ਗੁਰਦੁਆਰਾ ਬੰਗਲਾ ਸਾਹਿਬ 'ਚੋਂ 80 ਫ਼ੀਸਦੀ ਘੱਟ ਰੇਟਾਂ 'ਤੇ ਮਿਲਣਗੀਆਂ ਦਵਾਈਆਂ
Published : Aug 25, 2020, 3:46 pm IST
Updated : Aug 25, 2020, 3:48 pm IST
SHARE ARTICLE
Gurdwara Bangla Sahib Medicines  
Gurdwara Bangla Sahib Medicines  

ਦਿੱਲੀ ਕਮੇਟੀ ਨੇ ਖੋਲ੍ਹਿਆ 'ਬਾਲਾ ਪ੍ਰੀਤਮ ਦਵਾਖ਼ਾਨਾ'

ਨਵੀਂ ਦਿੱਲੀ: ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਨਾਂਅ 'ਤੇ ਬਾਲਾ ਪ੍ਰੀਤਮ ਦਵਾਖ਼ਾਨਾ ਖੋਲ੍ਹਿਆ ਜਾ ਰਿਹਾ ਹੈ, ਜਿਸ ਵਿਚ ਲੋੜਵੰਦ ਲੋਕਾਂ ਨੂੰ ਬਜ਼ਾਰ ਨਾਲੋਂ ਕਰੀਬ 80 ਫ਼ੀਸਦੀ ਤਕ ਘੱਟ ਰੇਟਾਂ 'ਤੇ ਸਸਤੀਆਂ ਦਵਾਈਆਂ ਉਪਲਬਧ ਕਰਵਾਈਆਂ ਜਾਣਗੀਆਂ।

Manjinder Singh Sirsa Manjinder Singh Sirsa

ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਕਿ ਗੁਰੂ ਸਾਹਿਬ ਦੇ ਨਾਂਅ 'ਤੇ ਖੋਲ੍ਹੇ ਜਾ ਰਹੇ ਇਸ ਦਵਾਖ਼ਾਨੇ ਵਿਚੋਂ ਲੋੜਵੰਦ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਦਵਾਈਆਂ ਮਿਲਣਗੀਆਂ ਅਤੇ ਇਹ ਦਵਾਖ਼ਾਨਾ 29 ਅਗਸਤ ਦਿਨ ਸ਼ਨੀਵਾਰ ਤੋਂ ਸ਼ੁਰੂ ਹੋ ਜਾਵੇਗਾ।

MedicineMedicine

ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਲਈ ਮੁਫ਼ਤ ਐਂਬੂਲੈਂਸਾਂ ਦਾ ਪ੍ਰਬੰਧ ਵੀ ਕੀਤਾ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਕਮੇਟੀ ਦੇ ਸੇਵਾਦਾਰਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਜਾ ਕੇ ਲੋੜਵੰਦ ਲੋਕਾਂ ਨੂੰ ਲੰਗਰ ਮੁਹੱਈਆ ਵੀ ਕਰਵਾਇਆ ਜਾ ਰਿਹਾ ਹੈ। ਦਸ ਦਈਏ ਕਿ ਲੋਕਾਂ ਦੀ ਮਦਦ ਕਰਨ ਲਈ ਪੰਜਾਬ ਵਿਚ ਹੁਣ ਹਰ ਥਾਂ ਮੋਦੀਖਾਨੇ ਖੋਲ੍ਹੇ ਜਾ ਰਹੇ ਹਨ ਤਾਂ ਜੋ ਗਰੀਬ ਲੋਕਾਂ ਨੂੰ ਦਵਾਈ ਲੈਣ ਵਿਚ ਕੋਈ ਦਿੱਕਤ ਨਾ ਆਵੇ।

Gurdwara Gurdwara

ਉੱਥੇ ਹੀ ਚੰਡੀਗੜ੍ਹ  'ਚ 'ਤੇਰਾ ਹੀ ਤੇਰਾ' ਮਿਸ਼ਨ ਹਸਪਤਾਲ ਖੋਲ੍ਹਿਆ ਗਿਆ ਹੈ। ਇਸ ਹਸਪਤਾਲ 'ਚ ਹਰ ਤਰ੍ਹਾਂ ਦੇ ਟੈਸਟ ਕੀਤੇ ਜਾਂਦੇ ਹਨ, ਜੋ ਕਿ ਬਹੁਤ ਹੀ ਘੱਟ ਕੀਮਤ 'ਤੇ ਹੁੰਦੇ ਹਨ। ਇਸ ਤੋਂ ਇਲਾਵਾ ਇੱਥੇ ਦਵਾਈਆਂ ਵੀ ਬਹੁਤ ਹੀ ਸਸਤੀ ਕੀਮਤ 'ਤੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਹਸਪਤਾਲ 'ਚ ਆਉਣ ਵਾਲੇ ਮਰੀਜ਼ਾਂ ਦੇ ਰਹਿਣ-ਸਹਿਣ, ਖਾਣ-ਪੀਣ ਦਾ ਵੀ ਪੂਰਾ ਪ੍ਰਬੰਧ ਹੈ।

Ambulance Ambulance

ਹਸਪਤਾਲ ਦੇ ਡਾਕਟਰਾਂ ਵੱਲੋਂ ਜਿਹੜੀ ਦਵਾਈ ਲਿਖੀ ਜਾਂਦੀ ਹੈ, ਉਹ ਹਸਪਤਾਲ ਦੇ ਅੰਦਰੋਂ ਹੀ ਸਸਤੀ ਕੀਮਤ 'ਤੇ ਮਿਲ ਜਾਂਦੀ ਹੈ। ਇਸ ਹਸਪਤਾਲ 'ਚ ਪਰਚੀ ਬਣਾਉਣ ਅਤੇ ਡਾਕਟਰ ਵੱਲੋਂ ਕੀਤੇ ਜਾਣ ਵਾਲੇ ਚੈਕਅਪ ਦਾ ਕੋਈ ਪੈਸਾ ਨਹੀਂ ਲਿਆ ਜਾਂਦਾ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਹਰਜੀਤ ਸਿੰਘ ਸੱਭਰਵਾਲ ਨੇ ਦੱਸਿਆ ਕਿ ਗੁਰੂ ਸਾਹਿਬਾਨ ਦੇ ਨਾਂ 'ਤੇ ਖੋਲ੍ਹੇ ਗਏ ਇਸ ਹਸਪਤਾਲ ਅੰਦਰ 113 ਰੁਪਏ 'ਚ ਅਲਟਰਾ ਸਾਊਂਡ, 1313 ਰੁਪਏ 'ਚ ਐਮ. ਆਰ. ਆਈ. ਅਤੇ ਕਈ ਹੋਰ ਟੈਸਟ ਕੀਤੇ ਜਾਂਦੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement