ਬੰਗਲਾਦੇਸ਼ 'ਚ ਵੱਡਾ ਹਾਦਸਾ: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ
Published : Sep 25, 2022, 5:40 pm IST
Updated : Sep 25, 2022, 5:40 pm IST
SHARE ARTICLE
Big accident in Bangladesh
Big accident in Bangladesh

ਦਰਜਨਾਂ ਲੋਕ ਹੋਏ ਲਾਪਤਾ

 

ਨਵੀਂ ਦਿੱਲੀ: ਬੰਗਲਾਦੇਸ਼ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਇਕ ਨਦੀ 'ਚ ਕਿਸ਼ਤੀ ਪਲਟਣ ਦੀ ਖਬਰ ਹੈ। ਇਸ ਹਾਦਸੇ 'ਚ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਦਰਜਨਾਂ ਲਾਪਤਾ ਦੱਸੇ ਜਾ ਰਹੇ ਹਨ। ਹਾਦਸਾ ਬੰਗਲਾਦੇਸ਼ ਦੇ ਉੱਤਰੀ ਪੰਚਗੜ੍ਹ ਜ਼ਿਲ੍ਹੇ ਦਾ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਰਾਜਧਾਨੀ ਢਾਕਾ ਤੋਂ 468 ਕਿਲੋਮੀਟਰ ਦੂਰ ਕਰਤੋਆ ਨਦੀ 'ਚ ਐਤਵਾਰ ਦੁਪਹਿਰ ਨੂੰ ਇਕ ਕਿਸ਼ਤੀ ਪਲਟਣ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ। ਪੰਚਗੜ੍ਹ ਦੇ ਬੋਦਾ ਥਾਣੇ ਦੇ ਅਧਿਕਾਰੀ ਸੁਜੋਏ ਕੁਮਾਰ ਰਾਏ ਨੇ ਕਿਹਾ, "ਹੁਣ ਤੱਕ ਔਰਤਾਂ ਅਤੇ ਬੱਚਿਆਂ ਸਮੇਤ 23 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।"

ਪੰਚਗੜ੍ਹ ਦੇ ਡਿਪਟੀ ਕਮਿਸ਼ਨਰ ਮੁਹੰਮਦ ਜਹਰੁਲ ਇਸਲਾਮ ਨੇ ਦੱਸਿਆ ਕਿ ਇਹ ਹਾਦਸਾ ਔਲੀਆਘਾਟ ਇਲਾਕੇ ਨੇੜੇ ਵਾਪਰਿਆ। ਉਨ੍ਹਾਂ ਕਿਹਾ ਕਿ ਕਿਸ਼ਤੀ 'ਤੇ ਸਵਾਰ 20-30 ਯਾਤਰੀ ਅਜੇ ਵੀ ਲਾਪਤਾ ਹਨ। ਪੰਚਗੜ੍ਹ ਦੇ ਡੀਸੀ ਨੇ ਕਿਹਾ, "ਲਾਸ਼ਾਂ ਨੂੰ ਬਰਾਮਦ ਕਰਨ ਅਤੇ ਲਾਪਤਾ ਲੋਕਾਂ ਨੂੰ ਲੱਭਣ ਲਈ ਬਚਾਅ ਕਾਰਜ ਜਾਰੀ ਹੈ।"

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement