Vande Bharat Mission ਲਈ ਸਰਕਾਰ ਨੇ ਜਾਰੀ ਕੀਤੇ ਨਵੇਂ ਨਿਯਮ, ਜਾਣੋ ਕੀ-ਕੀ ਹੋਏ ਬਦਲਾਅ ?
Published : Aug 25, 2020, 2:28 pm IST
Updated : Aug 25, 2020, 3:27 pm IST
SHARE ARTICLE
Govt issues new rules for Vande Bharat Mission flights
Govt issues new rules for Vande Bharat Mission flights

ਕੇਂਦਰ ਸਰਕਾਰ ਨੇ ਵੰਦੇ ਭਾਰਤ ਮਿਸ਼ਨ ਜ਼ਰੀਏ ਚਲਾਈਆਂ ਜਾ ਰਹੀਆਂ ਖ਼ਾਸ ਉਡਾਣਾਂ ਲਈ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਜਾਰੀ ਕਰ ਦਿੱਤਾ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਵੰਦੇ ਭਾਰਤ ਮਿਸ਼ਨ ਜ਼ਰੀਏ ਚਲਾਈਆਂ ਜਾ ਰਹੀਆਂ ਖ਼ਾਸ ਉਡਾਣਾਂ ਲਈ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਜਾਰੀ ਕਰ ਦਿੱਤਾ ਹੈ। ਕੇਂਦਰੀ ਸਿਵਲ ਹਵਾਬਾਜ਼ੀ ਮੰਤਰਾਲੇ ਦੀ ਗਾਈਡਲਾਈਨ ਮੁਤਾਬਕ ਹਵਾਈ ਯਾਤਰੀਆਂ ਨੂੰ ਅਪਣਾ ਖਰਚਾ ਖੁਦ ਹੀ ਭਰਨਾ ਹੋਵੇਗਾ। ਨਵੇਂ ਨਿਯਮ ਮੁਤਾਬਕ ਬੋਰਡਿੰਗ ਸਮੇਂ ਸਾਰੇ ਯਾਤਰੀਆਂ ਨੂੰ ਥਰਮਲ ਸਕਰੀਨਿੰਗ ਵਿਚੋਂ ਗੁਜ਼ਰਨਾ ਹੋਵੇਗਾ।

Vande Bharat MissionVande Bharat Mission

ਇਸ ਦੇ ਨਾਲ ਹੀ ਸਿਰਫ਼ ਬਿਨਾਂ ਲੱਛਣ ਵਾਲੇ ਯਾਤਰੀਆਂ ਨੂੰ ਯਾਤਰਾ ਦੀ ਮਨਜ਼ੂਰੀ ਦਿੱਤੀ ਗਈ ਹੈ। ਯਾਤਰਾ ਕਰਨ ਵਾਲੇ ਵਿਅਕਤੀਆਂ ਦੀ ਕੈਟੇਗਰੀ ਨੂੰ ਸਮੇਂ-ਸਮੇਂ ‘ਤੇ ਗ੍ਰਹਿ ਮੰਤਰਾਲੇ ਵੱਲੋਂ ਮਨਜ਼ੂਰੀ ਦਿੱਤੀ ਜਾਵੇਗੀ। ਸਿਵਲ ਹਵਾਬਾਜ਼ੀ ਮੰਤਰਾਲੇ ਅਪਣੀ ਵੈੱਬਸਾਈਟ ‘ਤੇ ਭਾਰਤ ਤੋਂ ਬਾਹਰ ਯਾਤਰਾ ਕਰਨ ਲਈ ਵਿਅਕਤੀਆਂ ਦੀ ਸ਼੍ਰੇਣੀ ਪ੍ਰਦਰਸ਼ਿਤ ਕਰੇਗਾ। ਯਾਤਰਾ ਦੌਰਾਨ ਮਾਸਕ ਪਹਿਨਣਾ ਅਤੇ ਸਫ਼ਾਈ ਆਦਿ ਦਾ ਪੂਰਾ ਧਿਆਨ ਰੱਖਿਆ ਜਾਵੇਗਾ।

Vande Bharat MissionVande Bharat Mission

ਦਿਸ਼ਾ-ਨਿਰਦੇਸ਼ਾਂ ਅਨੁਸਾਰ, ‘ਵੰਦੇ ਭਾਰਤ ਉਡਾਨਾਂ ਦੇ ਯਾਤਰੀਆਂ ਨੂੰ ਵਿਦੇਸ਼ ਵਿਚ ਭਾਰਤੀ ਮਿਸ਼ਨਾਂ ਦੇ ਨਾਲ ਖੁਦ ਨੂੰ ਰਜਿਸਟਰ ਕਰਨਾ ਹੋਵੇਗਾ। ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਵਿਦੇਸ਼ ਵਿਚ ਫਸੇ 11,23,000 ਭਾਰਤੀਆਂ ਨੂੰ ਵੰਦੇ ਭਾਰਤ ਮਿਸ਼ਨ ਤਹਿਤ ਭਾਰਤ ਲਿਆਂਦਾ ਗਿਆ ਹੈ।

Vande Bharat MissionVande Bharat Mission

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਵੰਦੇ ਭਾਰਤ ਮਿਸ਼ਨ ਤਹਿਤ ਚੱਲ ਰਹੇ ਪੜਾਅ 5 ਵਿਚ 22 ਵੱਖ-ਵੱਖ ਦੇਸ਼ਾਂ ਤੋਂ ਹੁਣ ਤੱਕ 500 ਅੰਤਰਰਾਸ਼ਟਰੀ ਉਡਾਨਾਂ ਅਤੇ 130 ਘਰੇਲੂ ਫੀਡਰ ਸੰਚਾਲਤ ਕੀਤੀਆਂ ਗਈਆਂ ਹਨ। ਐਸਓਪੀ ਦੇ ਤਹਿਤ ਸਾਰੇ ਯਾਤਰੀਆਂ ਦੀ ਪੂਰੀ ਜਾਣਕਾਰੀ ਸਬੰਧਤ ਸੂਬਿਆਂ ਜਾਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਨਾਲ ਸਾਂਝੀ ਕੀਤੀ ਜਾਵੇਗੀ।  

Airport ScreeningAirport Screening

ਦੱਸ ਦਈਏ ਕਿ ਦੇਸ਼ ਭਰ ਵਿਚ ਕੋਰੋਨਾ ਵਾਇਰਸ ਲੌਕਡਾਊਨ ਦੇ ਚਲਦਿਆਂ ਦੇਸ਼-ਵਿਦੇਸ਼ ਵਿਚ ਫਸੇ ਲੋਕਾਂ ਲਈ ਵੰਦੇ ਭਾਰਤ ਮਿਸ਼ਨ ਚਲਾਇਆ ਗਿਆ ਹੈ। ਇਸ ਦੇ ਤਹਿਤ ਕਾਫੀ ਗਿਣਤੀ ਵਿਚ ਭਾਰਤੀਆਂ ਦੀ ਵਤਨ ਵਾਪਸੀ ਹੋਈ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement