Railwaya News: ਰੇਲਵੇ ਵਿਚ ਨੌਕਰੀ ਕਰਨ ਵਾਲਿਆਂ ਲਈ ਖੁਸ਼ਖਬਰੀ, 32,000 ਆਸਾਮੀਆਂ ਲਈ ਹੋਵੇਗੀ ਭਰਤੀ
Published : Jul 25, 2024, 12:44 pm IST
Updated : Jul 25, 2024, 12:45 pm IST
SHARE ARTICLE
Rail Jobs Recruitments News
Rail Jobs Recruitments News

Railwaya News: ਲੋਕੋ ਪਾਇਲਟ, ਸਬ-ਇੰਸਪੈਕਟਰ, ਟੈਕਨੀਸ਼ੀਅਨ ਦੀਆਂ ਆਸਾਮੀਆਂ ਜਾਣਗੀਆਂ ਭਰੀਆਂ

Rail Jobs Recruitments News: ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐਫ) ਵਿਚ 32000 ਅਸਾਮੀਆਂ ਭਰੀਆਂ ਜਾਣਗੀਆਂ। ਰੇਲ ਮੰਤਰਾਲੇ ਦੇ ਅਨੁਸਾਰ, 2014 ਤੋਂ 2024 ਦਰਮਿਆਨ ਰੇਲਵੇ ਵਿੱਚ 5.02 ਲੱਖ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਇਹ ਅੰਕੜਾ 2004 ਤੋਂ 2014 ਦਰਮਿਆਨ ਯੂਪੀਏ ਸਰਕਾਰ ਵੱਲੋਂ ਦਿੱਤੀਆਂ ਗਈਆਂ 4.11 ਲੱਖ ਨੌਕਰੀਆਂ ਤੋਂ 25 ਫੀਸਦੀ ਵੱਧ ਹੈ। ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬੁੱਧਵਾਰ ਨੂੰ ਲੋਕ ਸਭਾ 'ਚ ਪੁੱਛੇ ਗਏ ਸਵਾਲ ਦੇ ਜਵਾਬ 'ਚ ਇਹ ਗੱਲ ਕਹੀ।

ਇਹ ਵੀ ਪੜ੍ਹੋ: Mumbai Rain News: ਮੁੰਬਈ ਵਿਚ ਮੀਂਹ ਨੇ ਮਚਾਇਆ ਕਹਿਰ, 4 ਲੋਕਾਂ ਦੀ ਮੌਤ, ਸਕੂਲ-ਕਾਲਜ ਕੀਤੇ ਬੰਦ

ਦੱਸਿਆ ਜਾਂਦਾ ਹੈ ਕਿ ਕੋਵਿਡ-19 ਪਾਬੰਦੀਆਂ ਵਿੱਚ ਢਿੱਲ ਦੇਣ ਤੋਂ ਬਾਅਦ, ਕੰਪਿਊਟਰ ਆਧਾਰਿਤ ਟੈਸਟ (ਸੀਬੀਟੀ) ਰਾਹੀਂ 1,30,581 ਉਮੀਦਵਾਰਾਂ ਦੀ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਪ੍ਰਣਾਲੀ ਵਿਚ ਸੁਧਾਰ ਵਜੋਂ, ਰੇਲ ਮੰਤਰਾਲੇ ਨੇ ਇਸ ਸਾਲ ਗਰੁੱਪ 'ਸੀ' ਦੀਆਂ ਵੱਖ-ਵੱਖ ਸ਼੍ਰੇਣੀਆਂ ਦੀਆਂ ਅਸਾਮੀਆਂ 'ਤੇ ਭਰਤੀ ਲਈ ਸਾਲਾਨਾ ਕੈਲੰਡਰ ਪ੍ਰਕਾਸ਼ਿਤ ਕਰਨ ਦੀ ਪ੍ਰਣਾਲੀ ਸ਼ੁਰੂ ਕੀਤੀ ਹੈ।

ਇਹ ਵੀ ਪੜ੍ਹੋ: SC On Promotion : ਕਿਸੇ ਕਰਮਚਾਰੀ ਨੂੰ ਨੌਕਰੀ ਵਿੱਚ ਤਰੱਕੀ ਲਈ ਨਾ ਮੰਨਣਾ ਮੌਲਿਕ ਅਧਿਕਾਰਾਂ ਦੀ ਉਲੰਘਣਾ- ਸੁਪਰੀਮ ਕੋਰਟ 

ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਵਿੱਚ ਅਸਿਸਟੈਂਟ ਲੋਕੋ ਪਾਇਲਟ, ਟੈਕਨੀਸ਼ੀਅਨ, ਸਬ-ਇੰਸਪੈਕਟਰ ਅਤੇ ਕਾਂਸਟੇਬਲ ਦੀਆਂ ਅਸਾਮੀਆਂ ਭਰਨ ਲਈ ਜਨਵਰੀ ਤੋਂ ਮਾਰਚ 2024 ਤੱਕ 32,603 ​​ਅਸਾਮੀਆਂ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਲੋਕੋ ਚਲਾਉਣ ਵਾਲੇ ਅਮਲੇ ਦੇ ਕੰਮਕਾਜ ਦੀਆਂ ਸਥਿਤੀਆਂ ਨੂੰ ਸੁਧਾਰਨ ਲਈ ਕਈ ਕਦਮ ਚੁੱਕੇ ਗਏ ਹਨ ਅਤੇ ਰੇਲ ਸੰਚਾਲਨ ਦੀ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

​(For more Punjabi news apart from Rail Jobs Recruitments News, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement