1984 ਸਿੱਖ ਨਸਲਕੁਸ਼ੀ ਮਾਮਲੇ ਦੀ ਸੁਣਵਾਈ 11 ਅਗਸਤ ਤਕ ਟਲੀ  

By : KOMALJEET

Published : Jul 25, 2023, 1:06 pm IST
Updated : Jul 25, 2023, 1:06 pm IST
SHARE ARTICLE
representational Image
representational Image

ਰਾਊਜ਼ ਐਵੇਨਿਊ ਕੋਰਟ ਨੇ ਕਿਹਾ- ਫ਼ੈਸਲਾ ਲਿਖਣ ਲਈ ਅਜੇ ਲੱਗੇਗਾ 15 ਤੋਂ 20 ਦਿਨਾਂ ਦਾ ਸਮਾਂ 

ਵੀਡੀਉ ਕਾਨਫਰੰਸਿੰਗ ਜ਼ਰੀਏ ਸੱਜਣ ਕੁਮਾਰ ਨੂੰ ਕੀਤਾ ਗਿਆ ਪੇਸ਼  
ਸੁਲਤਾਨਪੁਰੀ ਇਲਾਕੇ 'ਚ ਹੋਏ ਕਤਲੇਆਮ ਦੌਰਾਨ ਹੋਈ ਸੀ ਛੇ ਲੋਕਾਂ ਦੀ ਮੌਤ 

ਨਵੀਂ ਦਿੱਲੀ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ 1984 ਸਿੱਖ ਕਤਲੇਆਮ ਮਾਮਲੇ ਦੀ ਸੁਣਵਾਈ ਟਲ ਗਈ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਫ਼ੈਸਲਾ ਲਿਖਣ ਨੂੰ ਅਜੇ ਹੋਰ 15 ਤੋਂ 20 ਦਿਨਾਂ ਦਾ ਸਮਾਂ ਲੱਗੇਗਾ। ਇਸ ਦੇ ਚਲਦੇ ਹੁਣ ਇਸ ਮਾਮਲੇ ਦੀ ਸੁਣਵਾਈ 11 ਅਗਸਤ ਨੂੰ ਹੋਵੇਗੀ।ਇਸ ਮਾਮਲੇ ਵਿਚ ਕਾਂਗਰਸੀ ਨੇਤਾ ਸੱਜਣ ਕੁਮਾਰ 'ਤੇ ਕਤਲੇਆਮ ਭੜਕਾਉਣ ਦਾ ਦੋਸ਼ ਹੈ। ਜਾਣਕਾਰੀ ਅਨੁਸਾਰ ਸੱਜਣ ਕੁਮਾਰ ਨੂੰ ਅਜੇ ਵੀਡੀਉਕਾਨਫਰੰਸਿੰਗ ਜ਼ਰੀਏ ਅਦਾਲਤ ਵਿਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ: ਬਹੁਚਰਚਿਤ ਏਅਰ ਹੋਸਟੈੱਸ ਗੀਤਿਕਾ ਖ਼ੁਦਕੁਸ਼ੀ ਮਾਮਲੇ 'ਚ ਹਰਿਆਣਾ ਦਾ BJP ਆਗੂ ਗੋਪਾਲ ਕਾਂਡਾ ਬਰੀ

ਦੱਸ ਦੇਈਏ ਕਿ 1984 ਦੌਰਾਨ ਸੁਲਤਾਨਪੁਰੀ ਇਲਾਕੇ 'ਚ ਹੋਏ ਕਤਲੇਆਮ ਦੌਰਾਨ ਛੇ ਲੋਕਾਂ ਦੀ ਹੱਤਿਆ ਕੀਤੀ ਗਈ ਸੀ। ਪਹਿਲਾਂ ਇਸ ਕੇਸ ਦੀ ਸੁਣਵਾਈ ਪਟਿਆਲਾ ਹਾਊਸ ਅਦਾਲਤ ਵਿਚ ਚੱਲ ਰਹੀ ਸੀ। ਬਾਅਦ ਵਿਚ ਇਸ ਕੇਸ ਨੂੰ ਰਾਊਜ ਐਵੇਨਿਊ ਕੋਰਟ ਵਿਚ ਟ੍ਰਾਂਸਫਰ ਕੀਤਾ ਗਿਆ।

ਇਹ ਵੀ ਪੜ੍ਹੋ: ਅਸਾਮ : 2.5 ਕਿਲੋ ਹੈਰੋਇਨ, 1 ਲੱਖ ਯਾਬਾ ਗੋਲੀਆਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਇਸ ਕੇਸ ਨੂੰ ਦਰਜ ਕਰਨ ਦਾ ਹੁਕਮ ਸਿੱਖ ਕਤਲੇਆਮ ਦੀ ਜਾਂਚ ਲਈ ਬਣਾਏ ਗਏ ਨਾਨਾਵਤੀ ਕਮਿਸ਼ਨ ਵਲੋਂ ਦਿਤਾ ਗਿਆ ਸੀ। 16 ਨਵੰਬਰ 2018 ਇਸ ਕੇਸ ਦੀ ਮੁੱਖ ਗਵਾਹ ਚਾਮ ਕੌਰ ਨੇ ਪਟਿਆਲਾ ਹਾਊਸ ਅਦਾਲਤ ਵਿਚ ਗਵਹੀ ਦੌਰਾਨ ਹਾਜ਼ਰ ਸੱਜਣ ਕੁਮਾਰ ਦੀ ਪਛਾਣ ਕੀਤੀ ਸੀ। ਇਸ ਤੋਂ ਪਹਿਲਾਂ 20 ਸਤੰਬਰ 2018 ਨੂੰ ਚਾਮ ਕੌਰ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੂੰ ਅਦਾਲਤ ਵਿਚ ਗਵਹੀ ਦੇਣ ਤੋਂ ਰੋਕਿਆ ਜਾ ਰਿਹਾ ਹੈ। ਚਾਮ ਕੌਰ ਨੇ ਕਿਹਾ ਕਿ 19 ਸਤੰਬਰ ਦੀ ਰਾਤ ਦਿੱਲੀ ਦੇ ਸੁਲਤਾਨਪੁਰ ਮਾਜਰਾ ਦੇ ਸਾਬਕਾ ਕਾਂਗਰਸ ਵਿਧਾਇਕ ਜੈ ਕਿਸ਼ਨ ਦੇ ਲੋਕਾਂ ਨੇ ਉਨ੍ਹਾਂ ਦੇ ਘਰ ਆ ਕੇ ਧਮਕੀ ਦਿਤੀ ਅਤੇ ਉਨ੍ਹਾਂ ਨੂੰ ਪੈਸੇ ਦਾ ਵੀ ਲਾਲਚ ਦਿਤਾ ਗਿਆ।

ਜ਼ਿਕਰਯੋਗ ਹੈ ਕਿ ਇਕ ਹੋਰ ਸਿੱਖ ਕਤਲੇਆਮ ਮਾਮਲੇ ਵਿਚ ਇਸ ਸਾਲ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸੱਜਣ ਕੁਮਾਰ ਦਿੱਲੀ ਦੀ ਮੰਡੋਲੀ ਜੇਲ ਵਿਚ ਬੰਦ ਹੈ। ਸੱਜਣ ਕੁਮਾਰ ਨੇ 31 ਦਸੰਬਰ 2018 ਨੂੰ ਦਿੱਲੀ ਦੀ ਕੜਕੜੂਮਾ ਅਦਾਲਤ ਵਿਚ ਸਰੰਡਰ ਕੀਤਾ ਸੀ।

Location: India, Delhi

SHARE ARTICLE

ਏਜੰਸੀ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement