
ਉਸ ਤੋਂ ਬਾਅਦ ਤੋਂ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਨਵੀਂ ਦਿੱਲੀ: ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ (Arunachal Pradesh) ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸਮਾਚਾਰ ਏਜੰਸੀ ਦੇ ਅਨੁਸਾਰ, ਸੂਬੇ ਦੇ ਪਾਂਗਿਨ (Pangin) ਸ਼ਹਿਰ ਵਿਚ ਸਵੇਰੇ ਕਰੀਬ 10:11 ਵਜੇ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਹਨ। ਉਸ ਤੋਂ ਬਾਅਦ ਤੋਂ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਲੋਕ ਡਰ ਦੇ ਮਾਰੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ ਹਨ।
ਹੋਰ ਵੀ ਪੜ੍ਹੋ: ਮਸ਼ਹੂਰ ਲੇਖਿਕਾ ਕਮਲਾ ਭਸੀਨ ਦਾ ਹੋਇਆ ਦੇਹਾਂਤ
Earthquake
ਜਾਣਕਾਰੀ ਅਨੁਸਾਰ ਰਿਐਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ ਹੈ। ਇਸ ਦੇ ਝਟਕੇ ਪਾਂਗਿਨ ਤੋਂ 237 ਕਿਲੋਮੀਟਰ ਉੱਤਰ -ਪੱਛਮ ਤੱਕ ਮਹਿਸੂਸ ਕੀਤੇ ਗਏ ਹਨ। ਦੱਸ ਦੇਈਏ ਕਿ ਅਰੁਣਾਚਲ ਪ੍ਰਦੇਸ਼ ਵਿਚ ਇਸ ਮਹੀਨੇ 4 ਸਤੰਬਰ ਨੂੰ ਵੀ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਸੂਬੇ ਦੇ ਚਾਂਗਲਾਂਗ ਖੇਤਰ ਵਿਚ 4.4 ਤੀਬਰਤਾ ਨਾਲ ਭੂਚਾਲ ਆਇਆ ਸੀ।
ਹੋਰ ਵੀ ਪੜ੍ਹੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12.30 ਵਜੇ ਰਾਜਪਾਲ ਨਾਲ ਕਰਨਗੇ ਮੁਲਾਕਾਤ
Earthquake
ਹੋਰ ਵੀ ਪੜ੍ਹੋ: ਪੰਜਾਬ ਸਰਕਾਰ ਨੇ ਮੁੜ ਕੀਤੇ 5 IAS ਅਤੇ 5 PCS ਅਧਿਕਾਰੀਆਂ ਦੇ ਤਬਾਦਲੇ
ਇਸ ਦੇ ਨਾਲ ਹੀ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੀ ਰਿਪੋਰਟ ਦੇ ਅਨੁਸਾਰ, ਪਿਛਲੇ ਸਾਲ 1 ਜਨਵਰੀ ਤੋਂ 31 ਦਸੰਬਰ ਤੱਕ, ਉਤਰਾਖੰਡ, ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼, ਨਵੀਂ ਦਿੱਲੀ ਸਮੇਤ ਦੇਸ਼ ਦੇ ਕਈ ਖੇਤਰਾਂ ਵਿਚ ਕੁੱਲ 965 ਭੂਚਾਲ ਆਏ, ਜੋ ਕਿ ਬਹੁਤ ਵੱਡਾ ਆਂਕੜਾ ਹੈ।