Arvind Kejriwal News: ਕੇਜਰੀਵਾਲ ਦੀ ਸਿਹਤ ਨਾਲ ਖਿਲਵਾੜ, ਵਿਰੋਧ ਵਿਚ INDIA bloc ਨੇ ਕੀਤਾ ਰੈਲੀ ਦਾ ਐਲਾਨ
Published : Jul 25, 2024, 3:43 pm IST
Updated : Jul 25, 2024, 3:43 pm IST
SHARE ARTICLE
In protest against Kejriwal's health, INDIA bloc announced a rally
In protest against Kejriwal's health, INDIA bloc announced a rally

Arvind Kejriwal News: ਵਿਰੋਧੀ ਪਾਰਟੀਆਂ ਨੇ 30 ਜੁਲਾਈ ਨੂੰ ਦਿੱਲੀ ਵਿਚ ਕੇਜਰੀਵਾਲ ਦੇ ਸਮਰਥਨ ਵਿਚ ਵੱਡੀ ਰੈਲੀ ਦਾ ਐਲਾਨ ਕੀਤਾ ਹੈ।

 

Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮੇਂ ਤਿਹਾੜ ਜੇਲ੍ਹ ਵਿਚ ਬੰਦ ਹਨ। ਆਮ ਆਦਮੀ ਪਾਰਟੀ ਦੇ ਕਈ ਆਗੂ ਲਗਾਤਾਰ ਇਹ ਆਰੋਪ ਲਗਾ ਰਹੇ ਹਨ ਕਿ ਜੇਲ੍ਹ ਵਿਚ ਕੇਜਰੀਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਅਤੇ ਉੱਥੇ ਉਨ੍ਹਾਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ। ਹੁਣ ਇਸ ਵਿਚ ਇੰਡੀਆ ਬਲੋਕ ਨੇ ਇਕ ਵਾਰ ਦਿੱਲੀ ਵਿਚ ਕੇਜਰੀਵਾਲ ਦੇ ਸਮਰਥਨ ਵਿਚ ਇੱਕਜੁਟਤਾ ਦਿਖਾਉਣ ਦਾ ਐਲਾਨ ਕੀਤਾ ਹੈ।

ਪੜ੍ਹੋ ਪੂਰੀ ਖ਼ਬਰ :   Mohali News: ਮੋਹਾਲੀ 'ਚ ਡਾਇਰੀਆ ਅਤੇ ਹੈਜ਼ੇ ਦਾ ਕਹਿਰ, 34 ਮਾਮਲੇ ਆਏ ਸਾਹਮਣੇ

ਵਿਰੋਧੀ ਪਾਰਟੀਆਂ ਹੁਣ ਅਰਵਿੰਦ ਕੇਜਰੀਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਦਿੱਲੀ ਵਿਚ ਪ੍ਰਦਰਸ਼ਨ ਕਰਨਗੀਆਂ। ਵਿਰੋਧੀ ਪਾਰਟੀਆਂ ਨੇ 30 ਜੁਲਾਈ ਨੂੰ ਦਿੱਲੀ ਵਿਚ ਕੇਜਰੀਵਾਲ ਦੇ ਸਮਰਥਨ ਵਿਚ ਵੱਡੀ ਰੈਲੀ ਦਾ ਐਲਾਨ ਕੀਤਾ ਹੈ। ਜੰਤਰ-ਮੰਤਰ ’ਤੇ ਵਿਰੋਧੀ ਪਾਰਟੀਆਂ ਇਕੱਠੀਆਂ ਹੋ ਕੇ ਕੇਜਰੀਵਾਲ ਦੇ ਸਮਰਥਨ ਵਿਚ ਪ੍ਰਦਰਸ਼ਨ ਕਰਨਗੀਆਂ।

ਤੁਹਾਨੂੰ ਦੱਸ ਦਈਏ ਕਿ ਹਾਲ ਹੀ ਵਿਚ ਆਮ ਆਦਮੀ ਪਾਰਟੀ ਨੇ ਇਹ ਆਰੋਪ ਲਗਾਇਆ ਸੀ ਕਿ ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨਾਲ ਬੀਜੇਪੀ ਜਾਣਬੁੱਝ ਕੇ ਖਿਲਵਾੜ ਕਰ ਰਹੀ ਹੈ। ‘ਆਪ’ ਨੇ ਆਰੋਪ ਲਗਾਇਆ ਸੀ ਕਿ ਉਹ ਉਨ੍ਹਾਂ ਨੂੰ ਕੋਮਾ ਵਿਚ ਭੇਜਣਾ ਚਾਹੁੰਦੇ ਹਨ। ‘ਆਪ’ ਨੇ ਇਹ ਤਕ ਵੀ ਕਿਹਾ ਸੀ ਕਿ ਕੇਜਰੀਵਾਲ ਦਾ ਸ਼ੂਗਰ ਲੈਬਲ ਲਗਾਤਾਰ ਹੇਠਾਂ ਡਿੱਗ ਰਿਹਾ ਅਤੇ ਜੇਕਰ ਅਜਿਹੇ ਵਿਚ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਂਦਾ ਹੈ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੋਵੇਗਾ।

ਪੜ੍ਹੋ ਪੂਰੀ ਖ਼ਬਰ :   Charanjit Singh Channi: ਸੰਸਦ ’ਚ ਚੰਨੀ ਨੇ ਮੂਸੇਵਾਲਾ ਕਤਲੇਆਮ ਦਾ ਕੀਤਾ ਜ਼ਿਕਰ: ਕਿਹਾ- ਨੌਜਵਾਨਾਂ ਨੂੰ ਮਾਰਿਆ ਜਾ ਰਿਹਾ ਹੈ

ਇਸ ਦੇ ਨਾਲ ਹੀ ਦੱਸ ਦੇਈਏ ਕਿ ਰਾਉਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ।

ਦੱਸ ਦੇਈਏ ਕਿ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀਰਵਾਰ ਨੂੰ ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ ਕੀਤਾ ਗਿਆ।

ਪੜ੍ਹੋ ਪੂਰੀ ਖ਼ਬਰ :  Anand Pal Encounter: ਆਨੰਦ ਪਾਲ ਐਨਕਾਊਂਟਰ ਮਾਮਲੇ 'ਚ ਕੋਰਟ ਦਾ ਵੱਡਾ ਫੈਸਲਾ, ਤਤਕਾਲੀ SP ਸਮੇਤ 7 ਪੁਲਿਸ ਵਾਲਿਆਂ ਖਿਲਾਫ ਚੱਲੇਗਾ ਕੇਸ

ਕੇਜਰੀਵਾਲ ਇਸ ਸਮੇਂ ਸੀਬੀਆਈ ਤੇ ਈਡੀ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਸ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ 21 ਮਾਰਚ ਨੂੰ ਅਤੇ ਸੀਬੀਆਈ ਨੇ 26 ਜੂਨ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਚੁੱਕੀ ਹੈ ਤੇ ਸੀਬੀਆਈ ਮਾਮਲੇ ਨਾਲ ਜੁੜੀ ਜ਼ਮਾਨਤ ਪਟੀਸ਼ਨ ਦਿੱਲੀ ਹਾਈ ਕੋਰਟ 'ਚ ਵਿਚਾਰ ਅਧੀਨ ਹੈ। ਇਸ ਦੇ ਨਾਲ ਹੀ ਈਡੀ ਵੱਲੋਂ ਦਾਇਰ ਸੱਤਵੀਂ ਸਪਲੀਮੈਂਟਰੀ ਚਾਰਜਸ਼ੀਟ ਦੀ ਵੀ ਅੱਜ ਸੁਣਵਾਈ ਹੋਣੀ ਹੈ।

(For more Punjabi news apart from In protest against Kejriwal's health, INDIA bloc announced a rally, stay tuned to Rozana Spokesman)

SHARE ARTICLE

ਏਜੰਸੀ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement