
Jhalawar School Collapses News: ਕਈ ਬੱਚੇ ਹੋਏ ਜ਼ਖ਼ਮੀ
Jhalawar School Collapses News in punjabi : ਰਾਜਸਥਾਨ ਦੇ ਝਾਲਾਵਾੜ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਥੇ ਜ਼ਿਲ੍ਹੇ ਵਿੱਚ ਇੱਕ ਸਰਕਾਰੀ ਸਕੂਲ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿੱਚ ਛੇ ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਦੇ ਨਾਲ ਹੀ 17 ਬੱਚੇ ਜ਼ਖ਼ਮੀ ਹੋ ਗਏ ਹਨ।
ਜਾਣਕਾਰੀ ਅਨੁਸਾਰ ਇਹ ਘਟਨਾ ਝਾਲਾਵਾੜ ਜ਼ਿਲ੍ਹੇ ਦੇ ਮਨੋਹਰ ਥਾਣਾ ਖੇਤਰ ਦੇ ਪਿਪਲੋਡੀ ਦੀ ਹੈ। ਜਿੱਥੇ ਸ਼ੁੱਕਰਵਾਰ ਸਵੇਰੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਛੱਤ ਅਚਾਨਕ ਡਿੱਗ ਗਈ, ਜਿਸ ਕਾਰਨ ਕਲਾਸ ਵਿੱਚ ਮੌਜੂਦ ਕਈ ਵਿਦਿਆਰਥੀ ਮਲਬੇ ਹੇਠ ਦੱਬ ਗਏ। ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।
ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਇਸ ਹਾਦਸੇ ਬਾਰੇ ਝਾਲਾਵਾੜ ਦੇ ਐਸਪੀ ਅਮਿਤ ਕੁਮਾਰ ਨੇ ਕਿਹਾ ਕਿ ਪਿਪਲੋਡੀ ਪ੍ਰਾਇਮਰੀ ਸਕੂਲ ਦੀ ਛੱਤ ਡਿੱਗਣ ਕਾਰਨ 6 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ 17 ਬੱਚਿਆਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ।
ਪੁਲਿਸ ਅਨੁਸਾਰ ਇਹ ਘਟਨਾ ਜ਼ਿਲ੍ਹੇ ਦੇ ਮਨੋਹਰਥਾਨਾ ਬਲਾਕ ਦੇ ਪਿਪਲੋਡੀ ਸਰਕਾਰੀ ਸਕੂਲ ਵਿੱਚ ਉਸ ਸਮੇਂ ਵਾਪਰੀ ਜਦੋਂ ਬੱਚੇ ਕਲਾਸਰੂਮ ਵਿੱਚ ਸਨ। ਪੁਲਿਸ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਅਧਿਆਪਕਾਂ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਬੱਚਿਆਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ ਗਿਆ।
(For more news apart from “Jhalawar School Collapses News in punjabi , ” stay tuned to Rozana Spokesman.)