਦੀ ਸਰਵਉੱਚ ਸੰਸਥਾ ਦੀ ਅਣਗਹਿਲੀ ਕਾਰਨ ਹੌਲੀ-ਹੌਲੀ ਢਹਿ ਰਿਹਾ ਹੈ। ਗੁਰਦੁਆਰਾ ਕੰਪਲੈਕਸ ਦੀ ਅਗਲੀ ਕੰਧ ਅਤੇ ਇਸ ਦੀ ਦਰਸ਼ਨੀ ਡਿਓਢੀ, ਜੋ ਕਿ ਪਹਿਲਾਂ ਹੀ ਸਰਕਾਰੀ ਅਣਗਹਿਲੀ ਕਾਰਨ ਕਮਜ਼ੋਰ ਸੀ, 23 ਜੁਲਾਈ ਨੂੰ ਇਲਾਕੇ ਵਿੱਚ ਭਾਰੀ ਮੀਂਹ ਕਾਰਨ ਢਹਿ ਗਈ ਸੀ।
ਇਸ ਇਤਿਹਾਸਕ ਗੁਰਦੁਆਰੇ ਦੀ ਸਿੱਖ ਇਤਿਹਾਸ ਵਿਚ ਕਾਫ਼ੀ ਮਹੱਤਤਾ ਹੈ ਕਿਉਂਕਿ ਬਾਬਾ ਬੁੱਲ੍ਹੇ ਸ਼ਾਹ ਨੇ ਪੰਡੋਕੀ ਦੇ ਹਾਕਮ ਚੌਧਰੀਆਂ ਨੇ ਪਿੰਡ 'ਚੋਂ ਕੱਢਣ ਤੋਂ ਬਾਅਦ ਇੱਥੇ ਸ਼ਰਨ ਲਈ ਸੀ ਤੇ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਾਹੀਵਾਲ ਜ਼ਿਲ੍ਹੇ ਦੇ ਪਾਕਪਟਨ ਇਲਾਕੇ ਵਿਚ ਸਥਿਤ ਗੁਰਦੁਆਰਾ ਸ੍ਰੀ ਟਿੱਬਾ ਨਾਨਕਸਰ ਸਾਹਿਬ ਪਾਕਿਸਤਾਨ ਸਰਕਾਰ ਦੀ ਅਣਗਹਿਲੀ ਕਾਰਨ ਖੰਡਰ ਬਣਨ ਦੀ ਕਗਾਰ 'ਤੇ ਹੈ। ਪਾਕਪਟਨ ਤੋਂ ਲਗਭਗ 6 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਇਹ ਪਵਿੱਤਰ ਗੁਰਦੁਆਰਾ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹੈ।