Barabanki Rape News: ਬਾਰਾਬੰਕੀ 'ਚ 9 ਸਾਲ ਦੀ ਬੱਚੀ ਨਾਲ ਬਲਾਤਕਾਰ, ਦੋਸ਼ੀ ਨੇ ਘਰ 'ਚ ਦਾਖਲ ਹੋ ਕੇ ਦਿਤਾ ਵਾਰਦਾਤ ਨੂੰ ਅੰਜਾਮ
Published : Aug 25, 2024, 11:59 am IST
Updated : Aug 25, 2024, 11:59 am IST
SHARE ARTICLE
A 9-year-old girl was raped in Barabanki
A 9-year-old girl was raped in Barabanki

Barabanki Rape News: ਲਹੂ-ਲੁਹਾਨ ਹਾਲਤ 'ਚ ਮਿਲੀ ਮਾਸੂਮ ਬੱਚੀ

A 9-year-old girl was raped in Barabanki: ਉੱਤਰ ਪ੍ਰਦੇਸ਼ ਦੇ ਬਾਰਾਬੰਕੀ 'ਚ ਇਕ ਬਦਮਾਸ਼ ਨੇ ਘਰ 'ਚ ਦਾਖਲ ਹੋ ਕੇ ਨਾਬਾਲਗ ਲੜਕੀ ਨਾਲ ਬਲਾਤਕਾਰ ਕੀਤਾ ਅਤੇ ਫਰਾਰ ਹੋ ਗਿਆ। ਲਹੂ-ਲੁਹਾਨ ਹਾਲਤ 'ਚ ਬੱਚੀ ਨੂੰ ਹਸਪਤਾਲ ਲਿਜਾਇਆ ਗਿਆ। ਮਾਮਲਾ ਪੁਲਿਸ ਕੋਲ ਪੁੱਜਾ ਤਾਂ ਉਹ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਆਈ ਇਸ ਦੌਰਾਨ ਉਸ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੇ ਬਚਾਅ 'ਚ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਕਾਰਨ ਦੋਸ਼ੀ ਦੀ ਲੱਤ 'ਚ ਗੋਲੀ ਲੱਗ ਗਈ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

ਦੋਸ਼ੀ ਵਿਜੇ ਨੇ ਬਾਰਾਬੰਕੀ ਦੇ ਬਾਂਕੀ ਇਲਾਕੇ 'ਚ 9 ਸਾਲ ਦੀ ਬੱਚੀ ਦੇ ਘਰ 'ਚ ਦਾਖਲ ਹੋ ਕੇ ਉਸ ਨਾਲ ਬਲਾਤਕਾਰ ਕੀਤਾ ਅਤੇ ਫਰਾਰ ਹੋ ਗਿਆ। ਜਦੋਂ ਪਰਿਵਾਰਕ ਮੈਂਬਰਾਂ ਨੇ ਬੱਚੀ ਨੂੰ ਲਹੂ-ਲੁਹਾਨ ਹਾਲਤ 'ਚ ਦੇਖਿਆ ਤਾਂ ਉਹ ਉਸ ਨੂੰ ਹਸਪਤਾਲ ਲੈ ਗਏ। ਇਸ ਮਾਮਲੇ 'ਚ ਲੜਕੀ ਦੀ ਮਾਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਉਸ ਨੂੰ ਕਾਬੂ ਕਰ ਲਿਆ ਹੈ।

ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਕੋਲੋਂ ਪੁੱਛਗਿੱਛ ਕੀਤੀ ਗਈ। ਉਸ ਨੇ ਸੋਮਈਆ ਮਿੱਲ ਨੇੜੇ ਕੱਪੜੇ ਅਤੇ ਪਿਸਤੌਲ ਛੁਪਾਏ ਹੋਏ ਸਨ। ਜਦੋਂ ਪੁਲਿਸ ਸਬੂਤ ਰਿਕਵਰ ਕਰਨ ਪਹੁੰਚੀ ਤਾਂ ਉਸਨੇ ਪੁਲਿਸ 'ਤੇ ਹਮਲਾ ਕਰ ਦਿੱਤਾ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਗੋਲੀ ਲੱਗਣ ਨਾਲ ਬਲਾਤਕਾਰ ਦਾ ਦੋਸ਼ੀ ਵਿਜੇ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਜ਼ਿਲ੍ਹਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ।

ਏਐਸਪੀ ਚਿਰੰਜੀਵੀ ਨਾਥ ਸਿਨਹਾ ਨੇ ਦੱਸਿਆ ਕਿ ਵਿਜੇ ਉਰਫ ਗੋਲੂ ਖ਼ਿਲਾਫ਼ ਕੋਤਵਾਲੀ ਨਗਰ ਵਿਚ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM
Advertisement