Karnataka : ਹੁਣ ਸੋਸ਼ਲ ਮੀਡੀਆ 'ਤੇ ਡਾਕਟਰ ਦਾ ਅਪਮਾਨ ਕਰਨ 'ਤੇ 3 ਮਹੀਨੇ ਤੱਕ ਦੀ ਜੇਲ੍ਹ ਜਾਂ 10 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ !
Published : Jul 25, 2024, 6:33 pm IST
Updated : Jul 25, 2024, 6:37 pm IST
SHARE ARTICLE
 Doctor 'Insulting
Doctor 'Insulting

ਕਰਨਾਟਕ ਸਰਕਾਰ ਨੇ ਵਿਧਾਨ ਸਭਾ ਵਿੱਚ ਪੇਸ਼ ਕੀਤਾ ਬਿੱਲ

Karnataka Govt Tables Bill : ਕਰਨਾਟਕ 'ਚ ਕਿਸੇ ਵੀ ਡਾਕਟਰ ਖਿਲਾਫ਼ ਅਪਮਾਨਜਨਕ ਵੀਡੀਓ ਵਾਇਰਲ ਕਰਨ ਵਿਰੁੱਧ ਰਾਜ ਸਰਕਾਰ ਸਖ਼ਤ ਹੋ ਗਈ ਹੈ। ਕਰਨਾਟਕ ਸਰਕਾਰ ਨੇ ਸਿਹਤ ਕਰਮਚਾਰੀਆਂ ਜਿਵੇਂ ਕਿ ਰਜਿਸਟਰਡ ਮੈਡੀਕਲ ਕਰਮਚਾਰੀਆਂ, ਨਰਸਾਂ, ਮੈਡੀਕਲ ਵਿਦਿਆਰਥੀਆਂ ਅਤੇ ਪੈਰਾ-ਮੈਡੀਕਲ ਸਟਾਫ਼ ਦਾ ਜਾਣਬੁੱਝ ਕੇ ਅਪਮਾਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਿਧਾਨ ਸਭਾ ਵਿੱਚ ਇੱਕ ਬਿੱਲ ਪੇਸ਼ ਕੀਤਾ ਹੈ। 

ਇਸ ਬਿੱਲ ਅਨੁਸਾਰ ਜਦੋਂ ਮੁਲਾਜ਼ਮ ਆਪਣੀ ਡਿਊਟੀ ਨਿਭਾ ਰਹੇ ਹਨ ਤਾਂ ਉਸ ਦੇ ਬਾਵਜੂਦ ਇਹ ਅਪਮਾਨ ਜਾਂ ਤਾਂ ਡਾਕਟਰ ਨੂੰ ਸਿੱਧੇ ਤੌਰ 'ਤੇ ਸੰਬੋਧਨ ਕਰਕੇ ਕੀਤਾ ਜਾ ਸਕਦਾ ਹੈ ਜਾਂ ਸੋਸ਼ਲ ਮੀਡੀਆ ਰਾਹੀਂ ਜਾਂ ਅਣਅਧਿਕਾਰਤ ਆਡੀਓ ਅਤੇ ਵੀਡੀਓ ਰਿਕਾਰਡਿੰਗ ਰਾਹੀਂ ਕੀਤਾ ਜਾ ਸਕਦਾ ਹੈ ਤਾਂ ਅਜਿਹਾ ਕਰਨ ਵਾਲਿਆਂ ਨੂੰ ਤਿੰਨ ਮਹੀਨੇ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਹੋਵੇਗੀ।

ਦਰਅਸਲ ਵਿੱਚ, ਕਰਨਾਟਕ ਮੈਡੀਕਲ ਰਜਿਸਟ੍ਰੇਸ਼ਨ ਅਤੇ ਕੁਝ ਹੋਰ ਕਾਨੂੰਨ (ਸੋਧ) ਬਿੱਲ 2024 ਵਿੱਚ ਕਿਹਾ ਗਿਆ ਹੈ ਕਿ ਜਾਣਬੁੱਝ ਕੇ ਅਪਮਾਨ ਦਾ ਮਤਲਬ ਹੈ "ਕਿਸੇ ਡਾਕਟਰੀ ਸੇਵਾ ਕਰਮਚਾਰੀਆਂ ਦਾ ਅਪਮਾਨ ਕਰਨਾ ,ਪਰੇਸ਼ਾਨ ਕਰਨ ਜਾਂ ਦੁਰਵਿਵਹਾਰ ਕਰਨ ਦੇ ਇਰਾਦੇ ਨਾਲ ਸ਼ਬਦਾਂ, ਅੰਕੜਿਆਂ ਜਾਂ ਇਸ਼ਾਰਿਆਂ ਦੀ ਵਰਤੋਂ ਕਰਨਾ ਜਾਂ ਡਾਕਟਰ ਨੂੰ ਸਿੱਧੇ ਤੌਰ 'ਤੇ ਸੰਬੋਧਿਤ ਕਰਕੇ ਜਾਂ ਸੋਸ਼ਲ ਮੀਡੀਆ ਰਾਹੀਂ ਜਾਂ ਅਣਅਧਿਕਾਰਤ ਆਡੀਓ ਅਤੇ ਵੀਡੀਓ ਰਿਕਾਰਡਿੰਗ ਦੁਆਰਾ ਅਤੇ ਉਸਦੀ ਪੇਸ਼ੇਵਰ ਡਿਊਟੀ ਦੇ ਸਬੰਧ ਵਿੱਚ ਫੋਟੋਆਂ ਖਿੱਚ ਕੇ।

 ਇਸ ਬਿੱਲ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਨੂੰ ਤਿੰਨ ਮਹੀਨੇ ਤੱਕ ਦੀ ਕੈਦ ਜਾਂ 10 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਬਿੱਲ ਕਹਿੰਦਾ ਹੈ, “ਧਾਰਾ 3, 3ਏ ਅਤੇ 4ਏ ਦੇ ਤਹਿਤ ਕੀਤਾ ਗਿਆ ਕੋਈ ਵੀ ਅਪਰਾਧ ਨੋਟਿਸਯੋਗ ਅਤੇ ਗੈਰ-ਜ਼ਮਾਨਤੀ ਹੋਵੇਗਾ।

 

 

Location: India, Karnataka

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement